19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਸਰਕਾਰੀ ਸਕੂਲ ਗੁਲਾਬੇਵਾਲਾ ਵਿਖੇ ਮਾਪੇ-ਅਧਿਆਪਕ ਮਿਲਣੀ

ਅਜੀਤ ਡੈਸਕ 19-10-2025
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਗੁਲਾਬੇਵਾਲਾ ਵਿਖੇ ਇੰਚਾਰਜ ਪਿ੍ੰਸੀਪਲ ਪੂਜਾ ਬੱਤਰਾ ਦੀ ਅਗਵਾਈ ਵਿਚ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ | ਇਸ ਮਿਲਣੀ ਵਿਚ ਮਾਪਿਆਂ ਤੇ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ | ਮਾਤਾ-ਪਿਤਾ ਨੂੰ ਬੱਚਿਆਂ ਦੀ ਸਤੰਬਰ ਟੈੱਸਟ ਦੀ ਕਾਰਗੁਜ਼ਾਰੀ ਅਤੇ ਵਿਭਾਗ ਦੀਆਂ ਚੱਲ ਰਹੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ ਗਿਆ | ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਮੈਂਬਰ ਗੁਰਭੇਜ ਸਿੰਘ, ਪਰਮਜੀਤ ਕੌਰ, ਅਵਤਾਰ ਸਿੰਘ ਲੈਕਚਰਾਰ ਵੋਕੇਸ਼ਨਲ, ਸੰਦੀਪ ਸ਼ਰਮਾ ਲੈਕਚਰਾਰ ਵੋਕੇਸ਼ਨਲ, ਹਰਿੰਦਰ ਸਿੰਘ ਲੈਕਚਰਾਰ ਕਾਮਰਸ, ਅਤੇ ਕੈਂਪਸ ਮੈਨੇਜਰ ਮਲਕੀਤ ਸਿੰਘ ਤੇ ਸਟਾਫ਼ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ 6 ਗਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ ਅਗਲੀ ਖ਼ਬਰ ਰਿਸ਼ੀ ਮਾਡਲ ਸਕੂਲ 'ਚ ਅੰਤਰ ਹਾਊਸ ਗੀਤ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।