ਫ਼ਰੀਦਕੋਟ, 19 ਜੁਲਾਈ (ਸਰਬਜੀਤ ਸਿੰਘ)-ਸੀ. ਆਈ. ਏ. ਸਟਾਫ਼ ਫ਼ਰੀਦਕੋਟ ਪੁਲਿਸ ਵਲੋਂ ਨਸ਼ੀਲੇ ਪਾਊਡਰ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਸੰਬੰਧਿਤ ਥਾਣੇ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਹਾਕਮ ਸਿੰਘ ਸੀ. ਆਈ. ਏ. ਸਟਾਫ਼ ਫ਼ਰੀਦਕੋਟ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਬੱਸ ਅੱਡਾ ਪਿੰਡ ਟਹਿਣਾ, ਨੈਸ਼ਨਲ ਹਾਈਵੇਅ ਪੁੱਜੇ ਤਾਂ ਉਥੇ ਸ਼ੈੱਡ ਥੱਲੇ ਬੈਠੇ ਹਰਜਿੰਦਰ ਸਿੰਘ ਉਰਫ਼ ਹੈਰੀ ਪੁੱਤਰ ਬੂਟਾ ਸਿੰਘ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸ ਪਾਸ ਮੌਜੂਦ ਮੋਟਰਸਈਕਲ 'ਚੋਂ ਕਥਿਤ ਤੌਰ 'ਤੇ 23 ਗ੍ਰਾਮ ਹੈਰੋਇਨ ਬਰਾਮਦ ਕੀਤੀ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ |