15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਮੈਡੀਕਲ ਜਾਂਚ ਕੈਂਪ ਲਗਾਇਆ

ਅਜੀਤ ਡੈਸਕ 19-10-2025
ਮਲੋਟ, 18 ਅਕਤੂਬਰ (ਪਾਟਿਲ)-ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਜਿੰਦਰ ਕੁਮਾਰ ਦੀ ਅਗਵਾਈ ਹੇਠ ਸ਼ਹਿਰ ਮਲੋਟ ਵਿਖੇ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਮਹੀਨਾ ਮਨਾਉਂਦੇ ਹੋਏ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਇਸ ਸਮੇਂ ਡਾ. ਰਾਜਿੰਦਰ ਕੁਮਾਰ ਨੇ ਕਿਹਾ ਕਿ ਸਾਡੇ ਬਜ਼ੁਰਗ ਸਾਡਾ ਅਨਮੋਲ ਖ਼ਜ਼ਾਨਾ ਹਨ, ਇਨ੍ਹਾਂ ਨੂੰ ਸੰਭਾਲ ਕੇ ਰੱਖਣ ਦੀ ਜ਼ਰੂਰਤ ਹੈ | ਇਸ ਸਮੇਂ ਸੁਖਨਪਾਲ ਸਿੰਘ ਨੇ ਦੱਸਿਆ ਕਿ ਸੰਯੁਕਤ ਰਾਸ਼ਟਰ ਨੇ ਵਿਸ਼ਵ 'ਚ ਬਜ਼ੁਰਗਾਂ ਪ੍ਰਤੀ ਹੋ ਰਹੇ ਦੁਰ-ਵਿਵਹਾਰ ਤੇ ਬੇਇਨਸਾਫ਼ੀ ਨੂੰ ਖ਼ਤਮ ਕਰਨ ਅਤੇ ਲੋਕਾਂ 'ਚ ਜਾਗਰੂਕਤਾ ਫ਼ੈਲਾਉਣ ਲਈ 14 ਦਸੰਬਰ 1990 ਨੂੰ ਇਹ ਫ਼ੈਸਲਾ ਲਿਆ ਕਿ ਹਰ ਸਾਲ ਅਕਤੂਬਰ ਮਹੀਨੇ ਨੂੰ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਮਹੀਨੇ ਵਜੋਂ ਮਨਾ ਕੇ ਬਜ਼ੁਰਗਾਂ ਨੂੰ ਉਨ੍ਹਾਂ ਦਾ ਸਹੀ ਸਥਾਨ ਤੇ ਸਨਮਾਨ ਦਿਵਾਉਣ ਦੀ ਕੋਸ਼ਿਸ਼ ਕਰਾਂਗੇ | ਇਸ ਸਮੇਂ ਕੁਸ਼ਟ ਆਸ਼ਰਮ ਮਲੋਟ ਵਿਖੇ ਡਾ. ਅੰਮਿ੍ਤਪਾਲ ਕੌਰ ਵਲੋਂ 40 ਬਜ਼ੁਰਗ ਮਰੀਜ਼ਾਂ ਦੀ ਸਿਹਤ ਜਾਂਚ ਕੀਤੀ ਅਤੇ ਲੋੜ ਮੁਤਾਬਿਕ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਇਸ ਮੌਕੇ ਵਨੀਤਾ ਆਸ਼ਾ ਵਰਕਰ, ਸੁਪ੍ਰੀਆ ਆਸ਼ਾ ਵਰਕਰ, ਦਿਪਾਂਸ਼ੂ ਅਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਸਮਾਜ ਸੇਵੀ ਸੰਸਥਾਵਾਂ ਵਲੋਂ ਨਵੇਂ ਆਏ ਡੀ.ਐੱਸ.ਪੀ. ਤੇ ਐੱਸ.ਐੱਮ.ਓ. ਦਾ ਸਨਮਾਨ ਅਗਲੀ ਖ਼ਬਰ ਕੈਬਨਿਟ ਮੰਤਰੀ ਖੁੱਡੀਆਂ ਵਲੋਂ ਧੀਰ ਪਰਿਵਾਰ ਨਾਲ ਦੁੱਖ ਸਾਂਝਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।