10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ

ਅਜੀਤ ਡੈਸਕ 27-12-2025
ਸ੍ਰੀ ਮੁਕਤਸਰ ਸਾਹਿਬ, 26 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ | ਉਪਰੰਤ ਜਾਣਕਾਰੀ ਦਿੰਦਿਆਂ ਸੂਬਾ ਪ੍ਰਚਾਰ ਸਕੱਤਰ ਤੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਭੱਟੀ, ਜਨਰਲ ਸਕੱਤਰ ਸੁਰਜੀਤ ਸਿੰਘ ਤੱਖੀ ਤੇ ਪ੍ਰੈੱਸ ਸਕੱਤਰ ਬਿਕਰਮਜੀਤ ਸਿੰਘ ਕਪੂਰ ਨੇ ਦੱਸਿਆ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਪੰਜਾਬ ਸਰਕਾਰ ਦੀਆਂ ਪੇਂਡੂ ਜਲ ਸਪਲਾਈ ਸਕੀਮਾਂ 'ਤੇ ਫ਼ੀਲਡ ਤੇ ਦਫ਼ਤਰਾਂ 'ਚ ਵੱਖ-ਵੱਖ ਪੋਸਟਾਂ 'ਤੇ (ਰੈਗੂਲਰ ਮੁਲਾਜ਼ਮਾਂ ਵਾਂਗ) ਪਿਛਲੇ 15 ਤੋਂ 20 ਸਾਲਾਂ ਦੇ ਲੰਬੇ ਅਰਸੇ ਤੋਂ ਇਕ ਵਰਕਰ ਦੇ ਰੂਪ 'ਚ ਲਗਾਤਾਰ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਤੇ ਆਊਟਸੋਰਸ ਠੇਕਾ ਆਧਾਰਤ ਵਰਕਰਾਂ ਨੂੰ ਉਨ੍ਹਾਂ ਦੇ ਤਜ਼ਰਬੇ ਦੇ ਆਧਾਰ 'ਤੇ ਸੰਬੰਧਿਤ ਵਿਭਾਗ 'ਚ ਮਰਜ਼ ਕਰਕੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਨ ਸਮੇਤ ਮੰਗ ਪੱਤਰ 'ਚ ਦਰਜ ਸਾਰੀਆਂ ਮੰਗਾਂ-ਮਸਲਿਆਂ ਦੇ ਹੱਲ ਕਰਨ ਲਈ ਯੂਨੀਅਨ ਵਲੋਂ ਮੰਗ ਕੀਤੀ ਜਾ ਰਹੀ ਹੈ | ਇਸ ਦੌਰਾਨ ਜਿੱਥੇ ਇਕ ਪਾਸੇ ਪੰਜਾਬ ਸਰਕਾਰ ਵਲੋਂ ਯੂਨੀਅਨ ਦੀਆਂ ਮੰਗਾਂ ਦਾ ਹੱਲ ਨਾ ਕਰਨ ਕਰਕੇ ਪਿਛਲੇ ਪੌਣੇ ਚਾਰ ਸਾਲ ਦੇ ਸ਼ਾਸਨਕਾਲ ਦੌਰਾਨ ਲਾਰਿਆਂ 'ਚ ਰੱਖਿਆ ਹੋਇਆ ਹੈ, ਉੱਥੇ ਵਿਭਾਗੀ ਅਧਿਕਾਰੀਆਂ ਵਲੋਂ ਪੇਂਡੂ ਜਲ ਸਪਲਾਈ ਸਕੀਮਾਂ ਦਾ ਪੰਚਾਇਤੀਕਰਨ ਤੇ ਸਕਾਡਾ ਸਿਸਟਮ ਲਗਾਉਣ ਵਾਲੀਆਂ ਵਰਕਰ ਵਿਰੋਧੀ ਨੀਤੀਆਂ ਨੂੰ ਪੂਰੇ ਜ਼ੋਰ-ਸ਼ੋਰ ਨਾਲ ਲਾਗੂ ਕੀਤਾ ਜਾ ਰਿਹਾ ਹੈ | ਇਸ ਰੋਸ ਵਜੋਂ ਯੂਨੀਅਨ ਦੀ ਸੂਬਾ ਵਰਕਿੰਗ ਕਮੇਟੀ ਵਲੋਂ 6 ਜਨਵਰੀ ਦਿਨ ਮੰਗਲਵਾਰ ਨੂੰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਐੱਚ.ਓ.ਡੀ. ਦਫ਼ਤਰ ਮੋਹਾਲੀ, ਮੁੱਖ ਦਫ਼ਤਰ ਪਟਿਆਲਾ ਤੇ ਸਾਰੇ ਪੰਜਾਬ 'ਚ ਸਮੂਹ ਨਿਗਰਾਨ ਇੰਜੀਨੀਅਰ ਦਫ਼ਤਰਾਂ ਦਾ ਘਿਰਾਓ ਕਰਕੇ ਰੋਹ ਭਰਪੂਰ ਧਰਨੇ ਦਿੱਤੇ ਜਾਣਗੇ | ਇਸ ਮੌਕੇ ਗੁਰਸੇਵਕ ਸਿੰਘ ਰੰਧਾਵਾ, ਤਰਲੋਕ ਸਿੰਘ, ਸੌਰਵ ਮਿਗਲਾਨੀ, ਹਰਜੀਤ ਸਿੰਘ, ਗੁਰਦੇਵ ਸਿੰਘ, ਸਾਜਨ ਕੁਮਾਰ, ਪਰਮਿੰਦਰ ਸਿੰਘ, ਜਸਪਾਲ ਸਿੰਘ, ਅੰਗਰੇਜ਼ ਸਿੰਘ, ਦਲਜੀਤ ਸਿੰਘ, ਸਤਵਿੰਦਰ ਸਿੰਘ ਕੰਡਾ ਗਗਨਦੀਪ ਸਿੰਘ ਪੱਪੂ, ਰਾਜਵਿੰਦਰ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਿਸ਼ਾਨ ਅਕੈਡਮੀ ਵਿਖੇ ਸਮਾਗਮ ਅਗਲੀ ਖ਼ਬਰ ਪੰਜਾਬ ਸਰਕਾਰ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਪੈਨਸ਼ਨਰਜ਼ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।