23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਦੋ ਮੋਟਰਸਾਈਕਲ ਸਵਾਰਾਂ ਨੇ ਔਰਤ ਦਾ ਪਰਸ ਖੋਹਣ ਦੀ ਕੀਤੀ ਕੋਸ਼ਿਸ਼ ਔਰਤ ਸੜਕ 'ਤੇ ਦੇ ਡਿੱਗੀ, ਲੱਗੀਆਂ ਗੰਭੀਰ ਸੱਟਾਂ

ਅਜੀਤ ਡੈਸਕ 16-07-2025
ਫ਼ਰੀਦਕੋਟ, 15 ਜੁਲਾਈ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਅੰਦਰ ਇੰਨ੍ਹੀ ਦਿਨੀਂ ਚੋਰ ਲੁਟੇਰਿਆਂ ਦੇ ਹੌਂਸਲੇ ਇੰਨ੍ਹੇ ਬੁਲੰਦ ਹਨ ਕਿ ਸ਼ਰ੍ਹੇਆਮ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ ਜਿਨ੍ਹਾਂ ਨੂੰ ਰੋਕਣ 'ਚ ਪੁਲਿਸ ਨਾਕਾਮਯਾਬ ਸਾਬਿਤ ਹੋਈ ਹੈ | ਅੱਜ ਦੀ ਤਾਜ਼ਾ ਘਟਨਾ 'ਚ ਦੋ ਮੋਟਰਸਾਈਕਲ ਸਵਾਰਾਂ ਜਿਨ੍ਹਾਂ ਦੇ ਮੂੰਹ ਢੱਕੇ ਹੋਏ ਸਨ ਨੇ ਭਰੇ ਬਾਜ਼ਾਰ ਇਕ ਅÏਰਤ ਦਾ ਪਰਸ ਖੋਹਣ ਦੀ ਕੋਸ਼ਿਸ ਕੀਤੀ | ਔਰਤ ਵਲੋਂ ਆਪਣਾ ਪਰਸ ਨਾ ਛੱਡਣ ਕਾਰਨ ਉਹ ਬੁਰੀ ਤਰ੍ਹਾਂ ਸੜਕ 'ਤੇ ਡਿੱਗ ਗਈ | ਸੜਕ 'ਤੇ ਡਿੱਗਣ ਕਾਰਨ ਉਸਦੇ ਸਿਰ 'ਚ ਸੱਟ ਲੱਗਣ ਕਾਰਨ ਬੇਸੁਰਤ ਹੋ ਗਈ ਜਿਸ ਨੂੰ ਨਜ਼ਦੀਕੀ ਕਲੀਨਿਕ ਲਿਜਾਇਆ ਗਿਆ | ਇਸੇ ਦਰਮਿਆਨ ਦੋਨੋਂ ਸਨੈਚਰ ਮੌਕੇ ਤੋਂ ਫ਼ਰਾਰ ਹੋ ਗਏ | ਫ਼ਿਲਹਾਲ ਸ਼ਿਕਾਇਤ ਮਿਲਣ 'ਤੇ ਪੁਲਿਸ ਮੌਕੇ 'ਤੇ ਪੁੱਜ ਕੇ ਆਸਪਾਸ ਦੇ ਸੀਸੀਟੀਵੀ ਕੈਮਰੇ ਖੰਗਾਲ ਰਹੀ ਹੈ | ਪੀੜਤ ਮਹਿਲਾ ਨੇ ਦੱਸਿਆ ਕਿ ਉਹ ਬੈਂਕ 'ਚੋਂ ਨਕਦੀ ਕਢਵਾ ਕੇ ਆ ਰਹੀ ਸੀ ਕਿ ਪਿੱਛੋਂ ਦੋ ਮੋਟਰਸਾਈਕਲ ਸਵਾਰ ਆਏ ਜਿਨ੍ਹਾਂ ਦੇ ਮੂੰਹ ਬੰਨ੍ਹੇ ਹੋਏ ਸਨ | ਉਨ੍ਹਾਂ ਵਲੋਂ ਪਿੱਛੋਂ ਆ ਕੇ ਉਸਦਾ ਪਰਸ ਖੋਹਨ ਦੀ ਕੋਸ਼ਿਸ਼ ਕੀਤੀ ਜਿਸ ਨੂੰ ਪਹਿਲਾਂ ਹੀ ਘੁਟ ਕੇ ਫ਼ੜਿਆ ਹੋਇਆ ਸੀ | ਜਿਸ ਕਾਰਨ ਉਹ ਹੇਠਾਂ ਡਿੱਗ ਪਈ ਫਿਰ ਉਨ੍ਹਾਂ ਨੂੰ ਕੋਈ ਸੁਰਤ ਨਹੀਂ ਕਿ ਕੀ ਹੋਇਆ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਨਕਦੀ ਪਰਸ ਵਗੈਰਾ ਸਭ ਦਾ ਬਚਾਅ ਹੋ ਗਿਆ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਸਿਰ 'ਤੇ ਸੱਟ ਲੱਗੀ ਹੈ | ਉਧਰ ਮੌਕੇ 'ਤੇ ਪੁੱਜੇ ਥਾਣਾ ਮੁਖੀ ਇੰਸਪੈਕਟਰ ਅਮਰਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ 'ਤੇ ਉਹ ਮੌਕੇ 'ਤੇ ਪੁੱਜ ਗਏ ਸਨ ਅਤੇ ਆਸਪਾਸ ਦੀਆਂ ਦੁਕਾਨਾਂ ਦੇ ਸੀਸੀਟੀਵੀ ਦੇਖੇ ਜਾ ਰਹੇ ਹਨ ਅਤੇ ਜਲਦ ਹੀ ਲੁਟੇਰਿਆਂ ਦਾ ਪਤਾ ਲਗਾ ਲਿਆ ਜਾਵੇਗਾ |
ਪਿਛਲੀ ਖ਼ਬਰ ਸ੍ਰੀ ਦੁਰਗਾ ਅਰਾਧਨਾ ਲਘੂ ਪੁਸਤਿਕਾ ਲੋਕ ਅਰਪਣ ਅਗਲੀ ਖ਼ਬਰ ਪੰਚਾਇਤ ਸਕੱਤਰ ਯੂਨੀਅਨ ਫ਼ਰੀਦਕੋਟ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।