15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ-ਖ਼ਾਲਸਾ <br/>

ਅਜੀਤ ਡੈਸਕ 19-10-2025
ਮੋਗਾ, 18 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਹਿਲੀ ਕੈਬਨਿਟ ਮੀਟਿੰਗ ਤੋਂ ਹੀ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨੀ ਸ਼ੁਰੂ ਕਰ ਦਿੱਤੀ ਸੀ ਜੋ ਅੱਜ ਵੀ ਜਾਰੀ ਹੈ ਜਿਸ ਦੀ ਜਿਊਾਦੀ ਜਾਗਦੀ ਮਿਸਾਲ ਪਿਛਲੇ ਦਿਨੀਂ ਪੰਜਾਬ ਦੇ ਕਿਸਾਨਾਂ ਉੱਤੇ ਆਈ ਕੁਦਰਤੀ ਆਫ਼ਤ ਕਾਰਨ ਜੋ ਝੋਨੇ ਦੀ ਫ਼ਸਲ ਦਾ ਨੁਕਸਾਨ ਹੋਇਆ ਸੀ ਉਸ ਦੀ ਭਰਪਾਈ ਲਈ ਅਤੇ ਪੰਜਾਬ ਦੇ ਹੜ੍ਹ ਪੀੜਤ ਕਿਸਾਨਾਂ ਨੂੰ ਫਿਰ ਤੋਂ ਆਰਥਿਕ ਪੱਖੋਂ ਖੜ੍ਹੇ ਕਰਨ ਲਈ ਪੰਜਾਬ ਸਰਕਾਰ ਵਲੋਂ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇ ਕੇ ਇਕ ਇਤਿਹਾਸ ਪੈਦਾ ਕੀਤਾ ਹੈ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਮੋਗਾ ਦੇ ਪ੍ਰੈੱਸ ਸਕੱਤਰ ਅੰਮਿ੍ਤਪਾਲ ਸਿੰਘ ਖ਼ਾਲਸਾ ਦੀਨਾ ਸਾਹਿਬ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਦੱਸਿਆ ਕਿ ਜਿੱਥੇ ਹੜ੍ਹਾਂ ਦੌਰਾਨ ਸਰਕਾਰ ਦੇ ਮੰਤਰੀ, ਵਿਧਾਇਕ, ਚੇਅਰਮੈਨ ਅਤੇ ਪਾਰਟੀ ਦੇ ਸਾਰੇ ਅਹੁਦੇਦਾਰਾਂ ਨੇ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਆਪ ਪਾਣੀ ਦੇ ਵਿਚ ਜਾ ਕੇ ਸੇਵਾ ਕੀਤੀ ਉੱਥੇ ਹੀ ਹੁਣ ਪੰਜਾਬ ਸਰਕਾਰ ਹਰ ਪੱਖ ਤੋਂ ਹੜ੍ਹ ਪੀੜਤਾਂ ਦੀ ਬਾਂਹ ਫੜ ਰਹੀ ਹੈ |

ਪਿਛਲੀ ਖ਼ਬਰ ਸਰਕਾਰੀ ਮਿਡਲ ਸਕੂਲ ਨਾਥੇਵਾਲਾ ਦੇ 3 ਵਿਦਿਆਰਥੀ ਪੰਜਾਬ ਸਟੇਟ ਖੇਡਾਂ ਲਈ ਚੁਣੇ ਗਏ <br/> ਅਗਲੀ ਖ਼ਬਰ ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਵਿਖੇ ਮਨਾਈ ਪ੍ਰਦੂਸ਼ਣ ਰਹਿਤ ਦੀਵਾਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।