15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਦਸਮੇਸ਼ ਹਾਈ ਸਕੂਲ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ <br/>

ਅਜੀਤ ਡੈਸਕ 19-10-2025
ਮੋਗਾ, 18 ਅਕਤੂਬਰ (ਸੁਰਿੰਦਰਪਾਲ ਸਿੰਘ)-ਦਸਮੇਸ਼ ਹਾਈ ਸਕੂਲ ਮੋਗਾ ਵਿਚ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ ਗਿਆ | ਦੇਸ਼ ਭਰ 'ਚ ਦੀਵਾਲੀ ਨੂੰ ਲੈ ਕੇ ਭਾਰੀ ਉਤਸ਼ਾਹ ਹੈ | ਸਕੂਲ ਦੇ ਡਾਇਰੈਕਟਰ ਗੁਰਬੀਰ ਸਿੰਘ ਜੱਸਲ ਨੇ ਬੱਚਿਆਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੇ ਇਤਿਹਾਸ ਬਾਰੇ ਜਾਣੂੰ ਕਰਵਾਇਆ ਕਿ ਹਿੰਦੂ ਧਰਮ ਦੇ ਲੋਕ 14 ਸਾਲਾਂ ਬਾਅਦ ਭਗਵਾਨ ਰਾਮ ਦੀ ਅਯੁੱਧਿਆ ਵਾਪਸੀ ਦੀ ਯਾਦ ਵਿਚ ਦੀਵਾਲੀ ਮਨਾਉਂਦੇ ਹਨ | ਇਸ ਦੇ ਨਾਲ ਹੀ ਸਿੱਖ ਧਰਮ ਇਸ ਦਿਨ ਨੂੰ ਬੰਦੀ ਛੋੜ ਦਿਵਸ ਵਜੋਂ ਮਨਾਉਂਦੇ ਹਨ ਕਿਉਂਕਿ ਬੰਦੀ ਛੋੜ ਦਿਵਸ ਸਿੱਖਾਂ ਲਈ ਬਹੁਤ ਮਹੱਤਵਪੂਰਨ ਹੈ | ਬੰਦੀ ਛੋੜ ਦਿਵਸ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੇ ਕਿਲ੍ਹੇ ਤੋਂ ਰਿਹਾਈ ਹੋਣ ਤੋਂ ਬਾਅਦ ਅੰਮਿ੍ਤਸਰ ਵਿਚ ਆਗਮਨ ਦੀ ਯਾਦ ਵਿਚ ਮਨਾਇਆ ਜਾਂਦਾ ਹੈ | ਇਸ ਸਬੰਧ ਵਿਚ ਨੌਵੀਂ ਕਲਾਸ ਦੀਆਂ ਵਿਦਿਆਰਥਣਾਂ ਐਸ਼ਮੀਤ ਕੌਰ, ਕਰਮਨਜੋਤ ਕੌਰ ਤੇ ਜਸਪ੍ਰੀਤ ਕੌਰ ਵਲੋਂ ਦੀਵਾਲੀ ਤੇ ਬੰਦੀ ਛੋੜ ਦਿਵਸ ਦੇ ਸਬੰਧ ਵਿਚ ਭਾਸ਼ਣ ਦਿੱਤਾ | ਇਸ ਦੇ ਨਾਲ ਬੱਚਿਆਂ ਵਲੋਂ ਡਾਂਸ ਪੇਸ਼ ਕੀਤਾ ਗਿਆ ਜਿਸ ਵਿਚ ਨੌਵੀਂ ਕਲਾਸ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਨੇ ਸਟੇਜ ਸੰਭਾਲਣ ਦੀ ਭੂਮਿਕਾ ਨਿਭਾਈ | ਇਸ ਦੇ ਨਾਲ ਸਕੂਲ ਦੇ ਬੱਚਿਆਂ ਵਲੋਂ ਰੰਗੋਲੀ ਬਣਾਈ ਗਈ | ਇਸ ਪ੍ਰੋਗਰਾਮ ਦਾ ਪ੍ਰਬੰਧ ਮੈਡਮ ਤਾਰਾ ਵਲੋਂ ਕੀਤਾ ਗਿਆ | ਇਸ ਮੌਕੇ ਸੁਰਿੰਦਰ ਕੌਰ ਜੱਸਲ, ਮਨਜੀਤ ਕੌਰ, ਮੈਡਮ ਨਿਰਮਲ ਅਰੋੜਾ, ਹਰਜੀਤ ਕੌਰ ਵਲੋਂ ਵੀ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਗਈ |

ਪਿਛਲੀ ਖ਼ਬਰ ਇਸ ਵਾਰ ਪਟਾਕੇ ਰਹਿਤ ਦੀਵਾਲੀ ਮਨਾਈ ਜਾਵੇ-ਗੁਰਤਾਰ ਸਿੰਘ ਸੰਧੂ ਅਗਲੀ ਖ਼ਬਰ ਪਿੰਡ ਬੁਰਜ ਸਿੱਧਵਾਂ ਪੀ.ਐਮ. ਮੁਫ਼ਤ ਬਿਜਲੀ ਯੋਜਨਾ ਤਹਿਤ ਕੇਂਦਰ ਸਰਕਾਰ ਤੋਂ 1 ਕਰੋੜ ਦਾ ਇਨਾਮ ਜਿੱਤ ਕੇ ਮਾਡਲ ਪਿੰਡ ਬਣ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।