19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

6.30 ਗਰਾਮ ਹੈਰੋਇਨ ਅਤੇ ਨਕਦੀ ਸਮੇਤ ਨੌਜਵਾਨ ਗਿ੍ਫ਼ਤਾਰ

ਅਜੀਤ ਡੈਸਕ 19-10-2025
ਕੋਟਕਪੂਰਾ, 18 ਅਕਤੂਬਰ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਸੁਖਦੇਵ ਸਿੰਘ ਸਮੇਤ ਪੁਲਿਸ ਪਾਰਟੀ ਦੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਜੈਤੋ ਬਠਿੰਡਾ ਬਾਈਪਾਸ ਪਰ ਜਾ ਰਹੇ ਸਨ, ਜਦ ਪੁਲਿਸ ਪਾਰਟੀ ਪੁਲ਼ ਨੇੜੇ ਰੱਬ ਵਾਲਾ ਖੂਹ ਕੋਟਕਪੂਰਾ ਪਾਸ ਪੁੱਜੇ ਤਾਂ ਇਕ ਮੋਨਾ ਨੌਜਵਾਨ ਦਿਖਾਈ ਦਿੱਤਾ | ਜੋ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੇ ਹੱਥ ਵਿਚ ਫੜੀ ਮੋਮੀ ਲਿਫ਼ਾਫ਼ੀ ਸੁੱਟ ਕੇ ਤੇਜ਼ ਕਦਮੀ ਪਿੱਛੇ ਨੂੰ ਖਿਸਕਣ ਲੱਗਾ | ਜਿਸਨੂੰ ਸ਼ੱਕ ਦੇ ਆਧਾਰ 'ਤੇ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛ ਕੇ ਉਸ ਦੁਆਰਾ ਸੁੱਟੀ ਮੋਮੀ ਲਿਫ਼ਾਬੀ ਦੀ ਤਲਾਸ਼ੀ ਕੀਤੀ ਤਾਂ ਉਸ ਵਿਚੋਂ 6.30 ਗਰਾਮ ਹੈਰੋਇਨ ਬਰਾਮਦ ਹੋਈ | ਜੇਬ ਵਿਚੋਂ 8000 ਰੁਪਏ ਭਾਰਤੀ ਕਰੰਸੀ ਨੋਟ ਡਰੱਗ ਮਨੀ ਬਰਾਮਦ ਹੋਈ | ਇਸ ਸਬੰਧ 'ਚ ਪੁਲਿਸ ਨੇ ਗਗਨਦੀਪ ਸਿੰਘ ਵਾਸੀ ਕੋਟਕਪੂਰਾ ਨੂੰ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਸ਼ਹਿਰੀ ਥਾਣਾ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |

ਪਿਛਲੀ ਖ਼ਬਰ ਬਾਬਾ ਬੰਦਾ ਬਹਾਦਰ ਕਾਲਜ ਆਫ ਐਜੂਕੇਸ਼ਨ ਵਿਖੇ ਰੰਗੋਲੀ ਤੇ ਗੁਲਦਸਤਾ ਮੈਕਿੰਗ ਮੁਕਾਬਲੇ ਕਰਵਾਏ ਅਗਲੀ ਖ਼ਬਰ ਸ਼ੈਲਰਾਂ 'ਚੋਂ ਝੋਨਾ ਮੋੜਨ ਦੇ ਰੋਸ ਵਜੋਂ ਆੜ੍ਹਤੀਆਂ ਤੇ ਕਿਸਾਨਾਂ ਵਲੋਂ ਮਾਰਕੀਟ ਕਮੇਟੀ ਦਫ਼ਤਰ ਵਿਖੇ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।