12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਦਸਮੇਸ਼ ਪਿਤਾ ਤੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਕੀਤਾ ਪੰਚਮੀ ਦਾ ਪਵਿੱਤਰ ਦਿਹਾੜਾ

ਅਜੀਤ ਡੈਸਕ 26-12-2025
ਪਟਿਆਲਾ, 25 ਦਸੰਬਰ (ਅ. ਸ. ਆਹਲੂਵਾਲੀਆ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦੇ ਦਿਹਾੜੇ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਮਥਾ ਟੇਕਿਆ | ਇਸ ਦੌਰਾਨ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਜਿਥੇ ਕਵਾੜ ਖੁੱਲ੍ਹਣ ਮਗਰੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਸੰਗਤਾਂ ਨੇ ਗੁਰੂ ਘਰ ਪਵਿੱਤਰ ਸਰੋਵਰ 'ਚ ਇਸ਼ਨਾਨ ਕੀਤਾ ਤੇ ਪੰਗਤ ਸੰਗਤ ਕਰਕੇ ਗੁਰੂ ਘਰ ਸਾਹਿਬ ਦੀ ਬਖਸ਼ਿਸ਼ ਪ੍ਰਾਪਤ ਕੀਤੀ | ਪੰਚਮੀ ਦਾ ਪਵਿੱਤਰ ਦਿਹਾੜਾ ਦਸਮੇਸ਼ ਪਿਤਾ ਦੇ ਪ੍ਰਕਾਸ਼ ਪੁਰਬ ਅਤੇ ਚਾਰੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕੀਤਾ ਗਿਆ | ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ, ਜਿਨ੍ਹਾਂ ਵਿਚ ਢਾਡੀ ਅਤੇ ਕਵੀਸ਼ਰੀ ਜੱਥਿਆਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਰਾਹੀਂ ਦੱਸਿਆ ਕਿ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਤੋਂ ਲੈ ਕੇ ਚਮਕੌਰ ਸਾਹਿਬ ਦੀ ਗੜ੍ਹੀ ਛੱਡਣ ਅਤੇ ਵੱਡਿਆਂ ਸਾਹਿਬਜ਼ਾਦਿਆਂ ਦੀ ਜੰਗ ਦੇ ਮੈਦਾਨ ਵਿਚ ਜੂਝਦਿਆਂ ਆਪਣੀ ਸ਼ਹਾਦਤ ਪ੍ਰਾਪਤ ਦਿੱਤੀ | ਛੋਟੇ ਸਾਹਿਬਜ਼ਾਦਿਆਂ ਨੂੰ ਨੀਹਾਂ ਵਿਚ ਚਿਣਵਾਏ ਜਾਣ ਦੀ ਦਾਸਤਾਨ ਨੇ ਮੁਗਲ ਸਾਮਰਾਜ ਦੀਆਂ ਨੀਹਾਂ ਨੂੰ ਹਿਲਾਉਣ ਤੱਕ ਕੰਮ ਕੀਤਾ | ਇਸ ਪੂਰੀ ਦਾਸਤਾਨ ਰਾਹੀਂ ਧਰਮ ਵਿਚ ਪ੍ਰਰਪੱਕਤਾ ਅਤੇ ਦਿ੍ੜਤਾ ਨਾਲ ਜ਼ਬਰ ਜ਼ੁਲਮ ਦਾ ਟਾਕਰਾ ਕਰਦਿਆਂ ਚਾਰੇ ਸਾਹਿਬਜ਼ਾਦਿਆਂ ਨੇ ਆਪਣੀ ਸ਼ਹਾਦਤ ਦਿੱਤੀ | ਇਸ ਮੌਕੇ ਪ੍ਰੋ. ਕਿਰਪਾਲ ਸਿੰਘ ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੀਰ ਬਾਲ ਦਿਵਸ ਦੇ ਨਾਮ ਉੱਪਰ ਧਰਮ ਵਿੱਚ ਦਖਲ ਕਰ ਰਹੀ ਹੈ ਜੋ ਠੀਕ ਨਹੀਂ | ਇਸ ਮੌਕੇ ਮੈਨੇਜਰ ਭਾਗ ਸਿੰਘ, ਐਡੀਸ਼ਨਲ ਮੈਨੇਜਰ ਮਨਦੀਪ ਸਿੰਘ, ਭਾਈ ਭੁਪਿੰਦਰਪਾਲ ਸਿੰਘ, ਭਾਈ ਗੁਲਵਿੰਦਰ ਸਿੰਘ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਜਸਵੀਰ ਸਿੰਘ, ਅਵਤਾਰ ਸਿੰਘ ਬੱਲੋਪੁਰ, ਜਸਵੀਰ ਸਿੰਘ ਰਿਉਂਦ, ਅਕਾਊਟੈਂਟ ਗੁਰਮੀਤ ਸਿੰਘ, ਇੰਸਪੈਕਟਰ ਖੁਸ਼ਹਾਲ ਸਿੰਘ, ਸੁਪਰਵਾਈਜ਼ਰ ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਸਾਬਕਾ ਹੈੱਡ ਗ੍ਰੰਥੀ ਸੁਖਦੇਵ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਾਭਾ 'ਚ ਕਾਂਗਰਸ ਦੇ ਸ਼ਹਿਰੀ ਵਰਕਰਾਂ ਦੀ ਇਕੱਤਰਤਾ ਹੋਈ ਅਗਲੀ ਖ਼ਬਰ ਸਟੈਮਫੀਲਡਜ਼ ਸਕੂਲ 'ਚ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।