17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਮਿ੍ਤਕ ਸਰੀਰ ਮੈਡੀਕਲ ਖੋਜਾਂ ਲਈ ਦਾਨ

ਅਜੀਤ ਡੈਸਕ 19-10-2025
ਦੋਦਾ, 18 ਅਕਤੂਬਰ (ਰਵੀਪਾਲ)-ਪਿੰਡ ਸਾਹਿਬਚੰਦ 'ਚ ਡੇਰਾ ਸ਼ਰਧਾਲੂ ਮਾਤਾ ਦੇ ਦਿਹਾਂਤ ਤੋਂ ਬਾਅਦ ਉਸ ਦੀ ਅੰਤਿਮ ਇੱਛਾ ਨੂੰ ਪੂਰਾ ਕਰਦਿਆਂ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੀ ਮਿ੍੍ਰਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਹਰਚਰਨ ਸਿੰਘ, ਗੁਰਦੇਵ ਸਿੰਘ ਬਠਿੰਡਾ, ਰਣਜੀਤ ਸਿੰਘ ਬਠਿੰਡਾ ਨੇ ਕਿਹਾ ਕਿ ਕੁਲਵੰਤ ਕੌਰ ਪਤਨੀ ਸਵ. ਗੁਰਦਿਆਲ ਸਿੰਘ (ਸਰੀਰਦਾਨੀ) ਦੇ ਮਿ੍ਤਕ ਸਰੀਰ ਤੋਂ ਡਾਕਟਰ ਖੋਜ ਕਰਕੇ ਸਾਡੀ ਬਿਮਾਰੀ ਸੰਬੰਧੀ ਜਾਣਕਾਰੀ ਹਾਸਿਲ ਕਰਨਗੇ | ਮਾਤਾ ਕੁਲਵੰਤ ਕੌਰ ਜਿਸ ਦਾ ਦਿਹਾਂਤ ਹੋ ਗਿਆ ਸੀ, ਬੀਤੀ ਸ਼ਾਮ ਉਨ੍ਹਾਂ ਦੀ ਅੰਤਿਮ ਇੱਛਾ ਨੂੰ ਪੂਰੀ ਕਰਦਿਆਂ ਉਨ੍ਹਾਂ ਪੁੱਤਰ ਹਾਕਮ ਸਿੰਘ, ਹਰਬੰਸ ਸਿੰਘ, ਸੁਰਜੀਤ ਸਿੰਘ, ਮਲਕੀਤ ਸਿੰਘ ਫ਼ਿਲਮ ਨਿਰਮਾਤਾ ਦੁੱਲਾ ਵੈਲੀ ਤੇ ਹੋਰ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੇ ਮਿ੍ਤਕ ਦੇਹ ਨੂੰ ਐੱਸ.ਆਰ.ਐੱਸ. ਆਯੁਰਵੈਦਿਕ ਮੈਡੀਕਲ ਕਾਲਜ ਆਗਰਾ ਵਿਖੇ ਮੈਡੀਕਲ ਖੋਜਾਂ ਲਈ ਦਾਨ ਕੀਤਾ | ਇਸ ਮੌਕੇ ਅਮਰਜੀਤ ਕੌਰ, ਨਾਮਦੇਵ ਸਿੰਘ ਸੇਖ, ਸਰਪੰਚ ਬਲਵੀਰ ਸਿੰਘ ਸਾਹਿਰਚੰਦ, ਬਾਵਾ ਸਿੰਘ, ਗੁਰਜੰਟ ਸਿੰਘ, ਗੁਰਜੀਤ ਸਿੰਘ, ਜਗਰੂਪ ਸਿੰਘ ਤੋਂ ਇਲਾਵਾ ਪੁਲਿਸ ਮੁਲਾਜ਼ਮ ਤੇ ਵੱਡੀ ਗਿਣਤੀ ਵਿਚ ਨੇੜਲੇ ਪਿੰਡਾਂ ਦੇ ਡੇਰਾ ਸ਼ਰਧਾਲੂ ਹਾਜ਼ਰ ਸਨ |
ਪਿਛਲੀ ਖ਼ਬਰ ਡੀ.ਏ.ਵੀ. ਐਡਵਰਡ ਗੰਜ ਪਬਲਿਕ ਸਕੂਲ ਵਿਖੇ ਹਰੀ ਦੀਵਾਲੀ ਮਨਾਈ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਕਮੇਟੀ ਵਲੋਂ ਸਕੂਲ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।