30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਮਿਡ-ਡੇ-ਮੀਲ ਵਰਕਰਾਂ ਜੂਨ ਮਹੀਨੇ ਦੀ ਤਨਖ਼ਾਹ ਤੋਂ ਵਾਂਝੀਆਂ

ਅਜੀਤ ਡੈਸਕ 19-07-2025
ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ)-ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਜ਼ਿਲ੍ਹਾ ਇਕਾਈ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨ ਰਮਨਜੀਤ ਕੌਰ ਤੇ ਜਨਰਲ ਸਕੱਤਰ ਰਾਜਵਿੰਦਰ ਕੌਰ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ 3 ਹਜ਼ਾਰ ਰੁਪਏ ਮਹੀਨਾ ਲੈਣ ਵਾਲੀਆਂ ਮਿਡ-ਡੇ-ਮੀਲ ਵਰਕਰਾਂ ਨੂੰ ਜੂਨ ਮਹੀਨੇ ਦੀ ਤਨਖ਼ਾਹ ਸਮੇਂ ਸਿਰ ਦੇਣ ਵਿਚ ਪੰਜਾਬ ਸਰਕਾਰ ਬੁਰੀ ਤਰ੍ਹਾਂ ਅਸਫ਼ਲ ਸਾਬਤ ਹੋਈ ਹੈ, ਜੋ ਸਰਕਾਰ ਲਈ ਬੜੀ ਸ਼ਰਮ ਦੀ ਗੱਲ ਹੈ | ਐਨੇ ਥੋੜੇ ਮਾਣਭੱਤੇ ਦੇਣ 'ਚ ਦੇਰੀ ਕਰਨਾ ਸਾਬਤ ਕਰਦਾ ਹੈ ਕਿ ਸਰਕਾਰ ਦੀ ਜ਼ਮੀਨੀ ਪੱਧਰ 'ਤੇ ਕੰਮ ਕਰਨ ਵਾਲੇ ਕਰਮਚਾਰੀਆਂ ਪ੍ਰਤੀ ਸੋਚ ਕਿਹੋ ਜਿਹੀ ਹੈ | ਆਗੂਆਂ ਨੇ ਦੋਸ਼ ਲਾਇਆ ਕਿ ਸਿੱਖਿਆ ਕ੍ਰਾਂਤੀ ਮੁਹਿੰਮ ਦੌਰਾਨ ਮੰਤਰੀਆਂ ਤੇ ਵਿਧਾਇਕਾ ਵਲੋਂ ਵੱਡੇ-ਵੱਡੇ ਭਾਸ਼ਣ ਦਿੱਤੇ ਗਏ ਅਤੇ ਸਕੂਲਾਂ ਵਿਚ ਕੰਮ ਕਰਦੇ ਮਿਡ-ਡੇ-ਮੀਲ ਵਰਕਰਾਂ ਨਾਲ ਤਨਖ਼ਾਹਾਂ ਵਾਧੇ ਸਮੇਤ ਹੋਰ ਝੂਠੇ ਵਾਅਦੇ ਕੀਤੇ ਗਏ, ਪਰ ਹੁਣ ਉਹ ਸਾਰੇ ਵਾਅਦੇ ਭੁਲਾ ਦਿੱਤੇ ਗਏ | ਮਿਡ-ਡੇ-ਮੀਲ ਵਰਕਰਾਂ ਨੂੰ ਜੂਨ ਮਹੀਨੇ ਦੀ ਤਨਖ਼ਾਹ ਲਈ ਵੀ ਤਰਸਾਇਆ ਜਾ ਰਿਹਾ ਹੈ | ਆਗੂਆਂ ਨੇ ਮਿਡ-ਡੇ-ਮੀਲ ਵਰਕਰਾਂ ਦੀ ਤਨਖ਼ਾਹ ਤੁਰੰਤ ਜਾਰੀ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਸਿੱਖਿਆ ਕ੍ਰਾਂਤੀ ਦੀ ਨਵੀਂ ਮਿਸਾਲ ਪੇਸ਼ ਕਰਦਿਆਂ ਸਰਕਾਰ ਨੇ ਸਕੂਲਾਂ 'ਚੋਂ ਬੱਚਿਆਂ ਦੀ ਗਿਣਤੀ ਇਕ ਸੌ ਤੋਂ ਘਟਣ 'ਤੇ ਉੱਥੋਂ ਸਫ਼ਾਈ ਸੇਵਕ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ | ਆਗੂਆਂ ਨੇ ਮੰਗ ਕੀਤੀ ਕਿ ਸਾਰੇ ਸਕੂਲਾਂ ਵਿਚ ਸਫ਼ਾਈ ਸੇਵਕ ਦੀ ਆਸਾਮੀ ਲਾਜ਼ਮੀ ਤੌਰ 'ਤੇ ਦਿੱਤੀ ਜਾਵੇ |
ਪਿਛਲੀ ਖ਼ਬਰ ਇੰਪੀਰੀਅਲ ਪਬਲਿਕ ਸਕੂਲ ਵਿਖੇ ਵੱਖ-ਵੱਖ ਵਿਸ਼ਿਆਂ ਦੇ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਬਿ੍ਜਿੰਦਰਾ ਕਾਲਜ ਦੀ ਓਲਡ ਸਟੂਡੈਂਟਸ ਐਸੋਸੀਏਸ਼ਨ ਨੇ ਵਣ ਮਹਾਂਉਤਸਵ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।