01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਅਧਿਆਪਕ ਮਸਲਿਆਂ ਦਾ ਹੱਲ ਕਰੇ ਸਰਕਾਰ-ਜੀ. ਟੀ. ਯੂ.

ਅਜੀਤ ਡੈਸਕ 20-07-2025
ਮਲੋਟ, 19 ਜੁਲਾਈ (ਪਾਟਿਲ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਵਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਮਨੋਹਰ ਲਾਲ ਸ਼ਰਮਾ, ਸਕੱਤਰ ਮਨਜੀਤ ਸਿੰਘ ਥਾਂਦੇਵਾਲਾ, ਮੀਤ ਪ੍ਰਧਾਨ ਬਲਦੇਵ ਸਿੰਘ ਸਾਹੀਵਾਲ, ਪ੍ਰੈੱਸ ਸਕੱਤਰ ਪਰਮਜੀਤ ਸਿੰਘ ਦੀ ਅਗਵਾਈ 'ਚ ਪੰਜਾਬ ਦੇ ਅਧਿਆਪਕਾਂ ਤੇ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਸੰਬੰਧੀ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਪੰਜਾਬ ਦੇ ਨਾਂਅ ਮੰਗ-ਪੱਤਰ ਦਿੱਤਾ ਗਿਆ | ਇਸ ਮੌਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਪੰਜਾਬ ਦੇ ਅਧਿਆਪਕਾਂ 'ਤੇ ਲਾਏ ਕੇਂਦਰੀ ਸਕੇਲ ਤੇ ਸਰਵਿਸ ਰੂਲ ਰੱਦ ਕਰਕੇ ਪੰਜਾਬ ਦੇ ਸਕੇਲ ਅਤੇ ਸਰਵਿਸ ਰੂਲ ਲਾਗੂ ਕੀਤੇ ਜਾਣ, ਸਾਰੇ ਮੁਲਾਜ਼ਮਾਂ ਨੂੰ ਤਨਖ਼ਾਹ ਮਹੀਨੇ ਦੀ ਇਕ ਤਾਰੀਕ ਨੂੰ ਦਿੱਤੀ ਜਾਵੇ, ਸਕੂਲ ਮੈਨੇਜਮੈਂਟ ਕਮੇਟੀਆਂ ਵਿਚ ਸਿਆਸੀ ਦਖ਼ਲਅੰਦਾਜ਼ੀ ਬੰਦ ਕੀਤੀ, ਪੇਂਡੂ ਭੱਤੇ ਸਮੇਤ ਬੰਦ ਕੀਤੇ ਭੱਤੇ ਤੁਰੰਤ ਜਾਰੀ ਕੀਤੇ ਜਾਣ ਆਦਿ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ | ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਵਲੋਂ ਮੁਲਾਜ਼ਮ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਸਮੇਂ 'ਚ ਸਰਕਾਰ ਵਿਰੁੱਧ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਅਧਿਆਪਕ ਆਗੂ ਵਿਕਰਮਜੀਤ ਸਿੰਘ ਸੰਧੂ, ਅਮਨਦੀਪ ਖੁਰਾਣਾ, ਹਰਜੀਤ ਸਿੰਘ, ਬਲਕਰਨ ਸਿੰਘ, ਅਮਰੀਕ ਸਿੰਘ, ਵਰਿੰਦਰਜੀਤ ਸਿੰਘ, ਲਵਪ੍ਰੀਤ ਸਿੰਘ, ਡਾ. ਅਮਨਦੀਪ ਸਿੰਘ, ਮੁਕੇਸ਼ ਕੁਮਾਰ, ਲਖਵਿੰਦਰ ਸਿੰਘ, ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੇਂਡੂ ਖੇਤਰਾਂ 'ਚ ਬੰਦ ਪਏ ਸੇਵਾ ਕੇਂਦਰਾਂ ਨੂੰ ਮੁੜ ਚਾਲੂ ਕਰਨ ਦੀ ਮੰਗ ਸਹੂਲਤਾਂ ਤੋਂ ਵਾਝੇ ਲੋਕ ਹੋ ਰਹੇ ਹਨ ਪ੍ਰੇਸ਼... ਅਗਲੀ ਖ਼ਬਰ ਜੈਤੋ-ਚੰਦਭਾਨ ਰੋਡ ਦਾ ਵਾਰ-ਵਾਰ ਟੁੱਟਣਾ ਜਿਉਂ ਦਾ ਤਿਉਂ ਬਰਕਰਾਰ, ਜਾਂਚ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।