28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਵਾਤਾਵਰਨ ਪ੍ਰੇਮੀ ਤੇ ਅਮਨ ਲਹਿਰ ਦੇ ਮੁਦੱਈ ਡਾ. ਚਰਨਜੀਤ ਦੀ ਬਰਸੀ ਮਨਾਈ

ਅਜੀਤ ਡੈਸਕ 27-12-2025
ਭਾਦਸੋਂ, 26 ਦਸੰਬਰ (ਗੁਰਬਖਸ਼ ਸਿੰਘ ਵੜੈਚ)-ਵਾਤਾਵਰਣ ਪ੍ਰੇਮੀ ਡਾ. ਚਰਨਜੀਤ ਸਿੰਘ ਨਾਭਾ ਨੂੰ ਤੀਜੀ ਬਰਸੀ ਮÏਕੇ ਪਿੰਡ ਗੋਬਿੰਦਪੁਰਾ ਵਿਖੇ ਵੱਖ-ਵੱਖ ਸਖਸ਼ੀਅਤਾਂ ਵਲੋਂ ਸਰਧਾਂਜਲੀ ਭੇਟ ਕੀਤੀ ਗਈ¢ ਜ਼ਿਕਰਯੋਗ ਹੈ ਕਿ ਡਾ. ਚਰਨਜੀਤ ਸਿੰਘ ਲੰਮੇ ਸਮੇਂ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਿਚ ਵਿਗਿਆਨਕ ਅਧਿਕਾਰੀ ਰਹੇ ਸਨ, ਪੰਜਾਬ ਨੂੰ ਪ੍ਰਦੂਸ਼ਣ-ਮੁਕਤ ਬਣਾਉਣ ਅਤੇ ਇਸ ਪੱਖ ਤੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਵਿਗਿਆਨਕ ਪੱਖ ਤੋਂ ਢੁਕਵੀਆਂ ਸਲਾਹਾਂ ਦੇਣ ਅਤੇ ਇਸ ਸੰਬੰਧੀ ਲੋਕਾਂ ਵਿਚ ਚੇਤਨਾ ਪੈਦਾ ਕਰਨ ਲਈ ਉਨ੍ਹਾਂ ਵੱਡਾ ਯੋਗਦਾਨ ਪਾਉਣ ਦੇ ਨਾਲ-ਨਾਲ ਹੋਰ ਬਹੁਤ ਸਾਰੇ ਖੇਤਰਾਂ ਵਿਚ ਵੀ ਅਹਿਮ ਯੋਗਦਾਨ ਪਾਇਆ¢ ਖ਼ਾਸ ਕਰਕੇ ਭਾਰਤ ਅਤੇ ਪਾਕਿਸਤਾਨ ਦੇ ਲੋਕਾਂ ਵਿਚਕਾਰ ਦੋਸਤੀ ਵਧਾਉਣ ਲਈ ਚੱਲ ਰਹੀਆਂ ਵੱਖ-ਵੱਖ ਲਹਿਰਾਂ ਨਾਲ ਵੀ ਉਹ ਲੰਮੇ ਸਮੇਂ ਤੋਂ ਜੁੜੇ ਹੋਏ ਸਨ¢ ਅੰਮਿ੍ਤਸਰ ਲੋਕਾਂ ਵਿਚ ਵਾਤਾਵਰਨ ਪ੍ਰਦੂਸ਼ਣ ਅਤੇ ਵਾਤਾਵਰਨ ਸੰਤੁਲਨ ਸੰਬੰਧੀ ਚੇਤਨਾ ਪੈਦਾ ਕਰਨ ਲਈ ਉਨ੍ਹਾਂ ਨੇ ਕਈ ਦਹਾਕਿਆਂ ਤੱਕ ਪੰਜਾਬ ਦੇ 'ਅਜੀਤ' ਸਮੇਤ ਕਈ ਪੰਜਾਬੀ ਅਖ਼ਬਾਰਾਂ ਵਿਚ ਸੈਂਕੜੇ ਲੇਖ ਲਿਖੇ¢ ਬਰਸੀ ਸਮਾਗਮ 'ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਸ਼ੋਕ ਸੰਦੇਸ਼ ਲੈ ਕੈ ਪਹੁੰਚ ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਕਿਹਾ ਕਿ ਡਾ. ਚਰਨਜੀਤ ਸਿੰਘ ਦੀ ਬਰਸੀ ਮੌਕੇ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਉਨ੍ਹਾਂ ਦੇ ਮਿਸ਼ਨ ਨੂੰ ਨਿਰੰਤਰ ਅੱਗੇ ਵਧਾਉਣ ਦਾ ਯਤਨ ਜਾਰੀ ਰੱਖਿਆ ਜਾ ਸਕੇ¢ ਇਸ ਮੌਕੇ ਨਾਜਰ ਸਿੰਘ ਮਾਨਸ਼ਾਹੀਆ ਸਾਬਕਾ ਵਿਧਾਇਕ, ਬਲਵਿੰਦਰ ਸਿੰਘ ਵਾਈਸ ਚੇਅਰਮੈਨ ਪੀ.ਆਰ.ਟੀ. ਸੀ., ਪ੍ਰੋ. ਕੁਲਦੀਪ ਸਿੰਘ, ਕੁਲਵੰਤ ਸਿੰਘ ਸਰਪੰਚ ਅਲੋਹਰਾਂ ਕਲਾਂ, ਗੁਰਕੀਰਤ ਸਿੰਘ ਕਾਲਸਨਾਂ, ਰਤਨ ਸਿੰਘ ਬਲਾਕ ਪ੍ਰਧਾਨ ਕਾਂਗਰਸ, ਵਰਿੰਦਰ ਕÏਰ ਬਲਾਕ ਸੰਮਤੀ ਮੈਂਬਰ, ਬਲਜੀਤ ਸਿੰਘ ਪੀ.ਐਸ.ਪੀ.ਸੀ.ਐਲ., ਕਰਨੈਲ ਸਿੰਘ ਸਰਪੰਚ ਗੋਬਿੰਦਪੁਰਾ ਤੋਂ ਇਲਾਵਾ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕਰਕੇ ਡਾ. ਚਰਨਜੀਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ¢
ਪਿਛਲੀ ਖ਼ਬਰ ਜ਼ਬਰਦਸਤੀ ਗਰਭਪਾਤ ਕਰਵਾਉਣ ਦੇ ਦੋਸ਼ 'ਚ ਪਰਚਾ ਦਰਜ ਅਗਲੀ ਖ਼ਬਰ 'ਆਪ' ਸਰਕਾਰ ਦੇ ਦਿਨ ਹੁਣ ਪੁੱਗ ਚੁੱਕੇ, ਲੋਕ ਅਗਲੀ ਸਰਕਾਰ ਅਕਾਲੀ ਦਲ ਦੀ ਬਣਾਉਣ ਲਈ ਉਤਾਵਲੇ-ਰਣੀਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।