12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਸੰਤ ਬਾਬਾ ਕਿ੍ਸ਼ਨ ਦਾਸ ਦਾ ਬਰਸੀ ਸਮਾਗਮ ਅੱਜ

ਅਜੀਤ ਡੈਸਕ 07-12-2025
ਦੋਦਾ, 6 ਦਸੰਬਰ (ਰਵੀਪਾਲ)-ਸਥਾਨਕ ਨਗਰ 'ਚ ਪ੍ਰਸਿੱਧ ਤਪੱਸਵੀ ਸੰਤ ਬਾਬਾ ਕਿ੍ਸ਼ਨ ਦਾਸ ਦੀ ਬਰਸੀ 7 ਦਸੰਬਰ ਨੂੰ ਮਨਾਈ ਜਾ ਰਹੀ ਹੈ | ਸੰਮਤੀ ਦੇ ਪ੍ਰਧਾਨ ਸੁਖਪਾਲ ਬਰਾੜ ਤੇ ਸੰਮਤੀ ਆਗੂਆਂ ਨੇ ਦੱਸਿਆ ਕਿ ਡੇਰਾ ਸੰਤ ਬਾਬਾ ਕਿ੍ਸ਼ਨਦਾਸ ਜੀ ਗਊਸੇਵਾ ਸੰਮਤੀ, ਪੰਚਾਇਤ ਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠਾਂ ਦੀ ਲੜੀ 7 ਨਵੰਬਰ ਤੋਂ ਚੱਲ ਰਹੀ ਹੈ, ਜਿਸ ਦੇ ਭੋਗ ਡੇਰਾ ਸੰਤ ਬਾਬਾ ਕਿ੍ਸ਼ਨ ਦਾਸ ਦੋਦਾ ਵਿਖੇ 7 ਦਸੰਬਰ ਦਿਨ ਐਤਵਾਰ ਨੂੰ ਸਵੇਰੇ 11 ਵਜੇ ਪਾਏ ਜਾਣਗੇ, ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ | ਇਸ ਸਮੇਂ ਗੁਰੂ ਕਾ ਅਤੁੱਟ ਲੰਗਰ (ਖੀਰ ਪੂੜੇ) ਵਰਤਾਇਆ ਜਾਵੇਗਾ | ਇਸ ਦੌਰਾਨ ਬਰਸੀ ਨੂੰ ਸਮਰਪਿਤ ਖ਼ੂਨਦਾਨ ਕੈਂਪ ਵੀ ਲਗਾਇਆ ਜਾਵੇਗਾ | ਇਸ ਮੌਕੇ ਸੁਖਪਾਲ ਬਰਾੜ, ਕਪੂਰ ਸਿੰਘ, ਜਗਤਾਰ ਸ਼ਰਮਾ, ਬਿੱਟੂ ਵਧਵਾ, ਸੇਵਕ ਖੋਸਾ, ਰਾਜਾ ਸਿੰਘ, ਬਲਦੇਵ ਸਿੰਘ ਸਾਬਕਾ ਪੰਚ, ਗੁਰਦੀਪ ਸਿੰਘ ਰੋਮਾਣਾ, ਕਾਲਾ ਕੰਗ, ਕਾਕਾ ਬਰਾੜ, ਹਰਪਾਲ ਬਰਾੜ, ਗੁਰਮੇਲ ਸਿੰਘ, ਨਛੱਤਰ ਸਿੰਘ ਬਰਾੜ, ਗੁਲਾਬ ਸਿੰਘ ਬਰਾੜ, ਲਾਲੀ, ਗੁਰਦਾਸ ਸਿੰਘ, ਸੁਖਦੀਪ ਸਿੰਘ ਅਤੇ ਸੰਮਤੀ ਦੇ ਸੇਵਾਦਾਰ ਹਾਜ਼ਰ ਸਨ |
ਪਿਛਲੀ ਖ਼ਬਰ ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ 'ਚ ਜ਼ਿਲ੍ਹੇ ਦੀ ਹਾਕੀ ਟੀਮ ਦਾ ਪਹਿਲਾ ਸਥਾਨ ਅਗਲੀ ਖ਼ਬਰ ਨੰਗਲ ਵਿਖੇ ਧਾਰਮਿਕ ਸਮਾਰੋਹ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।