14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਚੋਰੀ ਦੇ ਮੋਟਰਸਾਈਕਲਾਂ ਅਤੇ ਹੋਰ ਸਾਮਾਨ ਸਮੇਤ ਚੋਰ ਕਾਬੂ

ਅਜੀਤ ਡੈਸਕ 02-09-2025
ਸਾਦਿਕ, 1 ਸਤੰਬਰ (ਆਰ.ਐਸ.ਧੁੰਨਾ)-ਸਾਦਿਕ ਵਿਖੇ ਚੋਰੀ ਦੀਆਂ ਘਟਨਾਵਾਂ ਤੋਂ ਪ੍ਰੇਸ਼ਾਨ ਦੁਕਾਨਦਾਰਾਂ ਨੂੰ ਕੁਝ ਰਾਹਤ ਮਿਲੀ ਹੈ ਕਿਉਂਕਿ ਪਿਛਲੇ ਦਿਨੀਂ ਹੋਈਆਂ ਲੁੱਟ-ਖੋਹ ਅਤੇ ਚੋਰੀਆਂ 'ਚ ਸ਼ਾਮਿਲ ਚੋਰਾਂ ਨੂੰ ਕਾਬੂ ਕਰਨ ਵਿਚ ਥਾਣਾ ਸਾਦਿਕ ਦੀ ਪੁਲਿਸ ਪਾਰਟੀ ਨੂੰ ਸਫ਼ਲਤਾ ਪ੍ਰਾਪਤ ਹੋਈ ਹੈ | ਨਵਦੀਪ ਸਿੰਘ ਭੱਟੀ ਮੁੱਖ ਅਫ਼ਸਰ ਥਾਣਾ ਸਾਦਿਕ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਏ.ਐਸ.ਆਈ ਹਰਜੋਤ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੇ ਸੰਬੰਧ 'ਚ ਸਾਦਿਕ ਦੇ ਸੰਧੂਰਾ ਸਿੰਘ ਚੌਕ 'ਚ ਮੌਜੂਦ ਸਨ ਤਾਂ ਮੁਖਬਰ ਨੇ ਇਤਲਾਹ ਦਿੱਤੀ ਕਿ ਸੁਖਚੈਨ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਬਸਤੀ ਕੇਸਰ ਸਿੰਘ ਵਾਲੀ ਜ਼ਿਲ੍ਹਾ ਫ਼ਿਰੋਜ਼ਪੁਰ ਅਤੇ ਸੁਰਿੰਦਰ ਸਿੰਘ ਉਰਫ਼ ਛਿੰਦਾ ਪੁੱਤਰ ਜੰਗੀਰ ਸਿੰਘ ਵਾਸੀ ਹਿਸਾਣ ਵਾਲਾ ਉਰਫ਼ ਚੱਕ ਕਾਠਗੜ ਜ਼ਿਲ੍ਹਾ ਫ਼ਾਜ਼ਿਲਕਾ ਜੋ ਕਿ ਚੋਰੀਆਂ ਕਰਨ ਦੇ ਆਦੀ ਹਨ ਅੱਜ ਵੀ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਲਈ ਚੋਰੀ ਦੇ ਮੋਟਰਸਾਈਕਲ 'ਤੇ ਸਵਾਰ ਹੋ ਕਿ ਗੁਰੂਹਰਸਹਾਏ ਤੋਂ ਸਾਦਿਕ ਵੱਲ ਆ ਰਹੇ ਹਨ | ਇਤਲਾਹ ਮਿਲਣ ਤੋਂ ਤੁਰੰਤ ਬਾਅਦ ਹਰਜੋਤ ਸਿੰਘ ਏ.ਐਸ.ਆਈ ਨੇ ਸਮੇਤ ਪੁਲਿਸ ਪਾਰਟੀ ਗੁਰੂਹਰਸਹਾਏ ਰੋਡ ਸਾਦਿਕ ਵਿਖੇ ਨਾਕਾਬੰਦੀ ਕਰਕੇ ਉਕਤ ਚੋਰਾਂ ਨੂੰ ਕਾਬੂ ਕਰਕੇ ਥਾਣਾ ਸਾਦਿਕ ਵਿਖੇ ਮੁਕੱਦਮਾ ਦਰਜ ਕਰ ਦਿੱਤਾ ਹੈ | ਕਾਬੂ ਕੀਤੇ ਗਏ ਚੋਰਾਂ ਤੋਂ ਚੋਰੀ ਦੇ 5 ਮੋਟਰਸਾਈਕਲ, 2 ਮੋਬਾਈਲ, ਪਰਸ ਬਰਾਮਦ ਕਰ ਲਏ ਹਨ ਅਤੇ ਹੋਰ ਬਰਾਮਦਗੀ ਜਾਰੀ ਹੈ ਤੋਂ ਇਲਾਵਾ ਇਨ੍ਹਾਂ ਦੇ ਇਕ ਹੋਰ ਸਾਥੀ ਨੂੰ ਵੀ ਗਿ੍ਫ਼ਤਾਰ ਕਰ ਲਿਆ ਹੈ ਜਦਕਿ ਇਨ੍ਹਾਂ ਦੇ ਦੋ ਸਾਥੀ ਪਿ੍ੰਸ ਪੁੱਤਰ ਗੁਰਮੁੱਖ ਸਿੰਘ ਬਸਤੀ ਕੇਸਰ ਸਿੰਘ ਵਾਲੀ ਅਤੇ ਗੁਰਤੇਜ ਸਿੰਘ ਵਾਸੀ ਆਸਲ ਜ਼ਿਲ੍ਹਾ ਫ਼ਿਰੋਜ਼ਪੁਰ ਫ਼ਰਾਰ ਹਨ ਦੀ ਭਾਲ ਜਾਰੀ ਹੈ |
ਪਿਛਲੀ ਖ਼ਬਰ 'ਆਪ' ਦੀ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਅਗਲੀ ਖ਼ਬਰ ਪੰਜਗਰਾੲੀਂ ਕਲਾਂ ਖੇਤਰ ਭਾਰੀ ਮੀਂਹ ਨਾਲ ਹੋਇਆ ਜਲ-ਥਲ, ਛੱਤਾਂ ਲੱਗੀਆਂ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।