13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਢੁਡਿਆਲ ਸਕੂਲ 'ਚ ਵਿਸ਼ੇਸ਼ ਸਮਾਗਮ ਕਰਵਾਇਆ

ਅਜੀਤ ਡੈਸਕ 26-12-2025
ਪਟਿਆਲਾ, 25 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਢੁਡਿਆਲ ਖ਼ਾਲਸਾ ਸਰਕਾਰੀ ਸੀਨੀਅਰ ਸਕੂਲ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਸਕੂਲ ਵਿਖੇ ਪੂਰੀ ਤਨਦੇਹੀ ਅਤੇ ਲਗਨ ਨਾਲ ਸੇਵਾਵਾਂ ਨਿਭਾਉਣ ਵਾਲੇ 4 ਅਧਿਆਪਕਾਂ ਜਸਪ੍ਰੀਤ ਕੌਰ ਸੰਗੀਤ ਅਧਿਆਪਕ, ਸ਼ਰਨਜੀਤ ਕੌਰ ਕੰਪਿਊਟਰ ਅਧਿਆਪਕ, ਇੰਦਰਪਾਲ ਕੌਰ ਪ੍ਰਾਇਮਰੀ ਅਧਿਆਪਕ, ਅਮਰਜੀਤ ਕੌਰ ਪ੍ਰਾਇਮਰੀ ਅਧਿਆਪਕ ਦਾ ਸਨਮਾਨ ਕੀਤਾ ਗਿਆ | ਸਕੂਲ ਦੇ ਪਿ੍ੰਸੀਪਲ ਡਾ. ਪਰਵਿੰਦਰ ਸਿੰਘ ਨੇ ਇਨ੍ਹਾਂ ਅਧਿਆਪਕਾਂ ਦੀ ਕਾਰਗੁਜ਼ਾਰੀ ਬਾਰੇ ਵੇਰਵਾ ਦਿੰਦਿਆਂ ਕਿਹਾ ਕਿ ਇਹ ਅਧਿਆਪਕ ਵਿਦਿਆਰਥੀਆਂ ਦੀ ਪੜ੍ਹਾਈ ਦੇ ਨਾਲ-ਨਾਲ ਸਕੂਲੀ ਅਤੇ ਅੰਤਰ-ਸਕੂਲੀ ਗਤੀਵਿਧੀਆਂ ਵਿਚ ਸਦਾ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕਰਨ ਅਤੇ ਸਕੂਲ ਦਾ ਨਾਂਅ ਸਦਾ ਰੌਸ਼ਨ ਕਰਨ ਲਈ ਪੂਰੀ ਮਿਹਨਤ ਕਰਦੇ ਹਨ | ਸਕੂਲ ਇਨ੍ਹਾਂ ਮਿਹਨਤੀ ਅਧਿਆਪਕਾਂ ਨੂੰ ਸਨਮਾਨਿਤ ਕਰਨ ਵਿਚ ਮਾਣ ਮਹਿਸੂਸ ਕਰਦਾ ਹੈ | ਦਸਣਯੋਗ ਹੈ ਕਿ ਇਹ ਸਨਮਾਨ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਨੇਜਰ ਕਰਨੈਲ ਸਿੰਘ, ਫਾਈਨੈਂਸ ਮੈਂਬਰ ਹਰਜੀਤ ਸਿੰਘ ਸਾਹਨੀ ਅਤੇ ਜੋਤਿੰਦਰ ਸਿੰਘ ਵਲੋਂ ਕੀਤਾ ਗਿਆ |
ਪਿਛਲੀ ਖ਼ਬਰ ਪਿੰਡ ਚਹਿਲ ਤੋਂ ਰਾਜਗੜ੍ਹ ਤੱਕ ਲਿੰਕ ਸੜਕ ਨੂੰ 18 ਫੁੱਟੀ ਕਰਨ ਦੀ ਮੰਗ ਅਗਲੀ ਖ਼ਬਰ ਅੱਖਾਂ ਦਾ ਨਿਰੀਖਣ ਤੇ ਆਪ੍ਰੇਸ਼ਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।