15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਡੀ.ਏ.ਵੀ. ਸਕੂਲ ਨੇ ਮਨਾਈ ਪ੍ਰਦੂਸ਼ਣ ਰਹਿਤ ਦੀਵਾਲੀ <br/>

ਅਜੀਤ ਡੈਸਕ 19-10-2025
ਕੋਟ ਈਸੇ ਖਾਂ, 18 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ)-ਡੀ.ਏ.ਵੀ., ਕੇ.ਆਰ.ਬੀ. ਪਬਲਿਕ ਸਕੂਲ ਕੋਟ ਈਸੇ ਖਾਂ ਵਲੋਂ ਹਰ ਸਾਲ ਦੀ ਤਰਾਂ ਸਮਾਜ ਨੂੰ ਸੇਧ ਦੇਣ ਲਈ ਇਸ ਸਾਲ ਵੀ ਦੀਵਾਲੀ ਦਾ ਤਿਉਹਾਰ ਪ੍ਰਦੂਸ਼ਣ ਰਹਿਤ ਢੰਗ ਨਾਲ਼ ਮਨਾਇਆ ਗਿਆ | ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਵਲੋਂ ਰੰਗੋਲੀ ਆਰਟ ਰਾਹੀਂ ਸਕੂਲ ਵਿਚ ਦੀਵਾਲੀ ਨਾਲ ਸਬੰਧਿਤ ਕਲਾ ਕਿ੍ਤੀਆਂ ਬਣਾਈਆਂ ਗਈਆਂ | ਸਕੂਲ ਦੇ ਚੇਅਰਮੈਨ ਵਿਜੇ ਕੁਮਾਰ ਧੀਰ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਦੀਵਾਲੀ ਦੇ ਤਿਉਹਾਰ ਦੀਆਂ ਵਧਾਈਆਂ ਦਿੰਦੇ ਹੋਏ ਤਿਉਹਾਰਾਂ ਨੂੰ ਸੁਚੱਜੇ ਤੇ ਉਸਾਰੂ ਢੰਗ ਨਾਲ਼ ਭਾਈਚਾਰਕ ਸਾਂਝ ਬਰਕਰਾਰ ਰੱਖਣ ਦੀ ਅਪੀਲ ਵੀ ਕੀਤੀ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਰਿਤੂ ਆਹੂਜਾ ਨੇ ਸਕੂਲ ਬੱਚਿਆਂ ਵਲੋਂ ਬਣਾਈਆਂ ਗਈਆਂ ਕਲਾ ਕਿ੍ਤੀਆਂ ਲਈ ਹੌਸਲਾ ਅਫਜਾਈ ਕੀਤੀ ਅਤੇ ਸਮੂਹ ਸਟਾਫ਼ ਨੂੰ ਮਿਠਾਈਆਂ ਵੰਡ ਕੇ ਖ਼ੁਸ਼ੀ ਨੂੰ ਸਾਂਝਾ ਕੀਤਾ |

ਪਿਛਲੀ ਖ਼ਬਰ ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਵਿਖੇ ਮਨਾਈ ਪ੍ਰਦੂਸ਼ਣ ਰਹਿਤ ਦੀਵਾਲੀ <br/> ਅਗਲੀ ਖ਼ਬਰ ਅਕਾਲੀ ਲੀਡਰਸ਼ਿਪ ਨੇ ਭਾਈ ਅਜਮੇਰ ਸਿੰਘ ਦੀ ਬੇਵਕਤੀ ਮੌਤ 'ਤੇ ਖੋਖਰ ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।