17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਵਿਦਿਆਰਥੀਆਂ ਨੇ ਅਧਿਆਪਕਾਂ ਨਾਲ ਦੀਵਾਲੀ ਮਨਾਈ

ਅਜੀਤ ਡੈਸਕ 19-10-2025
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਹਾਈ ਸਕੂਲ ਪਿੰਡ ਡੋਡਾਂਵਾਲੀ ਵਿਖੇ ਸਮੂਹ ਵਿਦਿਆਰਥੀਆਂ ਵਲੋਂ ਅਧਿਆਪਕਾਂ ਦੇ ਨਾਲ ਮਿਲ ਕੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਾਰੀਆਂ ਜਮਾਤਾਂ ਨੇ ਆਪਣੀ-ਆਪਣੀ ਜਮਾਤ ਨੂੰ ਰੰਗ-ਬਿਰੰਗੀਆਂ ਲੜੀਆਂ ਤੇ ਰੰਗੋਲੀ ਦੇ ਨਾਲ ਸਜਾਇਆ | ਇਸ ਮੌਕੇ ਜਮਾਤਾਂ ਦੀ ਸਜਾਵਟ ਬਹੁਤ ਹੀ ਖਿੱਚ ਦਾ ਕੇਂਦਰ ਰਹੀ | ਇਸ ਮੌਕੇ ਮੁੱਖ ਅਧਿਆਪਕ ਯਾਦਵਿੰਦਰ ਸਿੰਘ ਨੇ ਦੀਵਾਲੀ ਦੇ ਤਿਉਹਾਰ ਸੰਬੰਧੀ ਚਾਨਣਾ ਪਾਇਆ ਅਤੇ ਕਿਹਾ ਕਿ ਸਾਨੂੰ ਇਸ ਰੌਸ਼ਨੀਆਂ ਦੇ ਤਿਉਹਾਰ ਨੂੰ ਖ਼ੁਸ਼ੀਆਂ ਨਾਲ ਮਨਾਉਣਾ ਚਾਹੀਦਾ ਹੈ | ਵੱਧ ਤੋਂ ਵੱਧ ਦੀਵੇ ਬਾਲ ਕੇ ਰੋਸ਼ਨੀ ਕਰਨੀ ਚਾਹੀਦੀ ਹੈ ਅਤੇ ਪਟਾਕੇ ਚਲਾਉਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ, ਤਾਂ ਜੋ ਵਾਤਾਵਰਨ ਦੂਸ਼ਿਤ ਨਾ ਹੋਵੇ | ਇਸ ਤੋਂ ਇਲਾਵਾ ਗਰੀਨ ਦੀਵਾਲੀ ਮਨਾਉਂਦੇ ਹੋਏ ਬੂਟੇ ਲਗਾ ਕੇ ਉਨ੍ਹਾਂ ਦੇ ਪਾਲਣ-ਪੋਸ਼ਣ ਲਈ ਅਹਿਦ ਕਰਨਾ ਚਾਹੀਦਾ ਹੈ | ਇਸ ਮੌਕੇ ਵਿਦਿਆਰਥੀਆਂ ਨੂੰ ਲੱਡੂ ਵੰਡੇ ਗਏ ਤੇ ਦੀਵਾਲੀ ਦੇ ਤਿਉਹਾਰ ਦੀਆਂ ਮੁਬਾਰਕਾਂ ਦਿੱਤੀਆਂ | ਇਸ ਮੌਕੇ ਧੀਰਜ ਖੇੜਾ, ਜਗਦੇਵ ਸਿੰਘ, ਜਸਪ੍ਰੀਤ ਕੌਰ, ਪੰਕਜ ਰਾਣੀ, ਮਲਕੀਤ ਕੌਰ, ਜਗਸੀਰ ਸਿੰਘ ਡੀ.ਪੀ.ਈ. ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕੇ.ਜੇ.ਐੱਮ.ਆਰ. ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਡੀ.ਏ.ਵੀ. ਕਾਲਜ ਨੇ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕਤਾ ਰੈਲੀ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।