30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਡੀ. ਆਈ. ਜੀ. ਨਵੀਨ ਸੈਣੀ ਟਿੱਲਾ ਬਾਬਾ ਫ਼ਰੀਦ ਵਿਖੇ ਹੋਏ ਨਤਮਸਤਕ <br/>

ਅਜੀਤ ਡੈਸਕ 19-07-2025
ਫ਼ਰੀਦਕੋਟ, 18 ਜੁਲਾਈ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ਼ ਫ਼ਰੀਦ ਜੀ ਦੀ ਚਰਨ-ਛੋਹ ਪ੍ਰਾਪਤ ਪਵਿੱਤਰ ਨਗਰੀ ਵਿਖੇ ਨਵੀਨ ਸੈਣੀ ਆਈ. ਪੀ. ਐੱਸ., ਡੀ. ਆਈ. ਜੀ. ਕਰਾਈਮ ਬਰਾਂਚ ਚੰਡੀਗੜ੍ਹ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਨਤਮਸਤਕ ਹੋਏ | ਟਿੱਲਾ ਬਾਬਾ ਫ਼ਰੀਦ ਵਿਖੇ ਪੁਹੰਚਣ 'ਤੇ ਹੈੱਡ ਗ੍ਰੰਥੀ ਵਲੋਂ ਸਿਰੋਪਾਓ ਤੇ ਦੁਸ਼ਾਲਾ ਪਾ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਅਤੇ ਕੁਲਜੀਤ ਸਿੰਘ ਮੌਗੀਆਂ ਐਕਜ਼ੀਕਿਊਟਿਵ ਮੈਂਬਰ ਨੇ ਉਨ੍ਹਾਂ ਨੂੰ ਬਾਬਾ ਫ਼ਰੀਦ ਸੰਸਥਾਵਾਂ ਦੇ ਸਥਾਪਿਕ ਇੰਦਰਜੀਤ ਸਿੰਘ ਖ਼ਾਲਸਾ ਦੀਆਂ ਲਿਖੀਆਂ ਹੋਈਆਂ ਕਿਤਾਬਾਂ ਭੇਟ ਕੀਤੀਆਂ | ਬਾਬਾ ਫ਼ਰੀਦ ਧਾਰਮਿਕ ਤੇ ਵਿੱਦਿਅਕ ਸੰਸਥਾਵਾਂ ਫ਼ਰੀਦਕੋਟ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਵਲੋਂ ਵੀ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਨਵੀਨ ਸੈਣੀ ਨੇ ਕਿਹਾ ਕਿ ਉਹ ਬਾਬਾ ਫ਼ਰੀਦ ਜੀ ਦੇ ਇਸ ਪਾਵਨ ਅਸਥਾਨ 'ਤੇ ਆ ਕੇ ਬਹੁਤ ਹੀ ਖ਼ੁਸ਼ੀ ਮਹਿਸੂਸ ਕਰ ਰਹੇ ਹਨ |

ਪਿਛਲੀ ਖ਼ਬਰ ਪ੍ਰੀਖਿਆਵਾਂ ਦੌਰਾਨ ਚੰਗਾ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਸੁਖਦੀਪ ਕੌਰ ਬਰਾੜ ਚੱਕ ਸ਼ੇਰੇਵਾਲਾ ਨਮਿਤ ਸ਼ਰਧਾਂਜਲੀ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।