10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਸੇਂਟ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੀਵਾਲੀ 'ਤੇ ਵੱਖ-ਵੱਖ ਮੁਕਾਬਲੇ ਕਰਵਾਏ

ਅਜੀਤ ਡੈਸਕ 20-10-2025
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸੇਂਟ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਬੋਹਰ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਾਵਨ ਮੌਕੇ 'ਤੇ ਵਿਦਿਆਰਥੀਆਂ ਵਲੋਂ ਵੱਖ-ਵੱਖ ਪ੍ਰੋਗਰਾਮ ਕੀਤੇ ਗਏ | ਇਸ ਮੌਕੇ ਵਿਦਿਆਰਥੀਆਂ ਨੇ ਰੰਗੋਲੀ ਮੁਕਾਬਲੇ, ਪੋਸਟਰ ਮੇਕਿੰਗ, ਕਾਰਡ ਡਿਜਾਇਨਿੰਗ, ਦੀਪਕ ਸਜਾਵਟ ਅਤੇ ਕਲਾਸ ਡੈਕੋਰੇਸ਼ਨ ਵਿਚ ਬੜੇ ਉਤਸ਼ਾਹ ਨਾਲ ਭਾਗ ਲਿਆ | ਸਕੂਲ ਦੇ ਕਲਾਸ ਰੂਮ ਅਤੇ ਵਿਹੜੇ ਨੂੰ ਵਿਦਿਆਰਥੀਆਂ ਨੇ ਆਪਣੀ ਕਲਾ ਤੇ ਰਚਨਾਤਮਕਤਾ ਨਾਲ ਸੁੰਦਰ ਤਰੀਕੇ ਨਾਲ ਸਜਾਇਆ | ਇਸ ਸਮਾਗਮ ਦਾ ਮੁੱਖ ਉਦੇਸ਼ ਬੱਚਿਆਂ ਵਿਚ ਭਾਰਤੀ ਸੰਸਕਾਰ ਅਤੇ ਤਿਉਹਾਰਾਂ ਪ੍ਰਤੀ ਰੁਚੀ ਪੈਦਾ ਕਰਨਾ ਸੀ | ਸਕੂਲ ਦੀ ਡਾਇਰੈਕਟਰ ਪਰਮਜੀਤ ਕੌਰ ਬਰਾੜ ਅਤੇ ਪਿ੍ੰਸੀਪਲ ਜੋਗਿੰਦਰ ਤਨੇਜਾ ਨੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਸਭ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ |
ਪਿਛਲੀ ਖ਼ਬਰ ਸੜਕ ਹਾਦਸੇ ਵਾਲੇ ਸਥਾਨ 'ਤੇ ਸਰਬੱਤ ਦੇ ਭਲੇ ਲਈ ਜਾਪ ਕਰਵਾਏ ਅਗਲੀ ਖ਼ਬਰ ਐਚ.ਐਸ. ਹਾਈ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।