23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਹੁਸਨਰ ਮਾਈਨਰ 'ਚੋਂ ਪਾਈਪਾਂ ਲਗਾ ਕੇ ਪਾਣੀ ਚੋਰੀ ਕਰਦੇ ਕਿਸਾਨ ਕਾਬੂ

ਅਜੀਤ ਡੈਸਕ 16-07-2025
ਗਿੱਦੜਬਾਹਾ, 15 ਜੁਲਾਈ (ਸ਼ਿਵਰਾਜ ਸਿੰਘ ਬਰਾੜ)-ਬੀਤੇ ਦਿਨੀਂ ਪਿੰਡ ਹੁਸਨਰ ਦੇ ਕਿਸਾਨਾਂ ਤੇ ਕਿਸਾਨ ਜਥੇਬੰਦੀ ਦੇ ਆਗੂਆਂ ਨੇ ਹੁਸਨਰ ਮਾਈਨਰ ਵਿਚੋਂ ਪਾਈਪਾਂ ਲਗਾ ਕੇ ਪਾਣੀ ਚੋਰੀ ਕਰ ਰਹੇ ਪਿੰਡ ਵਿਰਕ ਕਲਾਂ ਦੇ ਕਿਸਾਨਾਂ ਨੂੰ ਰੰਗੇ ਹੱਥੀਂ ਫ਼ੜ੍ਹ ਲਿਆ ਗਿਆ | ਭਾਕਿਯੂ ਖੋਸਾ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਨੇਤਾ ਨੇ ਦੱਸਿਆ ਕਿ ਝੋਨੇ ਦੀ ਬਿਜਾਈ ਦਾ ਕੰਮ ਜ਼ੋਰਾਂ ਨਾਲ ਚੱਲ ਰਿਹਾ ਹੈ, ਜਿਸ ਕਰਕੇ ਝੋਨੇ ਨੂੰ ਪਾਣੀ ਦੀ ਬਹੁਤ ਹੀ ਜ਼ਰੂਰਤ ਹੈ | ਪਿੰਡ ਹੁਸਨਰ ਤੇ ਬੁੱਟਰ ਨੂੰ ਸਿੰਚਾਈ ਲਈ ਹੁਸਨਰ ਮਾਈਨਰ 'ਤੇ ਪਾਣੀ ਮਿਲਦਾ ਹੈ | ਕਿਸਾਨਾਂ ਨੂੰ ਪ੍ਰੇਸ਼ਾਨੀ ਸੀ ਕਿ ਉਨ੍ਹਾਂ ਨੂੰ ਮਾਈਨਰ ਵਿਚੋਂ ਪੂਰਾ ਪਾਣੀ ਨਹੀਂ ਮਿਲ ਰਿਹਾ ਅਤੇ ਝੋਨੇ ਦੀ ਬਿਜਾਈ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ | ਜਦੋਂ ਇਸ ਸੰਬੰਧੀ ਮਾਈਨਰ ਦੀ ਪੜਤਾਲ ਕੀਤੀ ਗਈ ਤਾਂ ਪਿੰਡ ਵਿਰਕ ਕਲਾਂ ਦੇ ਕਿਸਾਨ ਮਾਈਨਰ ਵਿਚੋਂ ਸ਼ਰੇ੍ਹਆਮ ਪਾਈਪਾਂ ਲਗਾ ਕੇ ਪਾਣੀ ਚੋਰੀ ਕਰ ਰਹੇ ਸਨ, ਜਿਸ ਦੀ ਮੌਕੇ 'ਤੇ ਵੀਡੀਓ ਵੀ ਬਣਾ ਲਈ ਗਈ ਸੀ | ਇਸ ਸੰਬੰਧੀ ਸਿੰਚਾਈ ਵਿਭਾਗ ਨੂੰ ਸੰਬੰਧਿਤ ਕਥਿਤ ਦੋਸ਼ੀਆਂ 'ਤੇ ਬਣਦੀ ਕਾਰਵਾਈ ਕਰਨ ਲਈ ਵੀ ਲਿਖ਼ਤੀ ਸ਼ਿਕਾਇਤ ਦਿੱਤੀ ਗਈ ਹੈ | ਸਿੰਚਾਈ ਵਿਭਾਗ ਦੇ ਐੱਸ.ਡੀ.ਓ. ਐੱਸ. ਐੱਸ. ਬਰਾੜ ਨੇ ਦੱਸਿਆ ਕਿ ਸੰਬੰਧਿਤ ਕਥਿਤ ਦੋਸ਼ੀਆਂ 'ਤੇ ਬਣਦੀ ਕਾਰਵਾਈ ਕਰਨ ਲਈ ਪੁਲਿਸ ਨੂੰ ਲਿਖ ਕੇ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਪਿੰਡ ਥੇੜ੍ਹੀ ਵਿਖੇ ਹੱਡਾ ਰੋੜੀ ਨਾ ਹੋਣ ਕਰਕੇ ਲੋਕ ਪ੍ਰੇਸ਼ਾਨ <br/> ਅਗਲੀ ਖ਼ਬਰ ਸੇਮ ਨਾਲੇ ਦਾ ਬਣਾਇਆ ਆਰਜ਼ੀ ਪੁਲ ਟੁੱਟ ਜਾਣ ਕਾਰਨ ਲੋਕ ਹੋ ਰਹੇ ਖੱਜਲ ਖੁਆਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।