14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

5 ਚੋਰੀ ਦੇ ਮੋਬਾਈਲਾਂ ਸਮੇਤ ਵਿਅਕਤੀ ਕਾਬੂ

ਅਜੀਤ ਡੈਸਕ 02-09-2025
ਜੈਤੋ, 1 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਸੀ.ਆਈ.ਏ ਸਟਾਫ਼ ਜੈਤੋ ਵਲੋਂ ਇਕ ਵਿਅਕਤੀ ਨੂੰ ਚੋਰੀ ਦੇ 5 ਮੋਬਾਇਲਾਂ ਸਮੇਤ ਕਾਬੂ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸੀ.ਆਈ.ਏ ਸਟਾਫ਼ ਜੈਤੋ ਦੇ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਦੇ ਸਬੰਧ ਵਿਚ ਬੱਸ ਅੱਡਾ ਚੌਂਕ ਜੈਤੋ ਵਿਖੇ ਮੌਜੂਦ ਸਨ ਤਾਂ ਉਨ੍ਹਾਂ ਪਾਸ ਮੁਖਬਰੀ ਹੋਈ ਕਿ ਅੰਮਿ੍ਤਪਾਲ ਸਿੰਘ ਉਰਫ਼ ਲਾਲੀ ਮੋਬਾਇਲ ਫ਼ੋਨ ਚੋਰੀ ਕਰਨ ਦਾ ਆਦੀ ਹੈ ਜੋ ਚੋਰੀ ਦੇ ਮੋਬਾਇਲ ਫ਼ੋਨ ਵੇਚਣ ਦੀ ਤਾਂਘ ਵਿਚ ਦਾਣਾ ਮੰਡੀ ਜੈਤੋ ਵਿਖੇ ਘੁੰਮ ਰਿਹਾ ਹੈ | ਜੇਕਰ ਤਲਾਸ਼ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ | ਇਤਲਾਹ ਠੋਸ ਤੇ ਭਰੋਸੇਯੋਗ ਹੋਣ 'ਤੇ ਕਥਿਤ ਦੋਸ਼ੀ ਅੰਮਿ੍ਤਪਾਲ ਸਿੰਘ ਉਰਫ਼ ਲਾਲੀ ਪੁੱਤਰ ਨਿਰਮਲ ਸਿੰਘ ਵਾਸੀ ਬਾਬਾ ਜੀਵਨ ਸਿੰਘ ਨਗਰ ਟਿੱਬੀ ਸਾਹਿਬ ਰੋਡ ਜੈਤੋ ਨੂੰ 2 ਮੋਬਾਇਲ ਫ਼ੋਨ ਵੀਵੋ, 2 ਮੋਬਾਇਲ ਫ਼ੋਨ ਓਪੋ ਅਤੇ 1 ਮੋਬਾਇਲ ਫ਼ੋਨ ਸੈਮਸੰਗ ਕੁੱਲ 5 ਮੋਬਾਇਲ ਫ਼ੋਨ ਬਿਨ੍ਹਾਂ ਨੰਬਰੀ ਸਮੇਤ ਕਾਬੂ ਕਰਕੇ ਮੁਕੱਦਮਾ ਦਰਜ ਰਜਿਸਟਰ ਕੀਤਾ ਹੈ |
ਪਿਛਲੀ ਖ਼ਬਰ ਪੰਜਗਰਾੲੀਂ ਕਲਾਂ ਖੇਤਰ ਭਾਰੀ ਮੀਂਹ ਨਾਲ ਹੋਇਆ ਜਲ-ਥਲ, ਛੱਤਾਂ ਲੱਗੀਆਂ ਚੋਣ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਾਜਾਖਾਨਾ ਦੀ ਮਹੀਨਾਵਾਰ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।