23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਭਾਕਿਯੂ ਲੱਖੋਵਾਲ ਦੀ ਮੀਟਿੰਗ ਹੋਈ

ਅਜੀਤ ਡੈਸਕ 16-07-2025
ਫ਼ਰੀਦਕੋਟ, 15 ਜੁਲਾਈ (ਸਤੀਸ਼ ਬਾਗ਼ੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਸਥਾਨਕ ਮਾਰਕੀਟ ਕਮੇਟੀ ਵਿਖੇ ਸੁਰਜੀਤ ਸਿੰਘ ਹਰੀਏਵਾਲਾ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪ੍ਰੀਤਮ ਸਿੰਘ ਮੀਤ ਪ੍ਰਧਾਨ ਪੰਜਾਬ, ਸੇਵਕ ਸਿੰਘ ਮੀਤ ਪ੍ਰਧਾਨ ਮੋਗਾ, ਮੇਜਰ ਸਿੰਘ ਜਰਨਲ ਸਕੱਤਰ ਬਾਘਾ ਪੁਰਾਣਾ ਅਤੇ ਗੁਰਦੇਵ ਸਿੰਘ ਬਲਾਕ ਪ੍ਰਧਾਨ ਬਾਘਾ ਪੁਰਾਣਾ ਨੇ ਵਿਸ਼ੇਸ਼ ਤੌਰ 'ਤੇ ਹਿੱਸਾ ਲਿਆ | ਅਹੁਦੇਦਾਰਾਂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਪਾਣੀ ਦੇ ਮੁੱਦੇ 'ਤੇ ਸਹੀ ਨਹੀਂ ਹਨ ਤੇ ਪੰਜਾਬ ਨਾਲ ਸਰਾਸਰ ਧੱਕਾ ਹੋ ਰਿਹਾ ਹੈ | ਅਹੁਦੇਦਾਰਾਂ ਨੇ ਨਿਖੇਧੀ ਕਰਦਿਆਂ ਲੈਂਡ ਪਾਲਸੀ ਦੇ ਆਧਾਰ 'ਤੇ ਕਿਸਾਨਾਂ ਤੋਂ ਜ਼ਮੀਨ ਖੋਹਣ ਦਾ ਜੋ ਪ੍ਰੋਗਰਾਮ ਬਣਾਇਆ ਜਾ ਰਿਹਾ ਹੈ, ਉਸ ਦਾ ਸਖ਼ਤ ਵਿਰੋਧ ਕੀਤਾ | ਅਹੁਦੇਦਾਰਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਇਸੇ ਤਰ੍ਹਾਂ ਧੱਕਾ ਕਰਦੀ ਰਹੀ ਤਾਂ ਲੱਖੋਵਾਲ ਜਥੇਬੰਦੀ ਵਿਰੋਧ ਕਰਨ ਤੋਂ ਗੁਰੇਜ਼ ਨਹੀਂ ਕਰੇਗੀ | ਅਹੁਦੇਦਾਰਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਯੂਰੀਆ ਅਤੇ ਡੀ. ਏ. ਪੀ. ਖਾਦ ਦੀ ਘਾਟ ਨੂੰ ਜਲਦ ਪੂਰਾ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਮੀਟਿੰਗ ਵਿਚ ਦਰਸ਼ਨ ਸਿੰਘ ਮੀਤ ਪ੍ਰਧਾਨ ਕੋਟਸੁਖੀਆ, ਮੇਘਾ ਸਿੰਘ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਕਰਨੈਲ ਸਿੰਘ ਕੋਟਸੁਖੀਆ, ਲਖਵੀਰ ਸਿੰਘ ਬੀਹਲੇਵਾਲਾ, ਸਿਮਰਨ, ਗੇਜਾ ਸਿੰਘ ਚੰਨੀਆਂ, ਹਰਨੇਕ ਸਿੰਘ ਨਵਾਂ ਕਿਲਾ, ਰੂਪ ਸਿੰਘ ਹਰੀਏਵਾਲਾ, ਹਰਵਿੰਦਰ ਸਿੰਘ ਕੋਟਕਪੂਰਾ, ਗਮਦੂਰ ਸਿੰਘ ਕਿੰਗਰਾ, ਨਿਰਮਲ ਸਿੰਘ ਬੀਹਲੇਵਾਲਾ, ਚਮਕੌਰ ਸਿੰਘ ਕਬਲਵਾਲਾ, ਸੁਖਦੇਵ ਸਿੰਘ ਕਾਬਲ ਵਾਲਾ, ਕੁਲਵੰਤ ਸਿੰਘ ਸ਼ੇਰ ਸਿੰਘ ਵਾਲਾ ਅਤੇ ਰਣਧੀਰ ਸਿੰਘ ਸ਼ੇਰ ਸਿੰਘ ਵਾਲਾ ਬਲਾਕ ਪ੍ਰਧਾਨ ਸਾਦਿਕ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਹੈੱਡ ਪੋਸਟ ਆਫ਼ਿਸ ਦੇ ਮੁਲਾਜ਼ਮਾਂ ਨੇ ਭਾਰਤ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਸੀਨੀਅਰ ਮੀਤ ਪ੍ਰਧਾਨ ਬਣਾਏ ਜਾਣ ਦੀ ਖੁਸ਼ੀ 'ਚ ਲੱਡੂ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।