08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਦੀ ਕਾਨਵੋਕੇਸ਼ਨ ਦੌਰਾਨ 725 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ

ਅਜੀਤ ਡੈਸਕ 28-12-2025
ਪਟਿਆਲਾ, 27 ਦਸੰਬਰ (ਗੁਰਵਿੰਦਰ ਸਿੰਘ ਔਲਖ)-ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵਲੋਂ ਸੱਤਵੀਂ ਕਨਵੋਕੇਸ਼ਨ ਕਰਵਾਈ ਗਈ | ਇਸ ਦੌਰਾਨ 2023, 2024 ਅਤੇ 2025 ਬੈਂਚਾਂ ਦੇ ਕੁੱਲ 725 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ |
ਇਸ ਤੋਂ ਇਲਾਵਾ ਯੂਨੀਵਰਸਿਟੀ ਵਲੋਂ 2 ਐੱਲ.ਐੱਲ.ਡੀ. ਅਤੇ 9 ਪੀ.ਐੱਚ.ਡੀ. ਵਿਦਿਆਰਥੀਆਂ ਨੂੰ ਵੀ ਉੱਚ ਡਿਗਰੀਆਂ ਨਾਲ ਸਨਮਾਨਿਤ ਕੀਤਾ ਗਿਆ | ਕਨਵੋਕੇਸ਼ਨ ਸਮਾਰੋਹ ਦੌਰਾਨ ਨਿਆਂ ਪ੍ਰਣਾਲੀ ਵਿਚ ਵਿਸ਼ੇਸ਼ ਯੋਗਦਾਨ ਲਈ ਸੁਪਰੀਮ ਕੋਰਟ ਦੇ ਜਸਟਿਸ ਪੰਕਜ ਮਿਥਲ ਅਤੇ ਨਿਆਂਕਾਰੀ ਤੇ ਇਨਸਾਫ਼ ਦੇ ਖੇਤਰ ਵਿਚ ਕੀਤੀਆਂ ਵਿਲੱਖਣ ਸੇਵਾਵਾਂ ਲਈ ਜਸਟਿਸ ਰਾਜੇਸ਼ ਬਿੰਦਲ ਨੂੰ ਡਾਕਟਰ ਆਫ਼ ਲਾਅਜ਼ ਦੀ ਉਪਾਧੀ ਨਾਲ ਨਿਵਾਜਿਆ ਗਿਆ | ਕਨਵੋਕੇਸ਼ਨ ਇਸ ਮੌਕੇ ਭਾਰਤ ਦੇ ਮੁੱਖ ਜਸਟਿਸ ਸੂਰਿਆ ਕਾਂਤ ਨੇ ਸੰਬੋਧਨ ਕੀਤਾ | ਉਨ੍ਹਾਂ ਕਿਹਾ ਕਿ ਹਰ ਪੀੜ੍ਹੀ ਨੂੰ ਗਣਤੰਤਰ ਅਧੂਰੇ ਰੂਪ ਵਿਚ ਮਿਲਦਾ ਹੈ ਅਤੇ ਉਸ ਨੂੰ ਆਪਣੇ ਕਰਮਾਂ ਰਾਹੀਂ ਉਸ ਦਾ ਭਵਿੱਖ ਘੜਨਾ ਪੈਂਦਾ ਹੈ | ਉਨ੍ਹਾਂ ਨਵੇਂ ਵਕੀਲਾਂ ਨੂੰ ਸੰਵਿਧਾਨਕ ਮੁੱਲਾਂ ਦੀ ਰੱਖਿਆ, ਸਮਾਜਿਕ ਨਿਆਂ ਅਤੇ ਲੋਕ-ਭਰੋਸੇ ਨੂੰ ਮਜ਼ਬੂਤ ਕਰਨ ਲਈ ਆਪਣੀ ਜ਼ਿੰਮੇਵਾਰੀ ਸਮਝਣ ਦਾ ਸੱਦਾ ਦਿੱਤਾ | ਜਸਟਿਸ ਸੂਰਿਆ ਕਾਂਤ ਨੇ ਕਿਹਾ ਕਿ ਕਾਨੂੰਨੀ ਪੇਸ਼ਾ ਸਿਰਫ਼ ਕੇਸ ਜਿੱਤਣ ਜਾਂ ਤਕਨੀਕੀ ਮਾਹਰਤਾ ਤੱਕ ਸੀਮਿਤ ਨਹੀਂ ਹੋਣਾ ਚਾਹੀਦਾ | ਉਨ੍ਹਾਂ ਵਕੀਲਾਂ ਲਈ ਇਮਾਨਦਾਰੀ, ਕਰੁਣਾ ਅਤੇ ਜਿਗਿਆਸਾ ਨੂੰ ਤਿੰਨ ਅਹਿਮ ਸਤੰਭ ਦੱਸਿਆ ਅਤੇ ਕਿਹਾ ਕਿ ਇਨ੍ਹਾਂ ਬਿਨਾਂ ਨਿਆਂ ਪ੍ਰਣਾਲੀ ਲੋਕਾਂ ਦਾ ਭਰੋਸਾ ਕਾਇਮ ਨਹੀਂ ਰੱਖ ਸਕਦੀ | ਇਸ ਮੌਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮੁੱਖ ਜਸਟਿਸ ਸ਼ੀਲ ਨਾਗੂ ਨੇ ਵਿਦਿਆਰਥੀਆਂ ਨੂੰ ਪੇਸ਼ੇ ਪ੍ਰਤੀ ਜਜ਼ਬੇ, ਨੈਤਿਕਤਾ ਅਤੇ ਨਿਡਰ ਇਮਾਨਦਾਰੀ ਨਾਲ ਅੱਗੇ ਵਧਣ ਦੀ ਅਪੀਲ ਕੀਤੀ | ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜੈ ਸ਼ੰਕਰ ਸਿੰਘ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਾਨੂੰਨੀ ਸਿੱਖਿਆ ਦੀ ਦੇਸ਼ ਨਿਰਮਾਣ ਵਿਚ ਅਹਿਮ ਭੂਮਿਕਾ ਉਜਾਗਰ ਕੀਤੀ | ਯੂਨੀਵਰਸਿਟੀ ਦੇ ਤਾਲਮੇਲ ਅਫ਼ਸਰ ਰਾਜ ਮੋਹਨ ਸਿੰਘ ਕਾਲੇਕਾ ਨੇ ਵੀ ਆਪਣੀ ਜ਼ੰੁਮੇਵਾਰੀ ਬਾਖ਼ੂਬੀ ਨਿਭਾਈ ਕਨਵੋਕੇਸ਼ਨ ਸਮਾਰੋਹ ਵਿਚ ਉੱਚ ਅਦਾਲਤਾਂ ਦੇ ਜੱਜ, ਕਾਨੂੰਨੀ ਮਾਹਿਰ, ਅਕਾਦਮਿਕ ਕੌਂਸਲ ਦੇ ਮੈਂਬਰ, ਵਿਦਿਆਰਥੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੱਡੀ ਗਿਣਤੀ ਵਿਚ ਹਾਜ਼ਰ ਰਹੇ¢
ਪਿਛਲੀ ਖ਼ਬਰ ਧਰਮ ਸਾਨੂੰ ਵਾਤਾਵਰਨ ਦੀ ਸ਼ੁੱਧਤਾ ਦਾ ਸੰਦੇਸ਼ ਦਿੰਦੇ ਹਨ-ਰੀਨਾ ਗੁਪਤਾ ਅਗਲੀ ਖ਼ਬਰ ਸਾਹਿਬਜ਼ਾਦਿਆਂ ਦੀ ਯਾਦ 'ਚ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।