11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਕੈਬਨਿਟ ਮੰਤਰੀ ਵੱਲੋਂ ਅਫ਼ਸਰਾਂ ਨੂੰ ਦਿੱਤੇ ਨਿਰਦੇਸ਼ਾਂ ਦਾ ਆਪ ਆਗੂ ਲਾਲੀ ਗਗਨੇਜਾ ਵਲੋਂ ਸਵਾਗਤ

ਅਜੀਤ ਡੈਸਕ 20-10-2025
ਮਲੋਟ, 19 ਅਕਤੂਬਰ (ਪਾਟਿਲ)-ਦਿਵਾਲੀ ਮੌਕੇ ਪੰਜਾਬ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਅਧਿਕਾਰੀਆਂ ਨੂੰ ਦਿੱਤੇ ਗਏ ਸਖ਼ਤ ਅਤੇ ਲੋਕ ਪੱਖੀ ਨਿਰਦੇਸ਼ਾਂ ਦਾ ਆਮ ਆਦਮੀ ਪਾਰਟੀ ਮਲੋਟ ਦੇ ਆਗੂ ਅਤੇ ਕੌਂਸਲਰ ਬਲਦੇਵ ਕੁਮਾਰ ਲਾਲੀ ਗਗਨੇਜਾ ਜੈਨ, ਨਗਰ ਕੌਂਸਲਰ ਸੰਤੋਸ਼ ਗਗਨੇਜਾ, ਵਾਰਡ ਇੰਚਾਰਜ ਸੁਨੀਲ ਗਗਨੇਜਾ ਅਤੇ ਇਲਾਕੇ ਦੇ ਵਪਾਰਕ ਵਰਗ ਅਤੇ ਸਥਾਨਕ ਨਿਵਾਸੀਆਂ ਨੇ ਸਵਾਗਤ ਕੀਤਾ ਹੈ | ਡਾ. ਬਲਜੀਤ ਕੌਰ ਨੇ ਆਪਣੇ ਨਿਰਦੇਸ਼ਾਂ ਵਿਚ ਸਾਫ਼ ਕਿਹਾ ਹੈ ਕਿ ਦਿਵਾਲੀ ਦੇ ਦਿਨਾਂ ਵਿਚ ਕਿਸੇ ਵੀ ਦੁਕਾਨਦਾਰ ਜਾਂ ਵਪਾਰੀ ਨੂੰ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਪੁੱਛਗਿਛ ਜਾਂ ਕਾਰਵਾਈ ਦੇ ਨਾਮ 'ਤੇ ਪ੍ਰੇਸ਼ਾਨ ਨਾ ਕੀਤਾ ਜਾਵੇ ਅਤੇ ਜੇਕਰ ਕੋਈ ਕਰਮਚਾਰੀ ਜਾ ਅਧਿਕਾਰੀ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਦੇ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਤਿਉਹਾਰ ਖੁਸ਼ਹਾਲੀ, ਆਪਸੀ ਸਦਭਾਵਨਾ ਅਤੇ ਸਮਾਜਿਕ ਏਕਤਾ ਦੇ ਪ੍ਰਤੀਕ ਹਨ | ਇਸ ਲਈ ਇਸ ਵਿਚ ਕਿਸੇ ਵੀ ਤਰ੍ਹਾਂ ਦੀ ਪ੍ਰਸ਼ਾਸਨਿਕ ਸਖ਼ਤੀ ਅਸਵੀਕਾਰਯੋਗ ਹੈ | ਇਸ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਸੀਨੀਅਰ ਆਗੂ ਬਲਦੇਵ ਕੁਮਾਰ ਲਾਲੀ ਗਗਨੇਜਾ ਜੈਨ ਨੇ ਕਿਹਾ ਕਿ ਡਾ. ਬਲਜੀਤ ਕੌਰ ਦਾ ਇਹ ਕਦਮ ਵਪਾਰਕ ਵਰਗ ਲਈ ਰਾਹਤ ਅਤੇ ਵਿਸ਼ਵਾਸ ਦਾ ਪ੍ਰਤੀਕ ਹੈ | ਉਨ੍ਹਾਂ ਕਿਹਾ ਕਿ ਇਸ ਨਾਲ ਪ੍ਰਸ਼ਾਸਨ ਅਤੇ ਜਨਤਾ ਵਿਚਕਾਰ ਸਕਾਰਾਤਮਕ ਗੱਲਬਾਤ ਅਤੇ ਭਰੋਸੇ ਦਾ ਮਾਹੌਲ ਹੋਰ ਮਜ਼ਬੂਤ ਹੋਵੇਗਾ |
ਪਿਛਲੀ ਖ਼ਬਰ ਇਮਪੀਰੀਅਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਬਿਰਧ ਆਸ਼ਰਮ ਤੇ ਹੋਰ ਥਾਵਾਂ 'ਤੇ ਦੀਵਾਲੀ ਮਨਾਈ ਅਗਲੀ ਖ਼ਬਰ ਸੜਕ ਹਾਦਸੇ ਵਾਲੇ ਸਥਾਨ 'ਤੇ ਸਰਬੱਤ ਦੇ ਭਲੇ ਲਈ ਜਾਪ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।