18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਕਿਸਾਨ ਆਗੂਆਂ ਵਲੋਂ ਮਾਰਕੀਟ ਕਮੇਟੀ ਸਾਦਿਕ ਅਧੀਨ ਆਉਂਦੀਆਂ ਦਾਣਾ ਮੰਡੀਆਂ ਦਾ ਦੌਰਾ

ਅਜੀਤ ਡੈਸਕ 19-10-2025
ਸਾਦਿਕ, 18 ਅਕਤੂਬਰ (ਗੁਰਭੇਜ ਸਿੰਘ ਚੌਹਾਨ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਫ਼ਰੀਦਕੋਟ ਸਰਕਲ ਸਾਦਿਕ ਦੇ ਪ੍ਰਧਾਨ ਲਖਵੀਰ ਸਿੰਘ ਸੰਧੂ ਬੀਹਲੇਵਾਲਾ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਸਾਦਿਕ ਅਧੀਨ ਆਉਂਦੀਆਂ ਦਾਣਾ ਮੰਡੀਆਂ ਦਾ ਦੌਰਾ ਕੀਤਾ ਗਿਆ ਤੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਪੁੱਛਿਆ ਗਿਆ | ਇਸ ਮੌਕੇ ਸਿਮਰਜੀਤ ਸਿੰਘ ਬਰਾੜ ਘੁੱਦੂਵਾਲਾ ਮੀਤ ਪ੍ਰਧਾਨ ਪੰਜਾਬ, ਕਾਰਜ ਸਿੰਘ ਸਿੱਧੂ ਸੀਨੀਅਰ ਮੀਤ ਪ੍ਰਧਾਨ ਸਰਕਲ ਸਾਦਿਕ, ਰਮਨਦੀਪ ਸਿੰਘ ਸੰਧੂ ਸੈਦੇਕੇ ਵਿੱਤ ਸਕੱਤਰ ਸਰਕਲ ਸਾਦਿਕ, ਨਿਰਭੈ ਸਿੰਘ ਬਰਾੜ ਘੁੱਦੂਵਾਲਾ ਮੀਤ ਪ੍ਰਧਾਨ ਸਰਕਲ ਸਾਦਿਕ ਤੇ ਸੇਵਕ ਸਿੰਘ ਮਾਨ ਇਕਾਈ ਪ੍ਰਧਾਨ ਮਰਾੜ੍ਹ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਾਰਿਸ਼ਾਂ ਤੇ ਝੱਖੜ ਨੇ ਝੋਨੇ ਦੀ ਫ਼ਸਲ ਦਾ ਬਹੁਤ ਵੱਡਾ ਨੁਕਸਾਨ ਕੀਤਾ ਹੈ | ਜਿਸ ਕਰਕੇ ਝਾੜ ਵੀ ਪੰਜ ਤੋਂ ਛੇ ਕੁਇੰਟਲ ਪ੍ਰਤੀ ਏਕੜ ਘਟਿਆ ਹੈ | ਇਸ ਕਰਕੇ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ ਅਤੇ ਜਿਸਦੇੇ ਕਿਤੇ ਕੋਈ ਦਾਣੇ ਦਾਗੀ ਹੋਏ ਹਨ ਉਸ 'ਤੇ ਕਿਸੇ ਕਿਸਮ ਦੀ ਕਾਟ ਨਾ ਲਗਾਈ ਜਾਵੇ, ਝੋਨੇ ਦੀ ਨਮੀਂ ਬਾਰੇ ਜੋ ਕੇਂਦਰ ਸਰਕਾਰ ਵਲੋਂ 17 ਪ੍ਰਤੀਸ਼ਤ ਨਮੀ ਵਾਲਾ ਝੋਨਾ ਖਰੀਦਣ ਬਾਰੇ ਕਿਹਾ ਗਿਆ ਹੈ ਪੰਜਾਬ ਸਰਕਾਰ ਕੇਂਦਰ ਸਰਕਾਰ ਨਾਲ ਗੱਲ ਕਰਕੇ ਇਸ ਵਿਚ ਵੀ ਛੋਟ ਦੇਵੇ | ਇਸਦੇ ਨਾਲ ਹੀ ਮਾਰਕੀਟ ਕਮੇਟੀ ਸਾਦਿਕ ਵਿਖੇ ਸੈਕਟਰੀ ਵਰਿੰਦਰ ਸਿੰਘ ਨਾਲ ਦਫ਼ਤਰ ਵਿਖੇ ਮੰਡੀਆਂ ਵਿਚ ਚੱਲ ਰਹੀ ਖਰੀਦ ਤੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਵੀ ਗੱਲਬਾਤ ਕੀਤੀ ਗਈ | ਸੈਕਟਰੀ ਮਾਰਕੀਟ ਕਮੇਟੀ ਨੇ ਕਿਸਾਨ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ | ਜੇਕਰ ਕਿਸੇ ਨੂੰ ਵੀ ਕੋਈ ਝੋਨਾ ਵਿਕਣ 'ਚ ਕਿਸੇ ਵੀ ਕਿਸਾਨ ਨੂੰ ਕੋਈ ਅੜਚਣ ਆਉਂਦੀ ਹੈ ਤਾਂ ਮੇਰੇ ਧਿਆਨ ਵਿਚ ਲਿਆਂਦਾ ਜਾਵੇ | ਇਸ ਮੌਕੇ ਲੇਖਾਕਾਰ ਰੇਵਤੀ ਰਮਨ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਿਵਾਲਿਕ ਕਿਡਜ਼ ਸਕੂਲ 'ਚ ਰੰਗੋਲੀ ਮੁਕਾਬਲੇ ਕਰਵਾਏ ਅਗਲੀ ਖ਼ਬਰ ਜ਼ੋਨਲ ਅਥਲੈਟਿਕਸ ਮੁਕਾਬਲਿਆਂ 'ਚ ਗੁਰੂ ਨਾਨਕ ਸਕੂਲ ਨੇ ਚੈਂਪੀਅਨਸ਼ਿਪ ਜਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।