15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਅਕਾਲੀ ਲੀਡਰਸ਼ਿਪ ਨੇ ਭਾਈ ਅਜਮੇਰ ਸਿੰਘ ਦੀ ਬੇਵਕਤੀ ਮੌਤ 'ਤੇ ਖੋਖਰ ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ <br/>

ਅਜੀਤ ਡੈਸਕ 19-10-2025
ਠੱਠੀ ਭਾਈ, 18 ਅਕਤੂਬਰ (ਜਗਰੂਪ ਸਿੰਘ ਮਠਾੜੂ)-ਪਿੰਡ ਠੱਠੀ ਭਾਈ ਦੇ ਨਾਮੀ ਤੇ ਗੁਰੂ ਘਰ ਨਾਲ ਡੂੰਘੀ ਸੇਵਾ ਭਾਵਨਾ ਰੱਖਣ ਵਾਲੇ ਪਰਿਵਾਰ ਭਾਈ ਸਾਹਿਬ ਭਾਈ ਸ਼ਮਸ਼ੇਰ ਸਿੰਘ ਖੋਖਰ, ਭਾਈ ਬਘੇਲ ਸਿੰਘ ਖੋਖਰ ਦੇ ਛੋਟੇ ਭਰਾ, ਗੁਰਿੰਦਰ ਸਿੰਘ ਖੋਖਰ ਦੇ ਪਿਤਾ ਅਤੇ ਅਮਨਦੀਪ ਸਿੰਘ ਇੰਸਪੈਕਟਰ ਪੰਜਾਬ ਪੁਲਿਸ, ਮਾ. ਹਰਜਿੰਦਰ ਸਿੰਘ, ਮਾ. ਰਵੀਇੰਦਰ ਸਿੰਘ ਦੇ ਚਾਚਾ ਜੀ ਭਾਈ ਸਾਹਿਬ ਭਾਈ ਅਜਮੇਲ ਸਿੰਘ ਖੋਖਰ ਬੀਤੇ ਦਿਨੀਂ ਸਦੀਵੀ ਵਿਛੋੜਾ ਲੈ ਗਏ | ਉਨ੍ਹਾਂ ਦੀ ਬੇਵਕਤੀ ਮੌਤ ਤੇ ਖੋਖਰ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਲੋਕ ਸਭਾ ਫ਼ਰੀਦਕੋਟ ਹਲਕਾ ਇੰਚਾਰਜ ਸ. ਰਾਜਵਿੰਦਰ ਸਿੰਘ ਧਰਮਕੋਟ, ਹਲਕਾ ਬਾਘਾ ਪੁਰਾਣਾ ਦੇ ਮੁੱਖ ਸੇਵਾਦਾਰ ਅਤੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਖਹਰਪ੍ਰੀਤ ਸਿੰਘ ਰੋਡੇ, ਮਾਰਕੀਟ ਕਮੇਟੀ ਬਾਘਾ ਪੁਰਾਣਾ ਦੇ ਸਾਬਕਾ ਚੇਅਰਮੈਨ ਅਤੇ ਕੌਮੀ ਮੀਤ ਪ੍ਰਧਾਨ ਸੁਖਚਰਨ ਸਿੰਘ ਛਿੰਦਾ ਠੱਠੀ ਭਾਈ, ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਸੁਖਜੀਤ ਸਿੰਘ ਮਾਹਲਾ, ਸਰਕਲ ਪ੍ਰਧਾਨ ਗੁਰਜੀਤ ਸਿੰਘ ਕੋਟਲਾ, ਸਾਬਕਾ ਚੇਅਰਮੈਨ ਦਰਸ਼ਨ ਸਿੰਘ ਥਰਾਜ, ਪ੍ਰਗਟ ਸਿੰਘ ਧਾਲੀਵਾਲ ਮਾੜੀ ਮੁਸਤਫ਼ਾ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ ਭਾਈ ਸ਼ਮਸ਼ੇਰ ਸਿੰਘ ਖੋਖਰ, ਭਾਈ ਬਘੇਲ ਸਿੰਘ ਖੋਖਰ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ | ਇਸ ਮੌਕੇ ਡੇਰਾ ਭੋਰੇ ਵਾਲਾ ਸੁਖਾਨੰਦ ਸੰਤ ਬਾਬਾ ਬਲਵੀਰ ਸਿੰਘ ਵਾਲੇ ਸਥਾਨ ਦੇ ਮੁੱਖ ਸੇਵਾਦਾਰ ਮਹੰਤ ਕੰਵਲਜੀਤ ਸਿੰਘ ਸ਼ਾਸਤਰੀ, ਮਾ. ਗਿਆਨੀ ਚਰਨ ਸਿੰਘ, ਬੋਹੜ ਸਿੰਘ ਚੀਮਾ ਠੱਠੀ ਭਾਈ, ਕਾਲਾ ਡੇਅਰੀ ਵਾਲਾ, ਰੇਸ਼ਮ ਸਿੰਘ ਮਠਾੜੂ ਠੱਠੀ ਭਾਈ, ਸਰਪੰਚ ਪੱਪੂ ਭਾਈ, ਭਾਈ ਸੁਖਦੀਪ ਸਿੰਘ ਖੋਖਰ, ਅਤੇ ਹੋਰ ਕਈ ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਨੇ ਵੀ ਦੁੱਖ ਸਾਂਝਾ ਕੀਤਾ | ਰਾਜਵਿੰਦਰ ਸਿੰਘ ਧਰਮਕੋਟ ਅਤੇ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਕਿਹਾ ਕਿ ਭਾਈ ਅਜਮੇਲ ਸਿੰਘ ਖੋਖਰ ਗੁਰੂ ਘਰ ਦੇ ਸੱਚੇ ਸੇਵਕ ਸਨ, ਜੋ ਆਪਣੀ ਨਿਮਰਤਾ, ਸੇਵਾ ਅਤੇ ਧਾਰਮਿਕ ਜੀਵਨ ਲਈ ਜਾਣੇ ਜਾਂਦੇ ਸਨ |

ਪਿਛਲੀ ਖ਼ਬਰ ਡੀ.ਏ.ਵੀ. ਸਕੂਲ ਨੇ ਮਨਾਈ ਪ੍ਰਦੂਸ਼ਣ ਰਹਿਤ ਦੀਵਾਲੀ <br/> ਅਗਲੀ ਖ਼ਬਰ ਮਹਿੰਗਾਈ ਭੱਤਾ ਕੇਂਦਰ ਦੇ ਮੁਲਾਜ਼ਮਾਂ ਦੇ ਬਰਾਬਰ 58 ਫ਼ੀਸਦੀ ਕੀਤਾ ਜਾਵੇ-ਸੁਰਿੰਦਰ ਕੁਮਾਰ ਸ਼ਰਮਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।