06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਪਿੰਡ ਭਾਗ ਸਿੰਘ ਵਾਲਾ ਦਾ ਸਾਬਕਾ ਸਰਪੰਚ ਸਾਥੀਆਂ ਸਮੇਤ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ

ਅਜੀਤ ਡੈਸਕ 28-12-2025
ਫ਼ਰੀਦਕੋਟ, 27 ਦਸੰਬਰ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਹਿਠਾੜ ਦੇ ਵੱਡੇ ਪਿੰਡ ਭਾਗ ਸਿੰਘ ਵਾਲਾ 'ਚ ਵੱਡਾ ਹੁਲਾਰਾ ਮਿਲਿਆ ਜਦੋਂ ਪਿੰਡ ਦੇ ਸਾਬਕਾ ਸਰਪੰਚ ਮੇਜਰ ਸਿੰਘ, ਅੰਗਰੇਜ਼ ਸਿੰਘ ਅਤੇ ਜਗਜੀਤ ਸਿੰਘ ਆਦਿ ਵੱਡੀ ਗਿਣਤੀ 'ਚ ਪਾਰਟੀ 'ਚ ਸ਼ਾਮਿਲ ਹੋ ਗਏ | ਇਸ ਮੌਕੇ ਹਲਕਾ ਇੰਚਾਰਜ ਪਰਮਬੰਸ ਸਿੰਘ ਰੋਮਾਣਾ ਨੇ ਇਨ੍ਹਾਂ ਆਗੂਆਂ ਦਾ ਸਿਰੋਪੇ ਪਾ ਕੇ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ | ਆਪਣੇ ਸੰਬੋਧਨ ਵਿਚ ਸ: ਰੋਮਾਣਾ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਦੀ ਅਣਥਕ ਮਿਹਨਤ ਨਾਲ ਇਸ ਵਾਰ ਜ਼ਿਲ੍ਹਾ ਪ੍ਰੀਸ਼ਦ ਦੀਆਂ 10 ਸੀਟਾਂ ਵਿਚ 5 ਸੀਟਾਂ 'ਤੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਹਰਾ ਕੇ ਸ਼ੋ੍ਰਮਣੀ ਅਕਾਲੀ ਦਲ ਨੇ ਆਪਣੀ ਸ਼ਾਨਦਾਰ ਜਿੱਤ ਦਰਜ ਕਰਵਾਈ ਹੈ ਅਤੇ ਬਲਾਕ ਸੰਮਤੀ ਵਿਚ ਵੀ ਪਾਰਟੀ ਨੇ ਜ਼ਿਲ੍ਹੇ 'ਚ 25 ਸੀਟਾਂ ਪ੍ਰਾਪਤ ਕਰਕੇ ਆਪਣੀ ਜਿੱਤ ਦਾ ਝੰਡਾ ਬੁਲੰਦ ਕੀਤਾ ਹੈ | ਉਨ੍ਹਾਂ ਕਿਹਾ ਕਿ ਇਹ ਚੋਣਾਂ ਸੰਨ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਟਰਾਇਲ ਵਜੋਂ ਦੇਖੀਆਂ ਜਾ ਰਹੀਆਂ ਹਨ | ਪੰਜਾਬ ਦੇ ਲੋਕ ਇਹ ਸਮਝ ਚੁੱਕੇ ਹਨ ਕਿ ਪੰਜਾਬ ਦੇ ਵਿਕਾਸ ਅਤੇ ਹੱਕਾਂ ਲਈ ਸ਼ੋ੍ਰਮਣੀ ਅਕਾਲੀ ਦਲ ਦੀ ਕੰਮ ਕਰ ਰਿਹਾ ਹੈ | ਪਿਛਲੇ ਹੜ੍ਹਾਂ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਵਲੋਂ ਨਿਭਾਈਆਂ ਗਈਆਂ ਸੇਵਾਵਾਂ ਨੂੰ ਦੇਖਦਿਆਂ ਲੋਕ ਪਾਰਟੀ ਨਾਲ ਜੁੜਨੇ ਸ਼ੁਰੂ ਹੋ ਗਏ ਹਨ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਵਿੰਦਰ ਸਿੰਘ ਅਹਿਲ, ਧਰਮਿੰਦਰ ਸਿੰਘ, ਭਿੰਦਾ ਕਾਊਣੀ ਬਲਾਕ ਸੰਮਤੀ ਮੈਂਬਰ, ਜਸਕਰਨ ਸਿੰਘ ਕਾਊਣੀ, ਪਰਮਜੀਤ ਸਿੰਘ ਝੋਟੀਵਾਲਾ ਸਰਕਲ ਪ੍ਰਧਾਨ, ਮਨਿੰਦਰ ਸਿੰਘ ਮਚਾਕੀ ਸਰਪੰਚ, ਬੂਟਾ ਸਿੰਘ ਸਰਪੰਚ ਘੋਨੀਵਾਲਾ, ਰਵਿੰਦਰ ਸਿੰਘ ਬਬਲ ਜਟਾਣਾ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ, ਬਬਰੀਕ ਸਿੰਘ ਬੀਕਾ ਰੋਮਾਣਾ, ਅਮਨ ਵੜਿੰਗ, ਬਲਦੇਵ ਸਿੰਘ ਗਿੱਲ, ਜਸ਼ਨਦੀਪ ਸਿੰਘ, ਮੁਨਸ਼ੀ ਸਿੰਘ, ਗੁਰਕੀਰਤ ਸਿੰਘ, ਜਗਦੇਵ ਸਿੰਘ, ਰਣਜੀਤ ਸਿੰਘ, ਨਵਦੀਪ ਸਿੰਘ, ਕੁਲਵੰਤ ਸਿੰਘ ਗਿੱਲ ਅਤੇ ਹਰਮੇਲ ਸਿੰਘ ਗਿੱਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮਲੋਟ ਨਗਰ ਕੌਂਸਲ ਚੋਣਾਂ ਲਈ ਵਾਰਡ ਵਾਈਜ਼ ਰਾਖਵੇਂਕਰਨ ਤਹਿਤ ਸੂਚੀ ਜਾਰੀ ਅਗਲੀ ਖ਼ਬਰ ਟ੍ਰੈਫ਼ਿਕ ਪੁਲਿਸ ਨੇ ਸੜਕ ਤੋਂ ਰੇਹੜੀਆਂ ਅਤੇ ਫ਼ੜ੍ਹੀਆਂ ਦੂਰ ਕਰਵਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।