30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਮਿਸ਼ਨ ਸਮਰੱਥ ਦੀ ਰੀਵਿਊ ਮੀਟਿੰਗ <br/>

ਅਜੀਤ ਡੈਸਕ 19-07-2025
ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਹਰਮਹਿੰਦਰ ਪਾਲ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਸੈਂਟਰ ਹੈੱਡ ਟੀਚਰਾਂ ਮੀਟਿੰਗ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿੱਖਿਆ) ਯਾਦਵਿੰਦਰ ਸਿੰਘ ਮਾਨ ਦੀ ਅਗਵਾਈ ਹੇਠ ਡਾਈਟ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ | ਉਨ੍ਹਾਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਿਸ਼ਨ ਸਮਰੱਥ ਪਿੱਛੇ ਰਹਿ ਗਏ ਵਿਦਿਆਰਥੀਆਂ ਨੂੰ ਬਾਕੀ ਵਿਦਿਆਰਥੀਆਂ ਦੇ ਹਾਣ ਦਾ ਬਣਾਉਣ ਦਾ ਪ੍ਰਾਜੈਕਟ ਹੈ | ਉਨ੍ਹਾਂ ਸਾਰੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਲੈਵਲ ਅਨੁਸਾਰ ਪੜ੍ਹਾਇਆ ਲਈ ਤਾਕੀਦ ਕੀਤੀ | ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਪੂਰੀ ਤਨਦੇਹੀ ਨਾਲ ਵਿਦਿਆਰਥੀਆਂ ਨੂੰ ਪੜ੍ਹਾ ਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੂੰ ਪਹਿਲੇ ਨੰਬਰ 'ਤੇ ਲਿਆਉਣ ਦੀ ਅਪੀਲ ਕੀਤੀ | ਸਕੂਲ ਦੇ ਨਤੀਜਿਆਂ ਦਾ ਰੀਵਿਊ ਕੀਤਾ ਵੀ ਕੀਤਾ ਗਿਆ | ਇਸ ਮੌਕੇ ਗੌਰਵ ਦੁੱਗਲ ਲੈਕਚਰਾਰ ਤੇ ਸੁਰੇਸ਼ ਕੁਮਾਰ ਡਾਈਟ ਲੈਕਚਰਾਰ ਨੇ ਨਿਊ ਇੰਡੀਆ ਸਾਖਰਤਾ ਪੋ੍ਰਗਰਾਮ ਬਾਰੇ ਵਿਸਥਾਰ ਨਾਲ ਦੱਸਿਆ | ਇਸ ਮੌਕੇ ਕਮਲਪ੍ਰੀਤ ਸਿੰਘ ਜ਼ਿਲ੍ਹਾ ਕੋਆਰਡੀਨੇਟਰ, ਰਾਜੀਵ ਪਾਹਵਾ ਸਹਾਇਕ ਜ਼ਿਲ੍ਹਾ ਕੁਆਰਡੀਨੇਟਰ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਸੈਂਟਰ ਹੈੱਡ ਟੀਚਰ ਵਿਚ ਪਰਗਟ ਸਿੰਘ ਜੰਬਰ, ਗੁਰਪ੍ਰੀਤ ਸਿੰਘ ਸੰਧੂ, ਚਰਨਜੀਤ ਸਿੰਘ, ਗੁਰਮੀਤ ਸਿੰਘ, ਜਸਵੰਤ ਸਿੰਘ, ਰਾਜਪਾਲ ਸਿੰਘ, ਰਵਿੰਦਰ ਕੁਮਾਰ, ਨਵਦੀਪ ਸਿੰਘ, ਜਗਜੀਤ ਸਿੰਘ, ਗੁਰਵਿੰਦਰ ਸਿੰਘ, ਦਵਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਬੱਚਿਆਂ ਦੇ ਬਲੱਡ ਗਰੁੱਪ ਕੀਤੇ ਚੈੱਕ <br/> ਅਗਲੀ ਖ਼ਬਰ ਕਿੱਲਿਆਂਵਾਲੀ ਵਾਸੀ ਅੰਤਰਰਾਜੀ ਨਸ਼ਾ ਤਸਕਰ 262.560 ਗ੍ਰਾਮ ਹੈਰੋਇਨ ਸਣੇ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।