09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਪੋਹ ਮਹੀਨੇ ਦੇ ਸਮੂਹ ਸਿੱਖ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ

ਅਜੀਤ ਡੈਸਕ 27-12-2025
ਬਰਗਾੜੀ, 26 ਦਸੰਬਰ (ਸੁਖਰਾਜ ਸਿੰਘ ਗੋਂਦਾਰਾ)-ਚੜ੍ਹਦੀ ਕਲਾ ਸੇਵਾ ਜਥਾ ਸਿਬੀਆਂ ਦੇ ਉੱਦਮ ਸਦਕਾ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਾਤਾ ਗੁਜਰ ਕੌਰ, ਚਾਰ ਸਾਹਿਬਜ਼ਾਦਿਆਂ ਸਮੇਤ ਪੋਹ ਮਹੀਨੇ ਦੇ ਸਮੂਹ ਸਿੱਖ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਬਾਬਾ ਮਸਤ ਰਾਮ ਸਿਬੀਆਂ ਵਿਖੇ ਕਰਵਾਇਆ ਗਿਆ | ਸਮਾਗਮ 'ਚ ਭਾਈ ਨਿਰਭੈ ਸਿੰਘ ਖ਼ਾਲਸਾ ਪੰਜਗਰਾਈਾ ਵਾਲਿਆਂ ਨੇ ਆਪਣੀਆਂ ਹਾਜ਼ਰੀਆਂ ਭਰਦਿਆਂ ਸੰਗਤ ਨੂੰ ਸਿੱਖ ਕੌਮ ਦੇ ਸ਼ਹਾਦਤ ਭਰੇ ਲਾਸਾਨੀ ਇਤਿਹਾਸ ਤੋਂ ਜਾਣੂ ਕਰਵਾਇਆ | ਉਨ੍ਹਾਂ ਦੱਸਿਆ ਕਿ ਅਖੀਰ 'ਚ ਜਥੇ ਦੇ ਸੇਵਾਦਾਰ ਭਾਈ ਗੁਰਵਿੰਦਰ ਸਿੰਘ ਖ਼ਾਲਸਾ, ਡਾ. ਜਸਵੀਰ ਸਿੰਘ, ਕਮੇਟੀ ਪ੍ਰਧਾਨ ਭਾਈ ਮੱਖਣ ਸਿੰਘ, ਡਾ. ਜਸਵੀਰ ਸਿੰਘ, ਜਗਸੀਰ ਸਿੰਘ, ਸਤਨਾਮ ਸਿੰਘ, ਰਵਿੰਦਰ ਸਿੰਘ, ਰਾਜਵੀਰ ਸਿੰਘ, ਬਿੱਕਰ ਸਿੰਘ, ਬਾਬਾ ਬਿੱਲੂ ਸਿੰਘ ਵਲੋਂ ਭਾਈ ਨਿਰਭੈ ਸਿੰਘ ਨੂੰ ਸਨਮਾਨਿਤ ਕੀਤਾ |
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਨੇ ਵਾਹਨਾਂ 'ਤੇ ਰਿਫ਼ਲੈਕਟਰ ਲਗਾਏ ਅਗਲੀ ਖ਼ਬਰ ਸਰਕਾਰੀ ਮਿਡਲ ਸਕੂਲ ਪੱਕਾ 'ਚ 100 ਪ੍ਰਤੀਸ਼ਤ ਹਾਜ਼ਰੀਆਂ ਵਾਲੇ ਵਿਦਿਆਰਥੀ ਸਨਮਾਨੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।