23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਪੰਜਾਬ ਕਾਂਗਰਸ ਸੇਵਾਦਲ 2027 ਦੀਆਂ ਚੋਣਾਂ 'ਚ ਅਹਿਮ ਭੂਮਿਕਾ ਨਿਭਾਏਗਾ- ਭਾਰਗਵ

ਅਜੀਤ ਡੈਸਕ 16-07-2025

ਫ਼ਰੀਦਕੋਟ, 15 ਜੁਲਾਈ (ਸਤੀਸ਼ ਬਾਗ਼ੀ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਦਫ਼ਤਰ ਵਿਖੇ ਬੋਹੜ ਸਿੰਘ ਘਾਰੂ ਜ਼ਿਲ੍ਹਾ ਪ੍ਰਧਾਨ ਕਾਂਗਰਸ ਸੇਵਾਦਲ ਦੀ ਅਗਵਾਈ ਹੇਠ ਵਰਕਰਾਂ ਦੀ ਮੀਟਿੰਗ ਹੋਏ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਸੁਭਾਸ਼ ਭਾਰਗਵ ਪ੍ਰਧਾਨ ਕਾਂਗਰਸ ਸੇਵਾਦਲ ਪੰਜਾਬ ਨੇ ਕਿਹਾ ਕਿ ਅੱਜ ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਾਢੇ ਤਿੰਨ ਸਾਲ ਦੇ ਕੁਸ਼ਾਸਨ ਤੋਂ ਤੰਗ ਹੋ ਚੁੱਕੀ ਹੈ, ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਹਰ ਵਰਗ ਤੰਗ ਪ੍ਰੇਸ਼ਾਨ ਹੈ, ਜਿਸ ਕਰਕੇ ਪੰਜਾਬ ਦੀ ਜਨਤਾ ਇਸ ਸਰਕਾਰ ਨੂੰ ਬਦਲਣ ਦਾ ਮਨ ਬਣਾ ਚੁੱਕੀ ਹੈ | ਕਾਂਗਰਸ ਸੇਵਾਦਲ 2027 ਦੀਆਂ ਚੋਣਾਂ ਵਿਚ ਆਪਣੀ ਅਹਿਮ ਭੂਮਿਕਾ ਨਿਭਾਏਗਾ | ਇਸ ਮੌਕੇ ਮਾਲਵਾ ਜ਼ੋਨ ਦੇ ਇੰਚਾਰਜ ਤੇ ਜਨਰਲ ਸਕੱਤਰ ਕਾਂਗਰਸ ਸੇਵਾਦਲ ਪੰਜਾਬ ਡਾ. ਜਾਗੀਰ ਸਿੰਘ ਤੇ ਨਵਦੀਪ ਸਿੰਘ ਬੱਬੂ ਬਰਾੜ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਕਿਹਾ ਕਿ ਪੰਜਾਬ ਵਿਚ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ ਹੈ | ਦਿੱਲੀ ਵਾਲੇ ਪੰਜਾਬ ਨੂੰ ਦੋਹੀਂ ਹੱਥੀ ਲੁੱਟ ਰਹੇ ਹਨ ਅਤੇ ਸੂਬੇ ਦਾ ਮੁੱਖ ਮੰਤਰੀ ਜਨਤਾ ਦਾ ਚੁਟਕਲਿਆਂ ਨਾਲ ਮਨੋਰੰਜਨ ਕਰਕੇ ਟਾਈਮ ਪਾਸ ਕਰ ਰਿਹਾ ਹੈ ਜਦਕਿ ਪੰਜਾਬ ਬਰਬਾਦ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਨਸ਼ੇ, ਲੁੱਟਾਂ, ਖੋਹਾਂ, ਕਤਲੋਗਾਰਦ ਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ | ਵਿਧਾਨ ਸਭਾ ਚੋਣਾਂ ਦੌਰਾਨ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚਲਦਾ ਕਰਕੇ 2027 ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ | ਇਸ ਮੌਕੇ ਜਸਵਿੰਦਰ ਸਿੰਘ ਸਿੱਖਾਂਵਾਲਾ ਸਪੋਕਸਮੈਨ ਕਾਂਗਰਸ ਪੰਜਾਬ, ਸੀਨੀਅਰ ਕਾਂਗਰਸੀ ਆਗੂ ਜਸਵੰਤ ਸਿੰਘ ਕੁੱਲ, ਗਿੰਦਰਜੀਤ ਸਿੰਘ ਸੇਖੋਂ ਸਾਬਕਾ ਚੇਅਰਮੈਨ, ਸ਼ਿਵਰਾਜ ਸਿੰਘ ਢਿੱਲੋਂ ਸਾਬਕਾ ਸਰਪੰਚ ਅਤੇ ਲਖਵਿੰਦਰ ਸਿੰਘ ਲੱਖਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਐੱਸ. ਸੀ. ਵਿੰਗ, ਦਰਸ਼ਨ ਸਿੰਘ ਚੀਮਾ ਜਨਰਲ ਸਕੱਤਰ ਪੰਜਾਬ, ਜਾਗੀਰ ਸਿੰਘ ਲਾਲਕਾ ਮੀਤ ਪ੍ਰਧਾਨ ਸੇਵਾਦਲ, ਸਰਪੰਚ ਬਲਵੀਰ ਸਿੰਘ, ਸਰਪੰਚ ਗੋਪਾਲ ਕਿ੍ਸ਼ਨ ਜੋਸ਼ੀ, ਜਸਵਿੰਦਰ ਘਾਰੂ, ਜਤਿੰਦਰ ਜੋਤੀ, ਕੁਲਦੀਪ ਸਿੰਘ ਪ੍ਰਧਾਨ, ਲਾਲ ਸਿੰਘ, ਜੀਤ ਸ਼ਰਮਾ, ਯਸ਼ਪਾਲ ਗੁਲਾਟੀ, ਯੂਥ ਆਗੂ ਸਨੀ ਕੁਮਾਰ, ਰਾਕੇਸ਼ ਕੁਮਾਰ ਮੋਨੂੰ ਪ੍ਰਧਾਨ, ਕੁਲਦੀਪ ਸਿੰਘ ਭੁੱਲਰ ਸਕੱਤਰ ਕਾਂਗਰਸ ਸੇਵਾਦਲ ਅਤੇ ਦਵਿੰਦਰ ਸਿੰਘ ਰਾਜੂ ਖ਼ਾਲਸਾ ਤੋਂ ਇਲਾਵਾ ਕਾਫ਼ੀ ਗਿਣਤੀ ਵਿਚ ਮਹਿਲਾਵਾਂ ਤੇ ਪਾਰਟੀ ਵਰਕਰ ਮੌਜੂਦ ਸਨ |

ਪਿਛਲੀ ਖ਼ਬਰ ਮੀਂਹ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਦੁਕਾਨਾਂ ਮੂਹਰੇ ਖੜ੍ਹਾ ਪਾਣੀ ਲੋਕਾਂ ਲਈ ਸਿਰਦਰਦ ਬਣਿਆ ਅਗਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।