18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਭਾਈ ਘਨੱਈਆ ਸੁਸਾਇਟੀ ਨੇ ਜਾਗਰੂਕਤਾ ਸੈਮੀਨਾਰ ਕਰਵਾਇਆ

ਅਜੀਤ ਡੈਸਕ 19-10-2025
ਕੋਟਕਪੂਰਾ, 18 ਅਕਤੂਬਰ (ਮੋਹਰ ਸਿੰਘ ਗਿੱਲ)-ਸਥਾਨਕ ਜੈਤੋ ਸੜਕ 'ਤੇ ਸਥਿਤ ਸਦਾ ਰਾਮ ਬਾਂਸਲ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੇ ਆਪਣੇ ਸਮੁੱਚੇ ਸਟਾਫ਼ ਸਮੇਤ ਦੀਵਾਲੀ ਮੌਕੇ ਪਟਾਕੇ ਨਾ ਚਲਾਉਣ ਦਾ ਪ੍ਰਣ ਕਰਦਿਆਂ ਆਖਿਆ ਕਿ ਉਹ ਆਪੋ ਆਪਣੇ ਪਰਿਵਾਰਾਂ ਸਮੇਤ ਖੁਸ਼ੀ ਅਤੇ ਗਮੀ ਮੌਕੇ ਬੂਟੇ ਲਾਉਣ ਨੂੰ ਤਰਜੀਹ ਦੇਣਗੇ | ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਡਾਇਰੈਕਟਰ ਨਿਧੀ ਬਾਂਸਲ ਅਤੇ ਪਿ੍ੰਸੀਪਲ ਸਪਨਾ ਸ਼ਰਮਾ, ਵਾਈਸ ਪਿ੍ੰਸੀਪਲ ਸਿਮਰਜੀਤ ਦਿਉੜਾ ਦੀ ਨਿਗਰਾਨੀ ਹੇਠ ਕਰਵਾਏ ਗਏ ਵਾਤਾਵਰਨ ਜਾਗਰੂਕਤਾ ਸੈਮੀਨਾਰ ਦੌਰਾਨ ਬੱਚਿਆਂ ਨੇ ਵਾਤਾਵਰਨ ਦੀ ਸੰਭਾਲ ਲਈ ਪ੍ਰਣ ਕੀਤਾ | ਇਸ ਮੌਕੇ ਮੁੱਖ ਵਕਤਾ ਵਜੋਂ ਪੁੱਜੇ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਦੇ ਪੈ੍ਰਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਦੀਵਾਲੀ ਜਾਂ ਹੋਰ ਖੁਸ਼ੀ ਦੇ ਮੌਕਿਆਂ 'ਤੇ ਪਟਾਕੇ ਜਾਂ ਆਤਿਸ਼ਬਾਜੀ ਚਲਾਉਣ ਨਾਲ ਹੋਰ ਵਾਲੇ ਨੁਕਸਾਨ ਤੋਂ ਜਾਣੂ ਕਰਵਾਇਆ ਅਤੇ ਬੱਚਿਆਂ ਨੂੰ ਪਟਾਕੇ ਨਾ ਚਲਾਉਣ ਦਾ ਸੁਨੇਹਾ ਦਿੱਤਾ | ਉਨ੍ਹਾਂ ਦੱਸਿਆ ਕਿ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚੰਦਬਾਜਾ ਦੇ ਨਿਰਦੇਸ਼ਾਂ ਤਹਿਤ ਕੋਟਕਪੂਰਾ ਗਰੁੱਪ ਆਫ ਫੈਮਿਲੀਜ਼ ਬਰੈਂਪਟਨ (ਕੈਨੇਡਾ) ਦੇ ਸਹਿਯੋਗ ਨਾਲ ਹੁਣ ਤੱਕ ਜਾਗਰੂਕਤਾ ਵਾਲੀਆਂ ਲੱਖਾਂ ਕਾਪੀਆਂ ਮੁਫ਼ਤ ਵੰਡੀਆਂ ਜਾ ਚੁੱਕੀਆਂ ਹਨ | ਮੈਨੇਜਮੈਂਟ ਵਲੋਂ ਕਿਰਨ ਅਰੋੜਾ ਨੇ ਮੁੱਖ ਵਕਤਾ ਗੁਰਿੰਦਰ ਸਿੰਘ ਮਹਿੰਦੀਰੱਤਾ ਅਤੇ ਸੁਸਾਇਟੀ ਦੇ ਮੈਂਬਰ ਵਰਿੰਦਰਪਾਲ ਸਿੰਘ ਅਰਨੇਜਾ ਨੂੰ ਜੀ ਆਇਆਂ ਆਖਦਿਆਂ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਜੈਤੋ ਦੀ ਸੰਦੀਪ ਕÏਰ ਖੇਤਰੀ ਯੁਵਕ ਮੇਲੇ 'ਚ ਅੱਵਲ ਅਗਲੀ ਖ਼ਬਰ ਅਰਮਾਨਦੀਪ ਸਿੰਘ ਖੇਡਾਂ 'ਚ ਅੱਵਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।