18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਦੀਪ ਸਿੰਘ ਵਾਲਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਖੇ ਬੱਚਿਆਂ ਨਾਲ ਗਰੀਨ ਦੀਵਾਲੀ ਮਨਾਈ

ਅਜੀਤ ਡੈਸਕ 19-10-2025
ਸਾਦਿਕ, 18 ਅਕਤੂਬਰ (ਗੁਰਭੇਜ ਸਿੰਘ ਚੌਹਾਨ)-ਪਿੰਡ ਦੀਪ ਸਿੰਘ ਵਾਲਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਖੇ ਬੱਚਿਆਂ ਨਾਲ ਅਧਿਆਪਕਾਂ ਨੇ ਗਰੀਨ ਦੀਵਾਲੀ ਮਨਾਈ ਤੇ ਬੱਚਿਆਂ ਨੂੰ ਬੂਟੇ ਵੰਡੇ | ਸਕੂਲ ਇੰਚਾਰਜ ਆਸ਼ਾ ਰਾਣੀ ਨੇ ਦੱਸਿਆ ਕਿ ਅਸੀਂ ਹਰ ਸਾਲ ਬੱਚਿਆਂ ਨੂੰ ਪ੍ਰੇਰਿਤ ਕਰਦੇ ਹਾਂ ਕਿ ਆਪਾਂ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣੀ ਹੈ | ਅੱਜ ਅਸੀਂ ਬੱਚਿਆਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ਤੇ ਬੱਚਿਆਂ ਨੂੰ ਵੱਖ ਵੱਖ ਤਰ੍ਹਾਂ ਦੇ ਬੂਟੇ ਵੰਡੇ ਜੋ ਆਪਣੇ ਘਰਾਂ ਦੇ ਨੇੜੇ ਜਾਂ ਆਪਣੇ ਖੇਤਾਂ ਵਿਚ ਲਗਾਉਣ | ਬੱਚਿਆਂ ਨੇ ਅਧਿਆਪਕਾਂ ਨਾਲ ਇਹ ਪ੍ਰਣ ਵੀ ਕੀਤਾ ਕਿ ਅਸੀਂ ਪਟਾਕੇ ਨਹੀ ਚਲਾਵਾਂਗੇ ਨਾ ਹੀ ਮਾਰਕੀਟ ਵਿਚ ਵਿਕ ਰਹੀ ਘਟੀਆ ਕੁਆਲਿਟੀ ਦੀ ਮਠਿਆਈ ਵੀ ਨਹੀਂ ਖਾਵਾਂਗੇ | ਘਰ ਵਿਚ ਹੀ ਬਣਾ ਕੇ ਆਪਣੀ ਮਠਿਆਈ ਖਾਵਾਂਗੇ | ਇਸ ਮੌਕੇ ਮੁਕੇਸ਼ ਕੁਮਾਰ, ਗੁਰਬਿੰਦਰ ਕੌਰ, ਰੁਪਿੰਦਰ ਕੌਰ, ਵਰਿੰਦਰ ਕੁਮਾਰ,ਆਇਨਾ ਰਾਣੀ, ਸਰਬਜੀਤ ਕੌਰ ਹਾਜ਼ਰ ਸਨ |
ਪਿਛਲੀ ਖ਼ਬਰ ਦਸਮੇਸ਼ ਮਿਸ਼ਨ ਸਕੂਲ ਹਰੀ ਨੌ ਦਾ ਪ੍ਰਾਇਮਰੀ ਸਕੂਲ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸਟੱਡੀ ਸਰਕਲ ਵਲੋਂ ਪੰਜਾਬ ਡਿਗਰੀ ਕਾਲਜ 'ਚ ਨੈਤਿਕ ਸਿੱਖਿਆ ਦਾ ਇਮਤਿਹਾਨ ਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।