ਜੈਤੋ, 18 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਸਰਕਾਰ ਦੀ 'ਲੈਂਡ ਪੂਲਿੰਗ ਨੀਤੀ' 'ਤੇ ਜਿਨ੍ਹਾਂ ਵੀ ਵਿਰੋਧ ਕੀਤਾ ਜਾਵੇ ਉਨ੍ਹਾਂ ਹੀ ਥੋੜਾ ਹੈ ਕਿਉਂਕਿ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਪੰਜਾਬ ਵਾਸੀਆਂ ਲਈ ਬਹੁਤ ਮਾੜੀ ਹੈ | ਇਹ ਪ੍ਰਗਟਾਵਾਂ ਕਾਂਗਰਸ ਕਮੇਟੀ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਨੇ ਸਥਾਨਕ ਰੋਟਰੀ ਭਵਨ (ਬਠਿੰਡਾ ਰੋਡ) ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤੇ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ 'ਲੈਂਡ ਪੂਲਿੰਗ ਨੀਤੀ' ਦਾ ਡੱਟਵਾਂ ਵਿਰੋਧ ਕਰਦੀ ਹੈ ਤੇ ਇਸ ਦੇ ਵਿਰੋਧ ਵਿਚ ਜਲਦ ਸੰਘਰਸ਼ ਕੀਤਾ ਜਾਵੇਗਾ | 'ਆਪ' ਸਰਕਾਰ ਵਲੋਂ ਪਿੰਡਾਂ ਦੀ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਦੇ ਪੀੜ੍ਹਤ ਕਿਸਾਨਾਂ ਨਾਲ ਕਾਂਗਰਸ ਪਾਰਟੀ ਚਟਾਂਨ ਵਾਂਗ ਖੜ੍ਹੀ ਹੈ | ਇਕਤੱਤਰਾ 'ਚ ਵਿਸ਼ੇਸ਼ ਤੌਰ 'ਤੇ ਪਹੰੁਚੇ ਰਾਜਵਿੰਦਰ ਸਿੰਘ ਪੱਪੂ ਪ੍ਰਧਾਨ ਜ਼ਿਲ੍ਹਾ ਕਿਸਾਨ/ਮਜ਼ਦੂਰ ਸੈੱਲ (ਕਾਂਗਰਸ ਕਮੇਟੀ) ਨੇ 'ਆਪ' ਸਰਕਾਰ 'ਤੇ ਵਰ੍ਹਦਿਆ ਕਿਹਾ ਕਿ ਮਾਨ ਸਰਕਾਰ ਦੇ ਰਾਜ 'ਚ ਹਰ ਵਰਗ ਦੁਖੀ ਹੋ ਚੁੱਕਿਆ ਹੈ ਅਤੇ ਮੁਲਾਜ਼ਮਾਂ ਤੇ ਲੋਕਾਂ ਨੂੰ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਪੈਂਦਾ ਹੈ, ਫਿਰ ਸਰਕਾਰ ਕੁਝ ਵੀ ਸੁਣਨ ਲਈ ਤਿਆਰ ਨਹੀਂ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਕਿਸਾਨ ਵਿਰੋਧੀ ਹੈ ਤੇ ਇਸ ਪਾਲਿਸੀ ਦਾ ਹਰ ਵਰਗ ਡੱਟਵਾਂ ਵਿਰੋਧ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨ ਵਿਰੋਧੀ ਫ਼ੈਸਲੇ ਲੈਣੇ ਤੁਰੰਤ ਬੰਦ ਕਰਕੇ | ਜੇਕਰ ਲੈਂਡ ਪੂਲਿੰਗ ਪਾਲਿਸੀ ਨੂੰ ਵਾਪਸ ਨਾ ਲਿਆ ਗਿਆ ਤਾਂ ਕਾਂਗਰਸ ਪਾਰਟੀ ਤਿੱਖਾ ਸੰਘਰਸ਼ ਕਰੇਗੀ | ਇਸ ਮੌਕੇ ਸਰਪੰਚ ਲਛਮਣ ਸਿੰਘ, ਸਾਬਕਾ ਭਗਵੰਤ ਸਿੰਘ ਚੈਨਾ, ਨੰਬਰਦਾਰ ਗੁਰਮੀਤ ਸਿੰਘ ਰੋਮਾਣਾ ਅਲਬੇਲ ਸਿੰਘ ਵਾਲਾ, ਗੁਰਮੀਤ ਸਿੰਘ ਦਲ ਸਿੰਘ ਵਾਲਾ, ਜਸਵਿੰਦਰ ਸਿੰਘ ਸੰਮੀ ਰੰਧਾਵਾ, ਤੁਪਿੰਦਰ ਸਿੰਘ, ਰਾਜਵੀਰ ਸਿੰਘ ਮੱਤਾ, ਨਿੱਕਾ ਪ੍ਰਧਾਨ, ਮਨਪ੍ਰੀਤ ਸਿੰਘ ਸੂਰਘੁਰੀ, ਡਾ. ਗੋਰਾ ਸਿੰਘ ਸੂਰਘੁਰੀ, ਅੰਮਿ੍ਤਪਾਲ ਸਿੰਘ ਕਾਲਾ ਬਿਸ਼ਨੰਦੀ, ਲੱਖਾ ਸਿੰਘ ਕਾਸਮ ਭੱਟੀ, ਜਸਵਿੰਦਰ ਸਿੰਘ ਡੋਡ, ਸੱਤਾ ਭਾਊ ਕਾਸਮ ਭੱਟੀ, ਗੁਰਤੇਜ ਸਿੰਘ ਦਬੜ੍ਹੀਖਾਨਾ, ਲਾਭ ਸਿੰਘ ਸੈਕਟਰੀ, ਮਹਿੰਦਰ ਸਿੰਘ ਜੈਦ ਰੋਮਾਣਾ ਅਲਬੇਲ ਸਿੰਘ ਵਾਲਾ, ਰਾਜ ਸਿੰਘ ਭੁੱਲਰ ਰੋੜੀਕਪੂਰਾ, ਜਗਤੇਸ਼ਵਰ ਸਿੰਘ, ਰਾਜਵਿੰਦਰ ਸਿੰਘ ਪੱਪੂ, ਸੇਵਕ ਸਿੰਘ ਬਰਾੜ ਤੇ ਗੋਬਿੰਦ ਸਿੰਘ ਆਦਿ ਹਾਜ਼ਰ ਸਨ |