17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਲੋਕ ਮੋਰਚਾ ਪੰਜਾਬ ਦੀ ਮੀਟਿੰਗ

ਅਜੀਤ ਡੈਸਕ 19-10-2025
ਦੋਦਾ, 18 ਅਕਤੂਬਰ (ਰਵੀਪਾਲ)-ਲੋਕ ਮੋਰਚਾ ਪੰਜਾਬ ਵਲੋਂ ਪੰਜਾਬ 'ਚ ਆਏ ਹੜ੍ਹਾਂ ਬਾਰੇ ਡੇਰਾ ਬਾਬਾ ਕਿ੍ਸ਼ਨ ਦਾਸ ਦੋਦਾ ਵਿਖੇ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਲੋਕ ਮੋਰਚਾ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਗੁਰਦੀਪ ਸਿੰਘ ਖੁੱਡੀਆਂ ਨੇ ਕਿਹਾ ਕਿ ਹੜ੍ਹ ਕੁਦਰਤੀ ਮਾਰ ਨਹੀਂ, ਸਰਕਾਰ ਇਸ ਦੀ ਜ਼ਿੰਮੇਵਾਰ ਹੈ ਅਤੇ ਹੜ੍ਹ ਰੋਕਣ ਲਈ ਸਥਾਈ ਨੀਤੀ ਬਣਨੀ ਚਾਹੀਦੀ ਹੈ | ਡੈਮਾਂ ਦਾ ਨਵੀਨੀਕਰਨ ਤੇ ਡੈਮਾਂ ਦੀ ਸਫ਼ਾਈ ਕਰਨ ਦੇ ਨਾਲ-ਨਾਲ ਦਰਿਆਵਾਂ ਦੇ ਬੰਨ੍ਹਾਂ ਨੂੰ ਪੱਕਾ ਕਰਨਾ ਜ਼ਰੂਰੀ ਹੈ | ਮੀਂਹ ਦੇ ਪਾਣੀ ਨੂੰ ਮੁੜ ਧਰਤੀ 'ਚ ਰੀਚਾਰਜ ਕਰਨ ਦੇ ਪ੍ਰਬੰਧ ਹੋਣੇ ਚਾਹੀਦੇ ਹਨ | ਕਾਰਪੋਰੇਟ ਜਗਤ ਦੇ ਅੰਨ੍ਹੇ ਮੁਨਾਫ਼ਿਆਂ ਲਈ ਪਹਾੜਾਂ, ਜੰਗਲਾਂ ਤੇ ਦਰੱਖ਼ਤਾਂ ਦੀ ਕਟਾਈ 'ਤੇ ਪੂਰਨ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਮੁਸ਼ਕਿਲ ਸਮੇਂ ਲੋਕ ਹੀ ਲੋਕਾਂ ਦਾ ਸਹਾਰਾ ਬਣ ਸਕਦੇ ਹਨ | ਮੀਟਿੰਗ ਵਿਚ ਮੰਗ ਕੀਤੀ ਗਈ ਕਿ ਸਰਕਾਰ ਹੜ੍ਹਾਂ ਨਾਲ ਬਰਬਾਦ ਹੋਏ ਲੋਕਾਂ ਦੀ ਜ਼ਿੰਦਗੀ ਲੀਹ 'ਤੇ ਲਿਆਉਣ ਦੀ ਸਾਰ ਲਵੇ ਅਤੇ ਉਨ੍ਹਾਂ ਨੂੰ ਢੁਕਵਾਂ ਮੁਆਵਜ਼ਾ ਦੇਵੇ | ਇਸ ਮੌਕੇ ਲੋਕ ਮੋਰਚਾ ਦੇ ਜ਼ਿਲ੍ਹਾ ਆਗੂ ਪਿਆਰਾ ਲਾਲ ਦੋਦਾ, ਹਰਦੀਪ ਸਿੰਘ ਮਲੋਟ ਅਤੇ ਵੱਡੀ ਗਿਣਤੀ ਵਿਚ ਕਿਸਾਨ, ਮਜ਼ਦੂਰ, ਮੁਲਾਜ਼ਮਾਂ ਤੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਵਿਖੇ ਗਰੀਨ ਦੀਵਾਲੀ ਮਨਾਈ ਅਗਲੀ ਖ਼ਬਰ ਡੀ.ਏ.ਵੀ. ਐਡਵਰਡ ਗੰਜ ਪਬਲਿਕ ਸਕੂਲ ਵਿਖੇ ਹਰੀ ਦੀਵਾਲੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।