01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਜ਼ਿਲ੍ਹਾ ਪੁਲਿਸ ਵਲੋਂ ਸਰਚ ਅਭਿਆਨ ਜਾਰੀ ਸ਼ੱਕੀ ਵਿਅਕਤੀਆਂ ਤੇ ਤਲਾਸ਼ੀ ਦੌਰਾਨ 1200 ਤੋਂ ਵੱਧ ਲੋਕਾਂ ਤੇ 400 ਵਾਹਨਾਂ ਦੀ ਚੈਕਿੰਗ

ਅਜੀਤ ਡੈਸਕ 20-07-2025
ਸ੍ਰੀ ਮੁਕਤਸਰ ਸਾਹਿਬ, 19 ਜੁਲਾਈ (ਰਣਜੀਤ ਸਿੰਘ ਢਿੱਲੋਂ)-ਐੱਸ. ਐੱਸ. ਪੀ. ਡਾ. ਅਖਿਲ ਚੌਧਰੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਤਸਕਰਾਂ, ਸ਼ਰਾਰਤੀ ਅਨਸਰਾਂ ਤੇ ਅਪਰਾਧੀਆਂ ਵਿਰੁੱਧ ਲਗਾਤਾਰ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ | ਜ਼ਿਲ੍ਹੇ ਦੇ ਚਾਰੇ ਸਬ ਡਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ 'ਚ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਦਿਨ-ਰਾਤ ਕੀਤੀ ਜਾ ਰਹੀ ਹੈ | ਡਾ. ਅਖਿਲ ਚੌਧਰੀ ਨੇ ਦੱਸਿਆ ਕਿ ਪਿਛਲੇ 4 ਦਿਨਾਂ ਦੌਰਾਨ ਹੋਈਆਂ 'ਚ ਤਕਰੀਬਨ 1200 ਸ਼ੱਕੀ ਵਿਅਕਤੀਆਂ ਦੀ ਪਛਾਣ ਤੇ ਪੁੱਛਗਿੱਛ ਕੀਤੀ ਗਈ ਅਤੇ ਲਗਪਗ 400 ਸ਼ੱਕੀ ਵਾਹਨਾਂ ਦੀ ਜਾਂਚ ਕੀਤੀ ਗਈ | ਵੱਖ-ਵੱਖ ਥਾਣਿਆਂ ਤੇ ਨਾਕਿਆਂ 'ਤੇ ਚੌਕਸੀ ਵਧਾਈ ਗਈ | ਨਸ਼ਾ, ਹਥਿਆਰ, ਗੈਰ-ਕਾਨੂੰਨੀ ਧੰਦਿਆਂ ਸਰਗਰਮੀਆਂ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ | ਇਹ ਸਰਚ ਅਭਿਆਨ ਦੌਰਾਨ ਖ਼ਾਸ ਤੌਰ 'ਤੇ ਨਸ਼ਾ ਤਸਕਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ, ਜਿਨ੍ਹਾਂ ਵਿਅਕਤੀਆਂ ਖ਼ਿਲਾਫ਼ ਪਹਿਲਾਂ ਐੱਨ. ਡੀ. ਪੀ. ਐੱਸ. ਐਕਟ ਜਾਂ ਹੋਰ ਗੰਭੀਰ ਅਪਰਾਧਿਕ ਧਾਰਾਵਾਂ ਅਧੀਨ ਮਾਮਲੇ ਦਰਜ ਹਨ, ਉਨ੍ਹਾਂ ਦੇ ਘਰਾਂ, ਟਿਕਾਣਿਆਂ 'ਤੇ ਸਿੱਧਾ ਰੇਡ ਕੀਤੇ ਗਏ ਹਨ | ਇਸ ਦੇ ਨਾਲ-ਨਾਲ, ਜਿਨ੍ਹਾਂ ਨਸ਼ਾ ਤਸਕਰਾਂ ਵਲੋਂ ਨਸ਼ਾ ਤਸਕਰੀ ਕਰ ਕੇ ਪ੍ਰਾਪਰਟੀ ਖ਼ਰੀਦੀ ਗਈ ਹੈ, ਉਨ੍ਹਾਂ ਦੀ ਪ੍ਰਾਪਰਟੀ ਦੀ ਵੈਰੀਫ਼ਿਕੇਸ਼ਨ ਕੀਤੀ ਗਈ ਹੈ ਤੇ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 68 ਅਧੀਨ ਉਹ ਪ੍ਰਾਪਰਟੀ ਫ਼ਰੀਜ਼ ਕਰਵਾਉਣ ਲਈ ਕੰਪੀਟੈਂਟ ਅਥਾਰਟੀ ਪਾਸ ਭੇਜੇ ਗਏ ਹਨ | ਨਸ਼ਾ ਤਸਕਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ |
ਪਿਛਲੀ ਖ਼ਬਰ ਨਸ਼ੀਲੇ ਪਾਊਡਰ ਸਮੇਤ ਇਕ ਕਾਬੂ ਅਗਲੀ ਖ਼ਬਰ ਸੱਤੀ ਸਤਵਿੰਦਰ ਸਿੰਘ ਦੀ ਪੁਸਤਕ 'ਬੁਲੰਦ ਖਿਆਲਾਂ ਦੇ ਅਹਿਸਾਸ' ਦਾ ਲੋਕ ਅਰਪਣ ਅੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।