ਫ਼ਰੀਦਕੋਟ, 18 ਜੁਲਾਈ (ਸਤੀਸ਼ ਬਾਗ਼ੀ)-ਜ਼ਿਲ੍ਹਾ ਫ਼ਰੀਡਮ ਫ਼ਾਈਟਰਜ਼ ਉੱਤਰਾਅਧਿਕਾਰੀ ਸੰਸਥਾ ਫ਼ਰੀਦਕੋਟ ਦੇ ਪ੍ਰਧਾਨ ਬਲਦੇਵ ਸਿੰਘ ਅਹਿਲ ਨੇ ਦੱਸਿਆ ਕਿ ਜ਼ਿਲ੍ਹਾ ਫ਼ਰੀਡਮ ਫ਼ਾਈਟਰਜ਼ ਉੱਤਰਾਧਿਕਾਰੀ ਸੰਸਥਾ ਪੰਜਾਬ ਦੀ ਮੀਟਿੰਗ 19 ਜੁਲਾਈ ਨੂੰ ਸਵੇਰੇ 11 ਵਜੇ ਗੁਰਦੁਆਰਾ ਸਾਹਿਬ ਸ਼ਹੀਦਾਂ (ਦਰਸ਼ਨ ਸਿੰਘ ਫ਼ੇਰੂਮਾਨ) ਨੇੜੇ ਢੋਲੇ ਵਾਲਾ ਚੌਕ ਲੁਧਿਆਣਾ ਵਿਖੇ ਹੋ ਰਹੀ ਹੈ | ਮੀਟਿੰਗ 'ਚ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਣ ਸੰਬੰਧੀ ਅਤੇ 15 ਅਗਸਤ ਨੂੰ ਸੁਤੰਤਰਤਾ ਦਿਵਸ ਮਨਾਉਣ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ |