23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਫ਼ੇਬਲ ਪਬਲਿਕ ਸਕੂਲ 'ਚ ਵਣ ਮਹਾਂਉਤਸਵ ਮੌਕੇ ਸੈਮੀਨਾਰ

ਅਜੀਤ ਡੈਸਕ 16-07-2025
ਕੋਟਕਪੂਰਾ, 15 ਜੁਲਾਈ (ਨਿੱਜੀ ਪੱਤਰ ਪ੍ਰੇਰਕ)-ਫ਼ੇਬਲ ਪਬਲਿਕ ਸਕੂਲ ਕੋਟਕਪੂਰਾ ਵਿਖੇ ਵਣ-ਮਹਾਂਉਤਸਵ ਮੌਕੇ ਵਾਤਾਵਰਨ ਦੀ ਸੰਭਾਲ ਵਿਸ਼ੇ 'ਤੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਬੱਚਿਆਂ ਨੇ ਕਵਿਤਾ, ਨਾਟਕ ਅਤੇ ਭਾਸ਼ਣ ਪ੍ਰਤੀਯੋਗਤਾ ਦੁਆਰਾ ਅਤੇ ਵਾਤਾਵਰਨ ਨੂੰ ਸ਼ੁੱਧ ਰੱਖਣ ਦਾ ਸੁਨੇਹਾ ਦਿੱਤਾ | ਦਸਵੀਂ ਜਮਾਤ ਦੇ ਵਿਦਿਆਰਥੀ ਮਨਰੀਤ ਸਿੰਘ ਅਤੇ ਨੌਵੀਂ ਜਮਾਤ ਦੀ ਵਿਦਿਆਰਥਣ ਦੀਵਾਸੀ ਅਤੇ ਗਿਫਟੀ ਨੇ ਬੜੇ ਵਿਸਥਾਰ ਪੂਰਵਕ ਬੱਚਿਆਂ ਨੂੰ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਰੁੱਖਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਲੀਵਾਲ ਨੇ ਰੁੱਖਾਂ ਦੀ ਸਾਂਭ-ਸੰਭਾਲ ਅਤੇ ਇਨ੍ਹਾਂ ਦੇ ਲਾਭ ਬਾਰੇ ਜਾਣਕਾਰੀ ਦਿੱਤੀ | ਸੈਮੀਨਾਰ ਤੋਂ ਬਾਅਦ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਕੁਲਵੰਤ ਸਿੰਘ ਅਤੇ ਕੋਆਰਡੀਨੇਟਰ ਸਾਕਸ਼ੀ, ਅਮਨ ਗੀਤਾ ਸਰਮਾ, ਅਧਿਆਪਕਾਂ ਅਤੇ ਵਿਦਿਆਰਥੀਆਂ ਦੁਆਰਾ ਲਿਆਂਦੇ ਗਏ 200 ਤੋਂ ਵੱਧ ਬੂਟਿਆਂ ਨੂੰ ਸਕੂਲ ਦੇ ਵਿਸ਼ਾਲ ਕੈਂਪਸ ਵਿਚ ਲਗਾਇਆ ਗਿਆ |
ਪਿਛਲੀ ਖ਼ਬਰ ਸੇਮ ਨਾਲੇ ਦਾ ਬਣਾਇਆ ਆਰਜ਼ੀ ਪੁਲ ਟੁੱਟ ਜਾਣ ਕਾਰਨ ਲੋਕ ਹੋ ਰਹੇ ਖੱਜਲ ਖੁਆਰ <br/> ਅਗਲੀ ਖ਼ਬਰ ਡੀ.ਸੀ.ਐਮ ਸਕੂਲ ਦੇ ਵਿਹੜੇ 'ਚ ਲਗਾਏ ਬੂਟੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।