17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਬਲਦੇਵ ਸਿੰਘ ਇਕਵੰਨ ਦੂਜੀ ਵਾਰ ਪੰਜਾਬੀ ਸਾਹਿਤ ਸਭਾ ਦੇ ਪ੍ਰਧਾਨ ਬਣੇ

ਅਜੀਤ ਡੈਸਕ 19-10-2025
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬੀ ਸਾਹਿਤ ਸਭਾ ਸ੍ਰੀ ਮੁਕਤਸਰ ਸਾਹਿਬ ਦੀ ਵਿਸ਼ੇਸ਼ ਮੀਟਿੰਗ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈ, ਜਿਸ ਵਿਚ ਸਾਹਿਤ ਸਭਾ ਵਲੋਂ ਸਰਬਸੰਮਤੀ ਨਾਲ ਬਲਦੇਵ ਸਿੰਘ ਇਕਵੰਨ ਨੂੰ ਲਗਾਤਾਰ ਦੂਜੀ ਵਾਰ ਪ੍ਰਧਾਨ ਚੁਣਿਆ ਗਿਆ | ਬਾਕੀ ਦੇ ਅਹੁਦੇਦਾਰਾਂ ਵਿਚ ਸਰਬਜੀਤ ਸਿੰਘ ਨੂੰ ਜਨਰਲ ਸਕੱਤਰ, ਗੁਰਾਂਦਿੱਤਾ ਸਿੰਘ ਸੰਧੂ ਤੇ ਚੌਧਰੀ ਅਮੀ ਚੰਦ ਨੂੰ ਸਰਪ੍ਰਸਤ, ਕੁਲਵੰਤ ਸਰੋਤਾ ਨੂੰ ਮੁੱਖ ਸਲਾਹਕਾਰ, ਹਰਦੇਵ ਹਮਦਰਦ ਨੂੰ ਸੀਨੀਅਰ ਮੀਤ ਪ੍ਰਧਾਨ, ਲਵਲੀ ਮਾਨ ਨੂੰ ਮੀਤ ਪ੍ਰਧਾਨ, ਬਿੱਕਰ ਸਿੰਘ ਵਿਯੋਗੀ ਨੂੰ ਪ੍ਰਚਾਰ ਸਕੱਤਰ, ਰਾਜਵਿੰਦਰ ਰਾਜਾ ਨੂੰ ਖ਼ਜ਼ਾਨਚੀ ਅਤੇ ਗੁਰਦੇਵ ਸਿੰਘ ਘਾਰੂ ਨੂੰ ਪ੍ਰੈੱਸ ਸਕੱਤਰ ਚੁਣਿਆ ਗਿਆ | ਇਸ ਮੌਕੇ ਪੰਜਾਬੀ ਸਾਹਿਤ ਸਭਾ ਦੇ ਸਮੂਹ ਮੈਂਬਰਾਂ ਵਲੋਂ ਪੰਜਾਬ ਦੇ ਪ੍ਰਸਿੱਧ ਗਾਇਕ ਰਾਜਵੀਰ ਜਵੰਦਾ ਦੇ ਅਕਾਲ ਚਲਾਣਾ ਕਰ ਜਾਣ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ |
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਕਮੇਟੀ ਵਲੋਂ ਸਕੂਲ ਦਾ ਦੌਰਾ ਅਗਲੀ ਖ਼ਬਰ ਕੇ.ਜੇ.ਐੱਮ.ਆਰ. ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।