23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਪੰਚਾਇਤ ਸਕੱਤਰ ਯੂਨੀਅਨ ਫ਼ਰੀਦਕੋਟ ਦੀ ਮੀਟਿੰਗ

ਅਜੀਤ ਡੈਸਕ 16-07-2025
ਫ਼ਰੀਦਕੋਟ, 15 ਜੁਲਾਈ (ਜਸਵੰਤ ਸਿੰਘ ਪੁਰਬਾ)-ਪੰਚਾਇਤ ਸਕੱਤਰ ਯੂਨੀਅਨ ਬਲਾਕ ਫ਼ਰੀਦਕੋਟ ਦੀ ਇਕ ਮੀਟਿੰਗ ਅਜੇ ਪਾਲ ਸ਼ਰਮਾ ਪ੍ਰਧਾਨ ਪੰਚਾਇਤ ਸਕੱਤਰ ਯੂਨੀਅਨ ਬਲਾਕ ਫ਼ਰੀਦਕੋਟ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਫ਼ਰੀਦਕੋਟ ਬਲਾਕ ਦੇ ਸਮੂਹ ਫ਼ੀਲਡ ਕਰਮਚਾਰੀ ਹਾਜ਼ਰ ਹੋਏ | ਹਾਜ਼ਰ ਕਰਮਚਾਰੀਆਂ ਨੇ ਉਨ੍ਹਾਂ ਨੂੰ ਫ਼ੀਲਡ ਅਤੇ ਦਫ਼ਤਰ ਵਿਚ ਆਉਂਦੀਆਂ ਕਈ ਮੁਸ਼ਕਿਲਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ | ਇਨ੍ਹਾਂ ਸਮੱਸਿਆਵਾਂ ਦਾ ਸਾਰਥਿਕ ਹੱਲ ਕੱਢਣ ਲਈ ਆਉਣ ਵਾਲੇ ਦਿਨਾਂ ਵਿਚ ਇਕ ਵਫ਼ਦ ਦੇ ਰੂਪ ਵਿਚ ਉੱਚ ਅਧਿਕਾਰੀਆਂ ਨੂੰ ਮਿਲਣ ਦਾ ਪ੍ਰੋਗਰਾਮ ਉਲੀਕਿਆ ਗਿਆ ਤਾਂ ਜੋ ਆਉਣ ਵਾਲੇ ਸਮੇਂ ਵਿਚ ਇਸ ਤਰਾਂ ਦੀਆਂ ਹੋਰ ਸਮੱਸਿਆਆਵਾਂ ਤੋਂ ਬਚਿਆ ਜਾ ਸਕੇ | ਬੁਲਾਰਿਆਂ ਨੇ ਮੀਟਿੰਗ ਵਿਚ ਦੱਸਿਆ ਕਿ ਇਨ੍ਹਾਂ ਸਮੱਸਿਆਵਾਂ ਕਾਰਨ ਕਈ ਕਰਮਚਾਰੀ ਮਾਨਸਿਕ ਅਤੇ ਆਰਥਿਕ ਬੋਝ ਦਾ ਸ਼ਿਕਾਰ ਹੋ ਰਹੇ ਹਨ | ਮੀਟਿੰਗ ਕੇਵਲ ਸਿੰਘ ਜ਼ਿਲ੍ਹਾ ਪ੍ਰਧਾਨ, ਜਸਵਿੰਦਰ ਸਿੰਘ ਢਿੱਲੋਂ ਸੂਬਾ ਕਮੇਟੀ ਮੈਂਬਰ, ਬਲਜੀਤ ਸਿੰਘ ਬਲਾਕ ਜਰਨਲ ਸਕੱਤਰ, ਗੁਰਜੰਟ ਸਿੰਘ ਜ਼ਿਲ੍ਹਾ ਪ੍ਰਧਾਨ ਗ੍ਰਾਮ ਸੇਵਕ ਯੂਨੀਅਨ, ਸੁਖਚੈਨ ਸਿੰਘ ਅÏਲਖ ਸਾਬਕਾ ਜ਼ਿਲ੍ਹਾ ਪ੍ਰਧਾਨ, ਸਰਦੂਲ ਸਿੰਘ, ਗੁਰਦਾਸ ਸਿੰਘ, ਦੇਵੀ ਲਾਲ, ਬਲਵੰਤ ਸਿੰਘ, ਸੁਭਾਸ਼ ਕੁਮਾਰ, ਦੀਪਿਕਾ ਬਾਂਸਲ, ਗੁਰਪ੍ਰੀਤ ਕੌਰ, ਮਨਇੰਦਰ ਸਿੰਘ ਆਦਿ ਕਰਮਚਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਦੋ ਮੋਟਰਸਾਈਕਲ ਸਵਾਰਾਂ ਨੇ ਔਰਤ ਦਾ ਪਰਸ ਖੋਹਣ ਦੀ ਕੀਤੀ ਕੋਸ਼ਿਸ਼ ਔਰਤ ਸੜਕ 'ਤੇ ਦੇ ਡਿੱਗੀ, ਲੱਗੀਆਂ ਗੰਭੀਰ ਸੱਟਾਂ ਅਗਲੀ ਖ਼ਬਰ ਕੌਂਸਲਰਾਂ ਅਤੇ ਪ੍ਰਧਾਨ ਦਰਮਿਆਨ ਰੇੜਕਾ ਨਗਰ ਕੌਂਸਲ ਕੋਟਕਪੂਰਾ ਦੇ ਪ੍ਰਧਾਨ ਭੁਪਿੰਦਰ ਸਿੰਘ ਸੱਗੂ ਸਮਰਥਕਾਂ ਸਮੇਤ ਡੀ.ਐਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।