28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਜੱਜ ਮਾਡਰਨ ਸਕੂਲ 'ਚ ਸ਼ਹੀਦੀ ਦਿਹਾੜਾ ਮਨਾਇਆ

ਅਜੀਤ ਡੈਸਕ 27-12-2025
ਦੇਵੀਗੜ੍ਹ, 26 ਦਸੰਬਰ (ਰਾਜਿੰਦਰ ਸਿੰਘ ਮÏਜੀ)-ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਨਮਨ ਕਰਦਿਆਂ ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਵਿਚ ਸ਼ਹੀਦੀ ਦਿਹਾੜਾ ਮਨਾਇਆ ਗਿਆ¢ ਇਸ ਮੌਕੇ ਵਿਦਿਆਰਥੀਆਂ ਨੂੰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਅਤੇ ਮਾਤਾ ਗੁਜਰੀ ਜੀ ਦੇ ਤਿਆਗਮਈ ਜੀਵਨ ਬਾਰੇ ਜਾਣੂ ਕਰਵਾਇਆ ਗਿਆ¢ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੰਤੋਖ ਸਿੰਘ ਅਤੇ ਪਿ੍ੰਸੀਪਲ ਨਵਤੇਜ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਸਾਨੂੰ ਧਰਮ, ਸੱਚ ਅਤੇ ਨਿਆਂ ਦੇ ਰਾਹ 'ਤੇ ਅਟੱਲ ਰਹਿਣ ਦੀ ਸਦੀਵੀ ਪ੍ਰੇਰਣਾ ਦਿੰਦੀ ਹੈ¢ ਉਨ੍ਹਾਂ ਨੇ ਬੱਚਿਆਂ ਨੂੰ ਇਮਾਨਦਾਰੀ ਅਤੇ ਮਨੁੱਖਤਾ ਦੇ ਮੁੱਲ ਆਪਣੇ ਜੀਵਨ 'ਚ ਅਪਣਾਉਣ ਲਈ ਉਤਸ਼ਾਹਿਤ ਕੀਤਾ¢ ਅਸੈਂਬਲੀ ਦÏਰਾਨ ਵਿਦਿਆਰਥੀਆਂ ਵਲੋਂ ਸ਼ਬਦ-ਗਾਇਨ ਅਤੇ ਵਿਚਾਰ ਪ੍ਰਸਤੁਤੀ ਰਾਹੀਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ¢ ਸਮੂਹ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਅਮਰ ਸ਼ਹਾਦਤ ਨੂੰ ਨਮਨ ਕਰਦਿਆਂ ਉਨ੍ਹਾਂ ਦੇ ਆਦਰਸ਼ਾਂ 'ਤੇ ਚੱਲਣ ਦਾ ਸੰਕਲਪ ਲਿਆ¢
ਪਿਛਲੀ ਖ਼ਬਰ ਨਗਰ ਕੌਂਸਲ 'ਚ ਹੋਈ ਮੀਟਿੰਗ ਨੂੰ ਲੈ ਕੇ ਅਗਲੀ ਸੁਣਵਾਈ 29 ਨੰੂ ਹੋਵੇਗੀ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਨੇ ਯੂਰੀਆ ਖ਼ਾਦ ਦੀ ਘਾਟ ਸੰਬੰਧੀ ਮੰਗ ਪੱਤਰ ਸੌਂਪਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।