23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਅਜੀਤ ਡੈਸਕ 16-07-2025
ਜੈਤੋ, 15 ਜੁਲਾਈ (ਗੁਰਮੀਤਪਾਲ ਰੋੜੀਕਪੂਰਾ)-ਸਮਾਜ ਸੇਵੀ ਸੰਸਥਾ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ ਜੈਤੋ (ਸੰਤ ਜਲਾਲ ਵਾਲਿਆਂ ਦਾ ਅੱਖਾਂ ਦਾ ਹਸਪਤਾਲ ਜੈਤੋ) ਵਿਖੇ ਸਮਾਜ ਸੇਵੀ ਅਸ਼ੋਕ ਗੋਇਲ ਬਾਜਾਖਾਨਾ ਵਾਲਿਆਂ ਦੇ ਪਰਿਵਾਰ ਵਲੋਂ ਆਪਣੇ ਦਾਦੇ ਸਵ. ਪ੍ਰਣਵ ਗੋਇਲ ਪੁੱਤਰ ਮੋਹਿਤ ਗੋਇਲ ਦੀ ਯਾਦ 'ਚ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ | ਸੰਤ ਰਿਸ਼ੀ ਰਾਮ ਪ੍ਰਧਾਨ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ ਨੇ ਗੋਇਲ ਪਰਿਵਾਰ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਇਸ ਪਰਿਵਾਰ ਵਲੋਂ 15 ਲੋੜਵੰਦ ਮਰੀਜ਼ਾਂ ਦੇ ਅੱਖਾਂ ਦੇ ਲੈਂਜ ਪਵਾਏ ਅਤੇ ਉਨ੍ਹਾਂ ਦੀ ਜ਼ਿੰਦਗੀ ਰੌਸ਼ਨ ਕੀਤੀ ਹੈ | ਇਸ ਮੌਕੇ ਅਸ਼ੋਕ ਗੋਇਲ, ਮੋਹਿਤ ਗੋਇਲ, ਮੇਜਰ ਸਿੰਘ ਗੋਂਦਾਰਾ, ਜਗਦੀਸ਼ ਸਿੰਘ, ਸੁਰਜੀਤ ਸਿੰਘ ਅਰੋੜਾ ਰੋੜੀ ਕਪੂਰਾ ਤੇ ਸਤਵਿੰਦਰ ਸਿੰਘ ਅੰਗਰੋਈਆ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਕਾਂਗਰਸ ਸੇਵਾਦਲ 2027 ਦੀਆਂ ਚੋਣਾਂ 'ਚ ਅਹਿਮ ਭੂਮਿਕਾ ਨਿਭਾਏਗਾ- ਭਾਰਗਵ ਅਗਲੀ ਖ਼ਬਰ ਡੀ.ਸੀ. ਦੇ ਭਰੋਸੇ ਉਪਰੰਤ ਧਰਨਾਕਾਰੀ ਸ਼ਾਂਤ ਹੋਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।