15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਸੁਖਜੀਤ ਸਿੰਘ ਮਾਹਲਾ ਨੂੰ ਕੋਰ ਕਮੇਟੀ ਮੈਂਬਰ ਲਾਉਣ ਨਾਲ ਯੂਥ ਅਕਾਲੀ ਦਲ ਹੋਵੇਗਾ ਮਜ਼ਬੂਤ-ਜਸਪਿੰਦਰ ਰਣੀਆਂ <br/>

ਅਜੀਤ ਡੈਸਕ 19-10-2025
ਮੋਗਾ, 18 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੂਬਾ ਯੂਥ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਯੂਥ ਆਗੂ ਸੁਖਜੀਤ ਸਿੰਘ ਮਾਹਲਾ ਨੂੰ ਯੂਥ ਅਕਾਲੀ ਦਲ ਕੋਰ ਕਮੇਟੀ ਮੈਂਬਰ ਲਾਉਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ ਕਿਉਂਕਿ ਸੁਖਜੀਤ ਸਿੰਘ ਮਾਹਲਾ ਇਕ ਟਕਸਾਲੀ ਅਕਾਲੀ ਪਰਿਵਾਰ ਨਾਲ ਸੰਬੰਧਿਤ ਹਨ ਅਤੇ ਉਨ੍ਹਾਂ ਦੇ ਪਿਤਾ ਜਥੇਦਾਰ ਤੀਰਥ ਸਿੰਘ ਮਾਹਲਾ ਵੀ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਮੈਂਬਰ ਵਜੋਂ ਆਪਣੀਆਂ ਸੇਵਾਵਾਂ ਦੇ ਰਹੇ ਹਾਂ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਯੂਥ ਦੇ ਜਨਰਲ ਸਕੱਤਰ ਜਸਪਿੰਦਰ ਕੌਰ ਰਣੀਆਂ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਸੁਖਜੀਤ ਸਿੰਘ ਮਾਹਲਾ ਦੀ ਨਿਯੁਕਤੀ 'ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਇਕੋ ਇਕ ਖੇਤਰੀ ਪਾਰਟੀ ਹੈ ਜਿਸ ਨੇ ਪੰਜਾਬ ਦੇ ਹੱਕਾਂ ਲਈ ਆਪਣੀ ਆਵਾਜ਼ ਬੁਲੰਦ ਕੀਤੀ ਅਤੇ ਸੂਬੇ ਦਾ ਜੋ ਵਿਕਾਸ ਹੋਇਆ ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਇਆ ਅਤੇ ਹੁਣ 'ਆਪ' ਸਰਕਾਰ ਤੋਂ ਅੱਕੇ ਲੋਕ ਧੜਾਧੜ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ ਅਤੇ ਸਾਲ 2027 ਦੀਆਂ ਚੋਣਾਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਲੜੀਆਂ ਜਾਣਗੀਆਂ ਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸ਼ਾਨ ਨਾਲ ਬਣੇਗੀ | ਇਸ ਮੌਕੇ ਉਨ੍ਹਾਂ ਨਾਲ ਯੂਥ ਆਗੂ ਅਮਨਿੰਦਰ ਸਿੰਘ ਵਿੱਕੀ ਧਾਲੀਵਾਲ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਨਰਿੰਦਰ ਕੌਰ ਰਣੀਆਂ ਹਾਜ਼ਰ ਸਨ |

ਪਿਛਲੀ ਖ਼ਬਰ 69ਵੀਂਆਂ ਪੰਜਾਬ ਰਾਜ ਕਿ੍ਕਟ ਅੰਡਰ-19 (ਲੜਕੀਆਂ) ਦੀਆਂ ਖੇਡਾਂ ਹੋਈਆਂ ਸਮਾਪਤ ਅਗਲੀ ਖ਼ਬਰ ਸਰਕਾਰੀ ਮਿਡਲ ਸਕੂਲ ਨਾਥੇਵਾਲਾ ਦੇ 3 ਵਿਦਿਆਰਥੀ ਪੰਜਾਬ ਸਟੇਟ ਖੇਡਾਂ ਲਈ ਚੁਣੇ ਗਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।