19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਬਾਬਾ ਬੰਦਾ ਬਹਾਦਰ ਕਾਲਜ ਆਫ ਐਜੂਕੇਸ਼ਨ ਵਿਖੇ ਰੰਗੋਲੀ ਤੇ ਗੁਲਦਸਤਾ ਮੈਕਿੰਗ ਮੁਕਾਬਲੇ ਕਰਵਾਏ

ਅਜੀਤ ਡੈਸਕ 19-10-2025
ਫ਼ਰੀਦਕੋਟ, 18 ਅਕਤੂਬਰ (ਜਸਵੰਤ ਸਿੰਘ ਪੁਰਬਾ)-ਬਾਬਾ ਬੰਦਾ ਬਹਾਦਰ ਕਾਲਜ ਆਫ਼ ਐਜੂਕੇਸ਼ਨ ਵਿਖੇ ਦੀਵਾਲੀ ਮੌਕੇ ਰੰਗੋਲੀ ਅਤੇ ਪੇਪਰ ਕਰਾਫ਼ਟ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਕਾਲਜ ਦੇ ਬੀ.ਐਡ ਅਤੇ ਈ.ਟੀ.ਟੀ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਨਾਲ ਭਾਗ ਲਿਆ | ਕਾਲਜ ਚੇਅਰਮੈਨ ਪੁਨੀਤ ਇੰਦਰ ਬਾਵਾ ਨੇ ਵਿਦਿਆਰਥੀਆਂ ਦੀ ਕਲਾ ਅਤੇ ਉਤਸ਼ਾਹ ਨੂੰ ਸਰਾਹਿਆ ਅਤੇ ਦੀਵਾਲੀ ਮੌਕੇ ਪਟਾਕਿਆਂ ਦੀ ਵਰਤੋਂ ਨਾ ਕਰਨ ਦਾ ਪ੍ਰਣ ਦਿਵਾਇਆ | ਉਨ੍ਹਾਂ ਦੀਵਾਲੀ ਨੂੰ ਸਾਫ਼-ਸੁਥਰੇ ਢੰਗ ਨਾਲ ਮਨਾਉਣ ਦੀ ਹਦਾਇਤ ਵੀ ਦਿੱਤੀ ਅਤੇ ਇਸ ਖੁਸ਼ੀਆਂ ਭਰੇ ਤਿਉਹਾਰ ਮੌਕੇ ਮੁਬਾਰਕਾਂ ਵੀ ਦਿੱਤੀਆਂ | ਇਸ ਉਪਰੰਤ ਕਾਲਜ ਡਾਇਰੈਕਟਰ ਸ਼ਾਲਿਨੀ ਬਾਵਾ ਨੇ ਵੀ ਵਿਦਿਆਰਥੀਆਂ ਦੀਆਂ ਬਣਾਈਆਂ ਖੁਬਸੂਰਤ ਰੰਗੋਲੀਆਂ ਅਤੇ ਗੁਲਦਸਤਿਆਂ ਦੀ ਪ੍ਰਸੰਸਾ ਕੀਤੀ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਤਕਸੀਮ ਕੀਤੇ | ਜਦ ਕਿ ਅੰਤ ਵਿਦਿਆਰਥੀਆਂ ਵਲੋਂ ਗ੍ਰੀਨ ਦੀਵਾਲੀ ਮਨਾਉਣ ਦੀ ਸਹੁੰ ਚੁੱਕੀ ਗਈ |
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਖੇ ਵਿਸ਼ਵ ਫ਼ੂਡ ਦਿਵਸ ਮਨਾਇਆ ਅਗਲੀ ਖ਼ਬਰ 6.30 ਗਰਾਮ ਹੈਰੋਇਨ ਅਤੇ ਨਕਦੀ ਸਮੇਤ ਨੌਜਵਾਨ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।