17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

58 ਯੋਗਾਂ ਟਰੇਨਰਾਂ ਵਲੋਂ ਜ਼ਿਲ੍ਹੇ 'ਚ ਲਗਾਈਆਂ ਜਾ ਰਹੀਆਂ ਹਨ 231 ਯੋਗ ਕਲਾਸਾਂ-ਡੀ.ਸੀ.

ਅਜੀਤ ਡੈਸਕ 19-10-2025
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਹਰਮਹਿੰਦਰ ਪਾਲ)-ਲੋਕਾਂ ਨੂੰ ਸਿਹਤਮੰਦ ਰੱਖਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੀ.ਐੱਮ. ਦੀ ਯੋਗਸ਼ਾਲਾ ਦੇ ਪ੍ਰਾਜੈਕਟ ਅਧੀਨ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿਚ ਰੋਜ਼ਾਨਾ ਸਵੇਰੇ ਤੇ ਸ਼ਾਮ 231 ਕਲਾਸਾਂ ਯੋਗ ਦੀਆਂ ਲਗਾਈਆਂ ਜਾ ਰਹੀਆਂ ਹਨ | ਇਸ ਮੁਹਿੰਮ ਤਹਿਤ ਸ਼ਹਿਰਾਂ ਵਿਚ 120 ਯੋਗ ਕਲਾਸਾਂ ਅਤੇ ਪਿੰਡਾਂ ਵਿਚ 111 ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਸੀ.ਐੱਮ. ਦੀ ਯੋਗਸ਼ਾਲਾ ਅਧੀਨ 10,319 ਮੈਂਬਰਾਂ ਨੇ ਮੁਫ਼ਤ ਯੋਗਾ ਕਰਨ ਲਈ ਰਜਿਸਟ੍ਰੇਸ਼ਨ ਕਰਵਾਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਸੀ.ਐੱਮ. ਦੀ ਯੋਗਸ਼ਾਲਾ ਅਧੀਨ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ 'ਤੇ ਮੁਫ਼ਤ ਯੋਗਾ ਕਲਾਸਾਂ ਲਈ 58 ਯੋਗ ਟਰੇਨਰਾਂ ਵਲੋਂ ਰੋਜ਼ਾਨਾ ਸਵੇਰੇ ਤੇ ਸ਼ਾਮ ਨੂੰ ਕਲਾਸਾਂ ਲਗਾ ਕੇ ਬਿਮਾਰੀਆਂ ਤੋਂ ਨਿਜ਼ਾਤ ਦਵਾਈ ਜਾ ਰਹੀ ਹੈ |
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਲਈ ਲਿਖ਼ਤੀ ਤੇ ਸਰੀਰਕ ਮੁਫ਼ਤ ਟ੍ਰੇਨਿੰਗ ਕੈਂਪ ਸ਼ੁਰੂ ਅਗਲੀ ਖ਼ਬਰ ਡੀ.ਏ.ਵੀ. ਕਾਲਜ ਵਿਖੇ ਗਰੀਨ ਦੀਵਾਲੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।