19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਮਹਾਂਕਾਲ ਸਵਰਗ ਧਾਮ ਸੇਵਾ ਸੁਸਾਇਟੀ ਨੇ ਗਰੀਨ ਦੀਵਾਲੀ ਮਨਾਉਣ ਦਾ ਦਿੱਤਾ ਸੁਨੇਹਾ

ਅਜੀਤ ਡੈਸਕ 19-10-2025
ਫ਼ਰੀਦਕੋਟ, 18 ਅਕਤੂਬਰ (ਸਤੀਸ਼ ਬਾਗ਼ੀ)-ਮਹਾਂਕਾਲ ਸਵਰਗ ਧਾਮ ਸੇਵਾ ਸੁਸਾਇਟੀ ਦੇ ਪ੍ਰਧਾਨ ਡਾ. ਬਲਜੀਤ ਸ਼ਰਮਾ ਗੋਲੇਵਾਲਾ, ਚੇਅਰਮੈਨ ਅਸ਼ੋਕ ਭਟਨਾਗਰ ਅਤੇ ਸਮੂਹ ਮੈਂਬਰਾਂ ਨੇ ਸਥਾਨਕ ਕਿਲ੍ਹਾ ਮੁਬਾਰਕ ਚੌਕ ਵਿਖੇ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਮਿੱਟੀ ਦੇ ਦੀਵੇ, ਸਰ੍ਹੋਂ ਦਾ ਤੇਲ ਅਤੇ ਹੋਰ ਵਰਤੋਂ ਯੋਗ ਸਮੱਗਰੀ ਦੇ ਪੈਕਟ ਵੰਡ ਕੇ ਗਰੀਨ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ | ਇਸ ਮੌਕੇ ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਹਰਜਿੰਦਰ ਸਿੰਘ ਧਾਲੀਵਾਲ ਸੇਵਾ ਮੁਕਤ ਡੀ. ਐਸ. ਪੀ. ਅਤੇ ਜਨਰਲ ਸਕੱਤਰ ਪਿ੍ੰਸੀਪਲ ਪਰਮਿੰਦਰ ਸਿੰਘ ਨੇ ਦੱਸਿਆ ਕਿ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਾਰੇ ਧਰਮਾਂ ਦਾ ਸਾਂਝਾ ਤਿਉਹਾਰ ਹੈ ਅਤੇ ਇਸ ਨੂੰ ਪਟਾਕੇ ਚਲਾ ਕੇ ਜਾਂ ਮਨਸੂਈ ਲੜੀਆਂ ਲਗਾ ਕੇ ਮਨਾਉਣ ਦੀ ਬਜਾਏ ਵਾਤਾਵਰਨ ਨੂੰ ਸ਼ੁੱਧ ਰੱਖਣ ਹਿੱਤ ਬੂਟੇ ਲਗਾ ਕੇ ਅਤੇ ਮਿੱਟੀ ਦੇ ਦੀਵੇ ਬਾਲ ਕੇ ਰੌਸ਼ਨੀਆਂ ਕੀਤੀਆਂ ਜਾਣ ਤਾਂ ਸ਼ੋਰ ਜਾਂ ਧੂੰਏਾ ਤੋਂ ਪ੍ਰਦੂਸ਼ਿਤ ਹੋਣ ਵਾਲੇ ਵਾਤਾਵਰਨ ਨੂੰ ਸ਼ੁੱਧ ਰੱਖਣ ਵਿਚ ਸਾਡਾ ਸਾਰਿਆਂ ਦਾ ਆਪਣਾ ਵਡਮੁੱਲਾ ਯੋਗਦਾਨ ਹੋਵੇਗਾ | ਇਸ ਮੌਕੇ ਮੀਤ ਪ੍ਰਧਾਨ ਗੁਰਮੀਤ ਸਿੰਘ ਬੱਗੂ, ਪ੍ਰੈੱਸ ਸਕੱਤਰ ਇੰਦਰਜੀਤ ਸਿੰਘ ਬਰਾੜ, ਜੁਆਇੰਟ ਸਕੱਤਰ ਗੁਰਮੀਤ ਸਿੰਘ ਗਿੱਲ, ਖਜ਼ਾਨਚੀ ਪਰਮਜੀਤ ਸਿੰਘ ਪੰਮਾ, ਪੀ.ਆਰ.ਓ ਡਾ. ਪਰਸ਼ੋਤਮ ਗੁਪਤਾ, ਸਰਪ੍ਰਸਤ ਸੁਰਿੰਦਰ ਸਿੰਘ ਸਿੰਘ ਕੋਹਲੀ, ਕਰਮਜੀਤ ਸਿੰਘ ਕਾਕਾ ਅਤੇ ਪੰਡਿਤ ਗਗਨ ਮਿਸ਼ਰਾ ਨੇ ਸਮੂਹ ਸੰਗਤਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਸਾਨੂੰ ਗੁਰੂਆਂ ਦੁਆਰਾ ਦਿੱਤੀ ਹੋਈ ਸਿੱਖਿਆ ਨੂੰ ਆਪਣੇ ਜੀਵਨ ਨੂੰ ਢਾਲਣਾ ਚਾਹੀਦਾ ਹੈ |
ਪਿਛਲੀ ਖ਼ਬਰ ਸਿਲਵਰ ਓਕਸ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।