10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦਾ ਧਰਨਾ 19ਵੇਂ ਦਿਨ ਵੀ ਰਿਹਾ ਜਾਰੀ

ਅਜੀਤ ਡੈਸਕ 07-12-2025
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਵਿਚ ਲੋਕ ਹਿੱਤ ਵਿਚ ਜਾਨ ਲਗਾਉਣ ਵਾਲੇ ਕਿਸਾਨ ਆਗੂ ਹਰਜੀਤ ਸਿੰਘ ਕੋਟਕਪੂਰਾ ਦੇ ਪਰਿਵਾਰ ਤੇ ਗੰਭੀਰ ਜ਼ਖ਼ਮੀ ਬਲਵੰਤ ਸਿੰਘ ਨੰਗਲ ਦੇ ਇਲਾਜ ਦੇ ਮੁਆਵਜ਼ੇ ਦੀਆਂ ਮੰਗਾਂ ਲਈ ਡੀ.ਸੀ. ਦਫ਼ਤਰ ਅੱਗੇ ਬੈਠੇ ਰੋਸ ਧਰਨਾ 19ਵੇਂ ਦਿਨ 'ਚ ਦਾਖ਼ਲ ਹੋ ਗਿਆ | ਇਸ ਮੌਕੇ ਬੋਲਦਿਆਂ ਨੌਜਵਾਨ ਆਗੂਆਂ ਸੁਖਵੀਰ ਸਿੰਘ ਵੜਿੰਗ, ਸੁਖਪ੍ਰੀਤ ਸਿੰਘ ਜੈਤੋ, ਬਲਜੀਤ ਸਿੰਘ ਢੈਪਈ ਤੇ ਵਿੱਕੀ ਜੈਤੋ ਨੇ ਆਖਿਆ ਕਿ ਆਪਣੇ ਹੱਕਾਂ ਤੇ ਹਿੱਤਾਂ ਲਈ ਸੰਘਰਸ਼ਾਂ ਦੇ ਪਿੜ ਮੱਲਣ ਵਾਲੇ ਜੇਲ੍ਹਾਂ ਥਾਣਿਆਂ ਤੋਂ ਨਹੀਂ ਡਰਦੇ | ਆਗੂਆਂ ਨੇ ਐਲਾਨ ਕੀਤਾ ਕਿ ਮੁਆਵਜ਼ੇ ਦੀਆਂ ਸਾਰੀਆਂ ਮੰਗਾਂ ਪੂਰੀਆਂ ਹੋਣ ਤੱਕ ਇਹ ਸੰਘਰਸ਼ ਜਾਰੀ ਰਹੇਗਾ | ਇਸ ਧਰਨੇ ਨੂੰ ਹਰਬੰਸ ਸਿੰਘ ਕੋਟਲੀ, ਨੱਥਾ ਸਿੰਘ ਰੋੜੀਕਪੂਰਾ, ਗੁਰਭਗਤ ਸਿੰਘ ਭਲਾਈਆਣਾ, ਗੁਰਪਾਸ਼ ਸਿੰਘ ਸਿੰਘੇਵਾਲਾ, ਗੁਰਮੀਤ ਸਿੰਘ ਬਿੱਟੂ ਮੱਲਣ, ਨਿਰਮਲ ਸਿੰਘ ਜਿਉਣਵਾਲਾ, ਗੁਰਤੇਜ ਸਿੰਘ ਖੁੱਡੀਆਂ, ਮਲਕੀਤ ਸਿੰਘ ਬਹਿਬਲ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਕੁਲਬੀਰ ਸਿੰਘ ਭਾਗਸਰ, ਜਤਾਰਾ ਸਿੰਘ, ਅਜਾਇਬ ਸਿੰਘ ਮੱਲਣ, ਬਲਦੇਵ ਸਿੰਘ ਰੋੜੀਕਪੂਰਾ, ਬਲਜੀਤ ਸਿੰਘ ਢੈਪਈ, ਹਰਮੇਲ ਸਿੰਘ, ਸੁਖਦੇਵ ਸਿੰਘ ਰਾਮੂਵਾਲਾ ਆਦਿ ਕਿਸਾਨ ਆਗੂ ਵੱਡੀ ਗਿਣਤੀ ਵਿਚ ਕਿਸਾਨ ਮੌਜੂਦ ਸਨ |
ਪਿਛਲੀ ਖ਼ਬਰ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਅੰਤਰਰਾਸ਼ਟਰੀ ਵਿਕਲਾਂਗ ਦਿਵਸ ਮਨਾਇਆ ਅਗਲੀ ਖ਼ਬਰ ਅਕਾਲ ਅਕੈਡਮੀ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਮੁਕਾਬਲਿਆਂ 'ਚ ਸਫ਼ਲਤਾ ਪ੍ਰਾਪਤ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।