20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਨਸ਼ਾ ਸਮੱਗਰੀ ਸਮੇਤ 7 ਵਿਅਕਤੀ ਕਾਬੂ

ਅਜੀਤ ਡੈਸਕ 19-10-2025
ਫ਼ਰੀਦਕੋਟ, 18 ਅਕਤੂਬਰ (ਸਰਬਜੀਤ ਸਿੰਘ)-ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਸ਼ੱਕ ਦੇ ਆਧਾਰ 'ਤੇ ਨਸ਼ਾ ਸਮੱਗਰੀ ਸਮੇਤ ਸੱਤ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਖ਼ਿਲਾਫ਼ ਪੁਲਿਸ ਵਲੋਂ ਸੰਬੰਧਿਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਚੁੱਘਾ ਸਿੰਘ ਨਗਰ ਨਜ਼ਦੀਕ ਫ਼ਰੀਦਕੋਟ ਫ਼ਿਰੋਜ਼ਪੁਰ ਰੋਡ 'ਤੇ ਤਿਉਹਾਰਾਂ ਸੰਬੰਧੀ ਨਾਕਾ ਲਗਾਇਆ ਹੋਇਆ ਸੀ ਤਾਂ ਸ਼ੱਕ ਦੇ ਆਧਾਰ 'ਤੇ ਮੋਹਿਤ ਪੁੱਤਰ ਜਗਜੀਤ ਸਿੰਘ ਅਤੇ ਤਰਸੇਮ ਸਿੰਘ ਉਰਫ਼ ਮਨੀ ਪੁੱਤਰ ਮੁਖਤਿਆਰ ਸਿੰਘ ਵਾਸੀ ਫ਼ਰੀਦਕੋਟ ਨੂੰ ਰੋਕ ਕੇ ਉਨ੍ਹਾਂ ਦੀ ਜਾਪਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ 'ਤੇ 10 ਗ੍ਰਾਮ ਹੈਰੋਇਨ ਬਰਾਮਦ ਹੋਈ | ਇਸੇ ਤਰ੍ਹਾਂ ਹੀ ਹੌਲਦਾਰ ਗੁਰਜੀਤ ਸਿੰਘ ਦੀ ਅਗਵਾਈ 'ਚ ਪੁਲਿਸ ਟੀਮ ਵਲੋਂ ਮੈਡੀਕਲ ਕੈਂਪਸ ਦੇ ਪਿਛਲੇ ਪਾਸੇ ਤੋਂ ਪ੍ਰਭਦੀਪ ਸਿੰਘ ਉਰਫ਼ ਗੋਲੂ ਪੁੱਤਰ ਰਜਿੰਦਰ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ ਗਿਆ ਤੇ ਤਲਾਸ਼ੀ ਦੌਰਾਨ ਉਸ ਪਾਸੋਂ ਕਥਿਤ ਤੌਰ 'ਤੇ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਹਾਕਮ ਸਿੰਘ ਸੀ.ਆਈ.ਏ. ਸਟਾਫ਼ ਦੀ ਅਗਵਾਈ ਵਿਚ ਪੁਲਿਸ ਟੀਮ ਵਲੋਂ ਮੈਡੀਕਲ ਕੈਂਪਸ ਦੇ ਪਿਛਲੇ ਪਾਸੇ ਤੋਂ ਹੀ ਸੁਖਜਿੰਦਰ ਸਿੰਘ ਉਰਫ਼ ਸੁੱਖ ਪੁੱਤਰ ਬਲਜਿੰਦਰ ਸਿੰਘ ਅਤੇ ਸੁਖਦੀਪ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਨ੍ਹਾਂ ਪਾਸੋਂ ਕਥਿਤ ਤੌਰ 'ਤੇ 16 ਗ੍ਰਾਮ ਹੈਰੋਇਨ ਤੇ 530 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ | ਪੁਲਿਸ ਵਲੋਂ ਪੰਜਾਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਵੱਖ-ਵੱਖ ਮਾਮਲੇ ਦਰਜ ਕਰ ਲਏ ਹਨ | ਉਧਰ ਸਾਦਿਕ ਪੁਲਿਸ ਵਲੋਂ ਵੀ ਸਹਾਇਕ ਬੇਅੰਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਪਿੰਡ ਘੁੱਦੂਵਾਲਾ ਦੇ ਘਰ ਦੀ ਤਲਾਸ਼ੀ ਲਈ ਤਾਂ ਉਸ ਦੇ ਘਰੋਂ ਕਥਿਤ ਤੌਰ 'ਤੇ 7.54 ਗ੍ਰਾਮ ਹੈਰੋਇਨ, ਕੰਪਿਊਟਰ ਕੰਡਾ ਆਦਿ ਬਰਾਮਦ ਕੀਤੇ ਗਏ | ਪੁਲਿਸ ਵਲੋਂ ਯਾਦਵਿੰਦਰ ਤੋਂ ਕੀਤੀ ਗਈ ਪੁੱਛਗਿੱਛ ਤੋਂ ਬਾਅਦ ਇਸ ਦੇ ਇਕ ਹੋਰ ਸਾਥੀ ਸੁਖਦੀਪ ਸਿੰਘ ਗਾਂਧੀ ਪੁੱਤਰ ਕੁਲਵੰਤ ਸਿੰਘ ਨੂੰ ਵੀ ਹਿਰਾਸਤ 'ਚ ਲਿਆ ਗਿਆ ਅਤੇ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਾਦਿਕ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ |


ਪਿਛਲੀ ਖ਼ਬਰ ਸ਼ੈਲਰਾਂ 'ਚੋਂ ਝੋਨਾ ਮੋੜਨ ਦੇ ਰੋਸ ਵਜੋਂ ਆੜ੍ਹਤੀਆਂ ਤੇ ਕਿਸਾਨਾਂ ਵਲੋਂ ਮਾਰਕੀਟ ਕਮੇਟੀ ਦਫ਼ਤਰ ਵਿਖੇ ਧਰਨਾ ਅਗਲੀ ਖ਼ਬਰ ਅਚੀਵਰ ਪੁਆਇੰਟ ਕੋਟਕਪੂਰਾ ਦੇ ਵਿਦਿਆਰਥੀ ਨੇ ਆਇਲਟਸ 'ਚ 8 ਬੈਂਡ ਪ੍ਰਾਪਤ ਕੀਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।