09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 27-12-2025
ਸ੍ਰੀ ਮੁਕਤਸਰ ਸਾਹਿਬ, 26 ਦਸੰਬਰ (ਰਣਜੀਤ ਸਿੰਘ ਢਿੱਲੋਂ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸਜਾਇਆ ਗਿਆ | ਗੁਰਦੁਆਰਾ ਟੁੱਟੀ ਗੰਢੀ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਇਹ ਨਗਰ ਕੀਰਤਨ ਸ਼ੁਰੂ ਹੋਇਆ | ਆਰੰਭਤਾ ਮੌਕੇ ਸ੍ਰੀ ਦਰਬਾਰ ਸਾਹਿਬ ਦੀ ਹੈੱਡ ਗ੍ਰੰਥੀ ਭਾਈ ਜਗਬੀਰ ਸਿੰਘ ਵਲੋਂ ਅਰਦਾਸ ਕੀਤੀ ਗਈ | ਇਸ ਮਗਰੋਂ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ਦੀ ਪਰਿਕਰਮਾ ਵਿਚ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਸਮਾਪਤੀ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਿਰਮਲਜੀਤ ਸਿੰਘ ਵਲੋਂ ਸਮੂਹ ਸੰਗਤ ਦਾ ਧੰਨਵਾਦ ਕੀਤਾ ਤੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਭਾਈ ਜਗਬੀਰ ਸਿੰਘ ਵਲੋਂ ਦਸਮੇਸ਼ ਪਿਤਾ ਦੇ ਜੀਵਨ 'ਤੇ ਚਾਨਣਾ ਪਾਇਆ ਤੇ ਸੰਗਤ ਨੂੰ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਆ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਨਵਤੇਜ ਸਿੰਘ ਕਾਉਣੀ, ਅਕਾਲੀ ਆਗੂ ਗੁਰਜੰਟ ਸਿੰਘ ਬਰਾੜ, ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੈਨੇਜਰ ਬਲਦੇਵ ਸਿੰਘ ਬਾਠ, ਲਖਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਕਰਮਚਾਰੀ ਆਦਿ ਹਾਜ਼ਰ ਸਨ | ਇਸ ਮੌਕੇ ਮੈਨੇਜਰ ਨਿਰਮਲਜੀਤ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ 27 ਦਸੰਬਰ ਨੂੰ ਸਵੇਰੇ 9 ਵਜੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਵੇਗਾ ਤੇ ਉਪਰੰਤ ਕੀਰਤਨ ਹੋਵੇਗਾ | ਇਸ ਤੋਂ ਬਾਅਦ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਕੀਰਤਨ ਪ੍ਰਵਾਹ ਚੱਲੇਗਾ |
ਪਿਛਲੀ ਖ਼ਬਰ ਇੰਡੀਅਨ ਆਇਲ ਦੀ 'ਡੀਜ਼ਲ ਧਮਾਕਾ' ਸਕੀਮ ਤਹਿਤ ਗਿੰਦਰਪਾਲ ਨੇ ਸਵਰਾਜ ਟਰੈਕਟਰ ਜਿੱਤਿਆ ਅਗਲੀ ਖ਼ਬਰ ਸਾਈਬਰ ਠੱਗੀ ਤੋਂ ਲੋਕ ਸਾਵਧਾਨ ਰਹਿਣ-ਐੱਸ.ਐੱਸ.ਪੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।