18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਅਰਮਾਨਦੀਪ ਸਿੰਘ ਖੇਡਾਂ 'ਚ ਅੱਵਲ

ਅਜੀਤ ਡੈਸਕ 19-10-2025
ਕੋਟਕਪੂਰਾ, 18 ਅਕਤੂਬਰ (ਮੋਹਰ ਸਿੰਘ ਗਿੱਲ)-ਸਥਾਨਕ ਡਾ. ਹਰੀ ਸਿੰਘ ਸੇਵਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਵ. ਮਨਮੀਤ ਸਿੰਘ ਮਿੱਕੀ ਦੀ ਯਾਦ 'ਚ 4 ਰੋਜ਼ਾ ਜ਼ਿਲ੍ਹਾ ਪੱਧਰੀ ਟੇਬਲ ਟੈਨਸ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ 'ਚ ਪੰਜਾਬ ਭਰ ਦੀਆਂ ਟੀਮਾਂ ਨੇ ਹਿੱਸਾ ਲਿਆ | ਟੂਰਨਾਮੈਂਟ 'ਚ 11 ਤੋਂ 13 ਸਾਲ ਦੇ ਉਮਰ-ਵਰਗ ਵਿਚ ਦਸਮੇਸ਼ ਪਬਲਿਕ ਸਕੂਲ ਕੋਟਕਪੂਰਾ ਦੇ ਪੰਜਵੀਂ ਜਮਾਤ ਦੇ ਵਿਦਿਆਰਥੀ ਅਰਮਾਨਦੀਪ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ | ਵਿਦਿਆਰਥੀ ਨੂੰ ਟੂਰਨਾਮੈਂਟ ਦੀ ਸਮੁੱਚੀ ਪ੍ਰਬੰਧਕੀ ਟੀਮ ਨੇ ਇਕ ਸੀਲਡ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਸਕੂਲ ਮੁਖੀ ਡਾ. ਸੁਰਿੰਦਰ ਸਿੰਘ ਟੁਰਨਾ ਨੇ ਉਕਤ ਵਿਦਿਆਰਥੀ ਅਤੇ ਸਮੂਹ ਡੀ.ਪੀ.ਈ.ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਸਾਡੇ ਤਨ ਤੇ ਮਨ ਨੂੰ ਨਿਰੋਗ ਰੱਖਦੀਆਂ ਹਨ | ਖੇਡਾਂ ਨਾਲ ਵਿਦਿਆਰਥੀਆਂ ਵਿਚ ਸਮਾਜਿਕ ਵਰਤਾਰੇ ਦੀ ਭਾਵਨਾ ਵੀ ਚੇਤਨਾ ਪੈਦਾ ਹੁੰਦੀ ਹੈ | ਸਮੂਹ ਕੋਆਰਡੀਨੇਟਰਜ ਨੇ ਆਪੋ-ਆਪਣੇ ਬਿਆਨ 'ਚ ਕਿਹਾ ਕਿ ਅਰਮਾਨਦੀਪ ਨੇ ਸਾਡੇ ਸਕੂਲ ਦੀ ਸ਼ਾਨ ਵਧਾਈ ਹੈ | ਸਕੂਲ ਦੇ ਪ੍ਰਬੰਧਕੀ ਡਾਇਰੈਕਟਰ ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਖੇਡਾਂ 'ਚ ਪਹਿਲਕਦਮੀ ਨਾਲ ਸਕੂਲ ਅਤੇ ਇਲਾਕੇ ਦਾ ਮਾਣ ਵਧਦਾ ਹੈ |
ਪਿਛਲੀ ਖ਼ਬਰ ਭਾਈ ਘਨੱਈਆ ਸੁਸਾਇਟੀ ਨੇ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਸਰਕਾਰੀ ਬਹੁਤਕਨੀਕੀ ਕਾਲਜ 'ਚ ਇਕ ਰੋਜ਼ਾ ਐਨ.ਐੱਸ.ਐੱਸ. ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।